ਹਰਿਆਣਾ 'ਚ ਦਿਲ ਵਲੂੰਧਰਣ ਵਾਲੀ ਘਟਨਾ, ਇਕ ਹਫ਼ਤੇ ਦੇ ਬੱਚੇ ਦਾ ਗਲਾ ਵੱਢ ਕੇ ਕਤਲ

Saturday, Nov 25, 2023 - 03:01 PM (IST)

ਹਰਿਆਣਾ 'ਚ ਦਿਲ ਵਲੂੰਧਰਣ ਵਾਲੀ ਘਟਨਾ, ਇਕ ਹਫ਼ਤੇ ਦੇ ਬੱਚੇ ਦਾ ਗਲਾ ਵੱਢ ਕੇ ਕਤਲ

ਗੁਰੂਗ੍ਰਾਮ- ਹਰਿਆਣਾ ਦੇ ਗੁਰੂਗ੍ਰਾਮ ’ਚ ਇਕ ਹਫ਼ਤੇ ਦੇ ਬੱਚੇ ਦਾ ਗਲਾ ਵੱਢ ਕੇ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਇਥੋਂ ਦੇ ਦਰਬਾਰੀਪੁਰ ਰੋਡ ’ਤੇ ਸੁੱਟ ਦਿੱਤਾ ਗਿਆ। 17 ਨਵੰਬਰ ਦੀ ਸਵੇਰ ਨੂੰ ਖੂਨ ਨਾਲ ਲੱਥਪੱਥ ਬੱਚੇ ਨੂੰ ਸਫਾਈ ਕਰਮਚਾਰੀ ਨੇ ਦੇਖਿਆ ਸੀ। ਪੁਲਸ ਨੇ ਵਾਰਦਾਤ ਵਾਲੀ ਥਾਂ ਦੇ ਇਕ ਕਿਲੋਮੀਟਰ ਦੇ ਦਾਇਰੇ ਵਿਚ ਕਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਪਰ ਕੋਈ ਵੀ ਠੋਸ ਸਬੂਤ ਨਹੀਂ ਮਿਲਿਆ।

ਇਹ ਵੀ ਪੜ੍ਹੋ- UP ਦੇ ਲੜਕੇ ਨੂੰ ਦਿਲ ਦੇ ਬੈਠੀ ਅਮਰੀਕਾ ਦੀ ਕੁੜੀ, ਹਮੀਰਪੁਰ ਆ ਕੇ ਹਿੰਦੂ ਰੀਤੀ-ਰਿਵਾਜਾਂ ਨਾਲ ਕਰਵਾਇਆ ਵਿਆਹ

ਰਾਜਸਥਾਨ ਦੇ ਕਰੌਲੀ ਦੇ ਰਹਿਣ ਵਾਲੇ ਰਾਜੇਸ਼ ਸਫ਼ਾਈ ਕਰਮਚਾਰੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਨੇ ਪੁਲਸ ਨੂੰ ਇਸ ਘਟਨਾ ਬਾਬਤ ਸੂਚਨਾ ਦਿੱਤੀ ਸੀ। ਜਿਸ ਤੋਂ ਤੁਰੰਤ ਬਾਅਦ ਪੁਲਸ ਨੇ ਆਲੇ-ਦੁਆਲੇ ਦੇ ਇਲਾਕਿਆਂ 'ਚ ਜਾਂਚ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਪੋਸਟਮਾਰਟਮ ਕਰਨ ਵਾਲੇ ਡਾਕਟਰ ਸੁਧੀਰ ਕੁਮਾਰ ਨੇ ਦੱਸਿਆ ਕਿ ਬੱਚਾ ਇਕ ਹਫ਼ਤੇ ਤੋਂ ਵੱਧ ਦਾ ਨਹੀਂ ਸੀ ਅਤੇ ਉਹ ਤੰਦਰੁਸਤ ਸੀ। ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਬਾਦਸ਼ਾਹਪੁਰ ਥਾਣੇ 'ਚ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ, ਸਬੂਤ ਨਸ਼ਟ ਕਰਨ ਅਤੇ ਜਨਮ ਲੁਕਾਉਣ ਦੇ ਦੋਸ਼ਾਂ ਤਹਿਤ FIR ਦਰਜ ਕੀਤੀ ਹੈ।

ਇਹ ਵੀ ਪੜ੍ਹੋ-  PM ਮੋਦੀ ਦੀ ਰਾਜਸਥਾਨ ਦੇ ਵੋਟਰਾਂ ਨੂੰ ਅਪੀਲ, ਰਿਕਾਰਡ ਗਿਣਤੀ 'ਚ ਵੋਟ ਪਾਓ

ਕਤਲ ਦੀ ਜਾਂਚ ਲਈ ਕ੍ਰਾਈਮ ਬਰਾਂਚ ਦੀ ਟੀਮ ਲਾਈ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਅਪਰਾਧ ਵਾਲੀ ਥਾਂ ਤੋਂ 1 ਕਿਲੋਮੀਟਰ ਦੇ ਅੰਦਰ ਲੱਗੇ ਕਈ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਪਰ ਉਨ੍ਹਾਂ ਨੂੰ ਕੁਝ ਵੀ ਨਹੀਂ ਮਿਲਿਆ। ਉਹ ਹੁਣ ਬੱਚੇ ਅਤੇ ਕਾਤਲ ਦੀ ਪਛਾਣ ਕਰਨ ਲਈ ਸੜਕ ਦੇ ਰੇਹੜੀ-ਪਟੜੀਆਂ ਅਤੇ ਹੋਰ ਲੋਕਾਂ ਤੋਂ ਪੁੱਛਗਿੱਛ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Tanu

Content Editor

Related News