ਪੱਛਮੀ ਬੰਗਾਲ ਤੋਂ ਆ ਰਹੀ ਬੱਸ ਦੀ ਇਕ ਹੋਰ ਬੱਸ ਨਾਲ ਜ਼ੋਰਦਾਰ ਟੱਕਰ, 24 ਸ਼ਰਧਾਲੂ ਜ਼ਖਮੀ

Tuesday, Sep 22, 2026 - 03:03 PM (IST)

ਪੱਛਮੀ ਬੰਗਾਲ ਤੋਂ ਆ ਰਹੀ ਬੱਸ ਦੀ ਇਕ ਹੋਰ ਬੱਸ ਨਾਲ ਜ਼ੋਰਦਾਰ ਟੱਕਰ, 24 ਸ਼ਰਧਾਲੂ ਜ਼ਖਮੀ

ਭੁਵਨੇਸ਼ਵਰ : ਓਡੀਸ਼ਾ ਦੇ ਭਦਰਕ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਰਾਸ਼ਟਰੀ ਰਾਜਮਾਰਗ 16 'ਤੇ ਧਮਰਾ ਰੇਲਵੇ ਓਵਰਬ੍ਰਿਜ ਦੇ ਨੇੜੇ ਪੱਛਮੀ ਬੰਗਾਲ ਦੇ ਹੁਗਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਇੱਕ ਹੋਰ ਬੱਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 24 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਸੱਤ ਔਰਤਾਂ ਅਤੇ ਕੁਝ ਬੱਚੇ ਸ਼ਾਮਲ ਹਨ। ਇਨ੍ਹਾਂ ਵਿੱਚੋਂ 10 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਹਾਦਸੇ ਨਾਲ ਆਲੇ-ਦੁਆਲੇ ਹਾਹਾਕਾਰ ਮਚ ਗਈ।

ਇਹ ਵੀ ਪੜ੍ਹੋ : ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ ਵਲੋਂ ਹੁਕਮ ਜਾਰੀ

ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਹਾਦਸਾ ਤੜਕੇ 2:30 ਵਜੇ ਦੇ ਕਰੀਬ ਵਾਪਰਿਆ ਹੈ, ਜਦੋਂ ਹੁਗਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਦੂਜੀ ਬੱਸ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਸਥਾਨਕ ਨਿਵਾਸੀਆਂ, ਭਦਰਕ ਪੇਂਡੂ ਪੁਲਸ ਸਟੇਸ਼ਨ ਦੇ ਕਰਮਚਾਰੀਆਂ ਅਤੇ ਫਾਇਰਫਾਈਟਰਾਂ ਨੇ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਜ਼ਖਮੀਆਂ ਨੂੰ ਭਦਰਕ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਪਹੁੰਚਾਇਆ। ਬਾਅਦ ਵਿੱਚ 10 ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਬਿਹਤਰ ਇਲਾਜ ਲਈ ਕਟਕ ਦੇ ਐਸਸੀਬੀ ਮੈਡੀਕਲ ਕਾਲਜ ਅਤੇ ਹਸਪਤਾਲ ਭੇਜਿਆ ਗਿਆ। ਸੂਤਰਾਂ ਅਨੁਸਾਰ ਸਾਰੇ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ। ਹਾਦਸੇ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

ਇਹ ਵੀ ਪੜ੍ਹੋ : 13 ਕਰੋੜ ਦੀ ਕਾਰ ! Rolls-Royce 'ਚ ਲਾਲਬਾਗਚਾ ਰਾਜਾ ਪੰਡਾਲ ਪੁੱਜੀ ਇਹ MLA, ਦੇਖਦੇ ਰਹਿ ਗਏ ਲੋਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News