ਤਾਮਿਲਨਾਡੂ ’ਚ ਸਕੂਲ ਆਉਣ ਵਾਲੇ ਬੱਚਿਆਂ ਦਾ ਅਨੋਖੇ ਤਰੀਕੇ ਨਾਲ ਹੋਇਆ ਸੁਆਗਤ (ਵੀਡੀਓ)

Tuesday, Nov 02, 2021 - 05:57 PM (IST)

ਚੇਨਈ- ਕੋਰੋਨਾ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਬੰਦ ਸਕੂਲ ਮੁੜ ਖੁੱਲ੍ਹਣ ਲੱਗ ਗਏ ਹਨ। ਸਕੂਲ ਖੁੱਲ੍ਹਣ ਕਾਰਨ ਬੱਚਿਆਂ ਅਤੇ ਮਾਤਾ-ਪਿਤਾ ’ਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਕੁਝ ਅਜਿਹਾ ਦੇਖਣ ਨੂੰ ਮਿਲਿਆ ਦੇ ਤਾਮਿਲਨਾਡੂ ਦੇ ਸ਼ਿਵਗੰਗਾ ’ਚ। ਇੱਥੇ ਪਹਿਲੀ ਜਮਾਤ ਤੋਂ 8ਵੀਂ ਜਮਾਤ ਤੱਕ ਸਕੂਲ ਖੁੱਲ੍ਹਣ ਤੋਂ ਬਾਅਦ ਲੋਕਾਂ’ਚ ਕਾਫ਼ੀ ਖੁਸ਼ੀ ਦੇਖਣ ਨੂੰ ਮਿਲੀ।

 

ਸਕੂਲ ਖੁੱਲ੍ਹਣ ਤੋਂ ਬਾਅਦ ਵਿਦਿਆਰਥੀਆਂ ਦੇ ਸੁਆਗਤ ਲਈ ਹਾਥੀ ਬੁਲਾਇਆ ਗਿਆ ਸੀ। ਇਸ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਵੀਡੀਓ ’ਚ ਦਿੱਸ ਰਿਹਾ ਹੈ ਕਿ ਹਾਥੀ ਆਪਣੀ ਸੁੰਡ ਨਾਲ ਬੱਚਿਆਂ ’ਤੇ ਪਾਣੀ ਦੀਆਂ ਵਾਛੜਾਂ ਮਾਰ ਕੇ ਸੁਆਗਤ ਕਰ ਰਿਹਾ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਦੇ ਅਧਿਆਪਕਾਂ ਵਲੋਂ ਤੋਹਫ਼ੇ ਵੀ ਦਿੱਤੇ ਗਏ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਸਿੱਖਿਆ ਸੰਸਥਾਵਾਂ ਪੂਰੀ ਤਰ੍ਹਾਂ ਬੰਦ ਹੋ ਗਈਆਂ ਸਨ ਪਰ ਜਿਵੇਂ-ਜਿਵੇਂ ਮਾਮਲੇ ਘੱਟ ਰਹੇ ਹਨ, ਸਕੂਲ, ਕਾਲਜ ਅਤੇ ਕੋਚਿੰਗ ਸੰਸਥਾਵਾਂ ਮੁੜ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਬੱਚਿਆਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਸਕੂਲ ਆਉਣ ਵਾਲੇ ਬੱਚੇ ਕੋਰੋਨਾ ਪ੍ਰੋਟੋਕਾਲ ਦਾ ਜ਼ਰੂਰ ਪਾਲਣ ਕਰਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News