ਪੱਛਮੀ ਬੰਗਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, 5 ਬਿੱਲ ਪੇਸ਼ ਕਰੇਗੀ ਸੁਵੇਂਦੂ ਸਰਕਾਰ

Monday, Jun 29, 2026 - 10:38 AM (IST)

ਪੱਛਮੀ ਬੰਗਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, 5 ਬਿੱਲ ਪੇਸ਼ ਕਰੇਗੀ ਸੁਵੇਂਦੂ ਸਰਕਾਰ

ਕੋਲਕਾਤਾ (ਏਜੰਸੀ)- ਪੱਛਮੀ ਬੰਗਾਲ ’ਚ ਸੁਵੇਂਦੂ ਸਰਕਾਰ ਸੋਮਵਾਰ ਨੂੰ ਯਾਨੀ ਅੱਜ ਵਿਧਾਨ ਸਭਾ ਦੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ’ਚ ਕਈ ਅਹਿਮ ਬਿੱਲ ਪੇਸ਼ ਕਰਨ ਜਾ ਰਹੀ ਹੈ। ਇਨ੍ਹਾਂ ’ਚ ਸਭ ਤੋਂ ਚਰਚਿਤ ਇਕਸਾਰ ਸਿਵਲ ਕੋਡ (ਯੂ. ਸੀ. ਸੀ.) ਬਿੱਲ ਹੈ, ਜਿਸ ਨੂੰ ਸਰਕਾਰ ਪੇਸ਼ ਕਰ ਸਕਦੀ ਹੈ। ਯੂ. ਸੀ. ਸੀ. ਦੇ ਨਾਲ ਵਿਸ਼ੇਸ਼ ਸੈਸ਼ਨ ’ਚ 4 ਹੋਰ ਬਿੱਲ ਵੀ ਪੇਸ਼ ਕੀਤੇ ਜਾਣਗੇ, ਜਿਨ੍ਹਾਂ ’ਚ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਨਿਲਾਮੀ ਨਾਲ ਸਬੰਧਤ ਬਿੱਲ ਵੀ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਯੋਗੀ ਮਾਡਲ ਦੀ ਤਰਜ਼ ’ਤੇ ਨਵਾਂ ਕਾਨੂੰਨ ਲਿਆਉਣ ਦੀ ਤਿਆਰੀ ਹੈ।

ਸਰਕਾਰ ਪੱਛਮੀ ਬੰਗਾਲ ਜਨਤਕ ਸੁਰੱਖਿਆ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਕੰਟਰੋਲ ਕਰਨ ਵਾਲਾ ਬਿੱਲ, 2026 ਵੀ ਪੇਸ਼ ਕਰੇਗੀ, ਜਿਸ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਮਾਡਲ ਦੀ ਤਰਜ਼ ’ਤੇ ਤਿਆਰ ਕੀਤਾ ਗਿਆ ਹੈ। ਸੁਵੇਂਦੂ ਸਰਕਾਰ ਹਿੰਸਕ ਵਿਰੋਧ-ਪ੍ਰਦਰਸ਼ਨਾਂ, ਦੰਗਿਆਂ, ਸਿਆਸੀ ਪ੍ਰਦਰਸ਼ਨਾਂ ਅਤੇ ਭੰਨਤੋੜ ਦੀਆਂ ਘਟਨਾਵਾਂ ’ਚ ਸ਼ਾਮਲ ਲੋਕਾਂ ਨੂੰ ਆਰਥਿਕ ਤੌਰ ’ਤੇ ਜਵਾਬਦੇਹ ਠਹਿਰਾਉਣ ਦੇ ਮਕਸਦ ਨਾਲ ਸਖ਼ਤ ਕਾਨੂੰਨੀ ਢਾਂਚਾ ਲਿਆਉਣ ਜਾ ਰਹੀ ਹੈ। ਇਸ ਤਹਿਤ ਅਧਿਕਾਰੀਆਂ ਨੂੰ ਜਨਤਕ ਅਤੇ ਨਿੱਜੀ ਜਾਇਦਾਦ ਨੂੰ ਹੋਏ ਨੁਕਸਾਨ ਲਈ ਸਿੱਧੇ ਮੁਲਜ਼ਮਾਂ ਤੋਂ ਵਸੂਲੀ ਕਰਨ ਦਾ ਅਧਿਕਾਰ ਮਿਲੇਗਾ। ਪ੍ਰਸਤਾਵਿਤ ਤਬਦੀਲੀਆਂ ਤਹਿਤ ਬਕਾਇਆ ਰਕਮ ਵਿਆਜ ਸਮੇਤ ਵਸੂਲੀ ਜਾ ਸਕਦੀ ਹੈ ਅਤੇ ਪ੍ਰਸ਼ਾਸਨ ਨੂੰ ਜ਼ਮੀਨੀ ਮਾਲੀਏ ਦੀ ਵਸੂਲੀ ਵਰਗੀਆਂ ਪ੍ਰਕਿਰਿਆਵਾਂ ਰਾਹੀਂ ਬਕਾਇਆ ਰਕਮ ਵਸੂਲਣ ਦਾ ਵੀ ਅਧਿਕਾਰ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News