ਪੱਛਮੀ ਬੰਗਾਲ ’ਚ ਭਾਜਪਾ-ਤ੍ਰਿਣਮੂਲ ਸਮਰਥਕਾਂ ਵਿਚਾਲੇ ਝੜਪ, ਪੁਲਸ ਮੁਲਾਜ਼ਮਾਂ ’ਤੇ ਵੀ ਹਮਲਾ

Friday, Mar 27, 2026 - 09:55 AM (IST)

ਪੱਛਮੀ ਬੰਗਾਲ ’ਚ ਭਾਜਪਾ-ਤ੍ਰਿਣਮੂਲ ਸਮਰਥਕਾਂ ਵਿਚਾਲੇ ਝੜਪ, ਪੁਲਸ ਮੁਲਾਜ਼ਮਾਂ ’ਤੇ ਵੀ ਹਮਲਾ

ਕੋਲਕਾਤਾ- ਪੱਛਮੀ ਬੰਗਾਲ ਦੇ ਦੱਖਣ 24 ਪਰਗਨਾ ਜ਼ਿਲੇ ’ਚ ਚੋਣ ਪ੍ਰਚਾਰ ਦੌਰਾਨ ਭਾਜਪਾ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਾਲੇ ਝੜਪ ਹੋਈ ਅਤੇ ਸਥਿਤੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਕਈ ਪੁਲਸ ਮੁਲਾਜ਼ਮਾਂ ’ਤੇ ਹਮਲਾ ਵੀ ਕੀਤਾ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਹੋਈ ਜਦੋਂ ਬਸੰਤੀ (ਅਨੁਸੂਚਿਤ ਜਾਤੀ) ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਵਿਕਾਸ ਸਰਦਾਰ 29 ਅਪ੍ਰੈਲ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ ਪ੍ਰਚਾਰ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਸੜਕ ਕੰਢੇ ਇਕੱਠੇ ਹੋਏ ਤ੍ਰਿਣਮੂਲ ਸਮਰਥਕਾਂ ਵੱਲੋਂ ਪ੍ਰਚਾਰ ਮੁਹਿੰਮ ਦੀ ਵੀਡੀਓ ਰਿਕਾਰਡਿੰਗ ’ਤੇ ਭਾਜਪਾ ਵਰਕਰਾਂ ਨੇ ਕਥਿਤ ਤੌਰ ’ਤੇ ਇਤਰਾਜ਼ ਪ੍ਰਗਟਾਇਆ, ਜਿਸ ਤੋਂ ਬਾਅਦ ਤਣਾਅ ਵਧ ਗਿਆ ਅਤੇ ਤਿੱਖੀ ਬਹਿਸ ਛੇਤੀ ਹੀ ਹੱਥੋਪਾਈ ’ਚ ਬਦਲ ਗਈ। ਅਧਿਕਾਰੀ ਨੇ ਦੱਸਿਆ, ‘‘ਪੁਲਸ ਨੇ ਭੀੜ ਨੂੰ ਖਿੰਡਾਉਣ ਅਤੇ ਸ਼ਾਂਤੀ ਵਿਵਸਥਾ ਬਹਾਲ ਕਰਨ ਲਈ ਦਖ਼ਲ ਦਿੱਤਾ। ਉਦੋਂ ਹੀ ਸਥਿਤੀ ਹਿੰਸਕ ਹੋ ਗਈ ਅਤੇ ਕੁਝ ਪੁਲਸ ਮੁਲਾਜ਼ਮਾਂ ’ਤੇ ਹਮਲਾ ਕੀਤਾ ਗਿਆ।’’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News