WEF ''ਚ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦੀ ਸੁਸ਼ਮਾ ਤੇ ਸ਼ਾਹ ਨੇ ਕੀਤੀ ਤਾਰੀਫ
Tuesday, Jan 23, 2018 - 09:47 PM (IST)

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਵਿਟਜ਼ਰਲੈਂਡ ਦੇ ਦਾਵੋਸ 'ਚ ਵਿਸ਼ਵ ਆਰਥਿਕ ਮੰਚ 'ਤੇ ਦਿੱਤੇ ਗਏ ਭਾਸ਼ਣ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਹਰ ਭਾਰਤੀ ਦੇ ਲਈ ਮਾਣ ਦੀ ਗੱਲ ਕਰਾਰ ਦਿੱਤਾ ਹੈ। ਉਥੇ ਹੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੰਬੋਧਨ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਦਾਵੋਸ 'ਚ ਭਾਰਤੀ ਸੰਸਕ੍ਰਿਤੀ ਅਤੇ ਮੁੱਲਾਂ ਦੀ ਵਿਆਖਿਆ ਨਾਲ ਸਮਝਾ ਕੇ ਭਾਰਤ ਦਾ ਮਾਣ ਵਧਾਇਆ ਹੈ।
ਅਮਿਤ ਸ਼ਾਹ ਨੇ ਟਵੀਟ ਕਰ ਕੇ ਕਿਹਾ ਕਿ ਆਪਣੇ ਸੰਬੋਧਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਸਹੀ ਅਰਥਾਂ 'ਚ ਭਾਰਤੀਆਂ ਦੀ ਤਾਕਤ ਦੀ ਤਸਵੀਰ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਂਝੀ ਕਿਸਮਤ ਦੇ ਜ਼ਰੀਏ ਇਕ ਦੂਜੇ ਨਾਲ ਜੁੜੇ ਹੋਏ ਹਾਂ। ਜਲਵਾਯੂ ਬਦਲਾਅ ਦੇ ਬਾਰੇ 'ਚ ਮੋਦੀ ਦੀ ਟਿੱਪਣੀ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਵੈਸ਼ਵਿਕ ਚੁਣੌਤੀ ਹੈ।
ਸੁਸ਼ਮਾ ਸਵਰਾਜ ਨੇ ਆਪਣੇ ਟਵੀਟ 'ਚ ਕਿਹਾ ਕਿ ਦਾਵੋਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਭਾਸ਼ਣ ਅਨੋਖਾ ਅਤੇ ਅਦਭੁੱਤ ਰਿਹਾ। ਉਨ੍ਹਾਂ ਕਿਹਾ ਕਿ ਵੈਸ਼ਵਿਕ ਚੁਣੌਤੀਆਂ ਦਾ ਹੱਲ ਕਰਨ ਲਈ ਭਾਰਤੀ ਦਰਸ਼ਨ, ਭਾਰਤੀ ਚਿੰਤਨ ਅਤੇ ਭਾਰਤ ਦੀ ਸੰਸਕ੍ਰਿਤੀ ਮੁੱਲਾਂ ਦੀ ਵਿਆਖਿਆਂ ਕਰ ਕੇ ਸਮਝਾ ਕੇ ਪ੍ਰਧਾਨ ਮੰਤਰੀ ਨੇ ਭਾਰਤ ਦਾ ਸਿਰ ਉਚਾ ਕੀਤਾ ਹੈ।