ਵਿਆਹ ਸਮਾਰੋਹ ਦੌਰਾਨ ਨੱਚਣ ਨੂੰ ਲੈ ਕੇ ਖੂਨੀ ਝੜਪ, ਇਕ ਦੀ ਮੌਤ
Thursday, Jun 25, 2026 - 10:01 AM (IST)
ਅਮੇਠੀ- ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਦੇ ਕਮਾਰੌਲੀ ਥਾਣਾ ਖੇਤਰ ’ਚ ਇਕ ਵਿਆਹ ਸਮਾਰੋਹ ਦੌਰਾਨ ਨੱਚਣ ਨੂੰ ਲੈ ਕੇ ਹੋਏ ਝਗੜੇ ਨੇ ਹਿੰਸਕ ਰੂਪ ਧਾਰਨ ਕਰ ਲਿਆ। 2 ਪਰਿਵਾਰਾਂ ਦਰਮਿਆਨ ਹੋਈ ਖੂਨੀ ਝੜਪ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ 2 ਹੋਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਪਿੰਡ ’ਚ ਤਣਾਅ ਪੈਦਾ ਹੋ ਗਿਆ। ਪੁਲਸ ਅਨੁਸਾਰ ਮੰਗਲਵਾਰ ਦੇਰ ਰਾਤ ਬਰਸੰਡਾ ਪਿੰਡ ’ਚ ਇਕ ਵਿਆਹ ਹੋ ਸਮਾਰੋਹ ਹੋ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨਾਂ ’ਚ ਨੱਚਣ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਤੇਜ਼ੀ ਨਾਲ ਵਧ ਗਿਆ ਤੇ ਦੋਵਾਂ ਧਿਰਾਂ ਦੇ ਪਰਿਵਾਰਕ ਮੈਂਬਰ ਇਕ-ਦੂਜੇ ਦੇ ਸਾਹਮਣੇ ਆ ਗਏ।
ਇਸ ਦੌਰਾਨ ਓਮ ਪ੍ਰਕਾਸ਼ ਚੌਹਾਨ (45) ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਜਗਦੀਸ਼ਪੁਰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਧੀਕ ਪੁਲਸ ਸੁਪਰਡੈਂਟ ਗਿਆਨੇਂਦਰ ਕੁਮਾਰ ਸਿੰਘ ਨੇ ਕਿਹਾ ਕਿ ਪੁਲਸ ਨੇ 4 ਸ਼ੱਕੀਆਂ ਨੂੰ ਹਿਰਾਸਤ ’ਚ ਲੈ ਲਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
