ਹਲਦੀਆ ''ਚ ਨੈਫਥਾ ਪਾਈਪਲਾਈਨ ''ਚ ਲੱਗ ਗਈ ਅੱਗ ! ਝੁਲਸ ਗਏ 10 ਲੋਕ
Tuesday, Jun 30, 2026 - 02:16 PM (IST)
ਹਲਦੀਆ- ਪੱਛਮੀ ਬੰਗਾਲ ਦੇ ਪੂਰਬ ਮੇਦਿਨੀਪੁਰ ਜ਼ਿਲ੍ਹੇ 'ਚ ਹਲਦੀਆ ਪੈਟਰੋਕੈਮੀਕਲਜ਼ ਦੀ ਨੈਫਥਾ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਨਾਲ 10 ਤੋਂ ਵੱਧ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਅਨੁਸਾਰ, ਅੱਗ ਸੋਮਵਾਰ ਰਾਤ ਨੂੰ ਲਗਭਗ 2:45 ਵਜੇ ਲੱਗੀ। ਉਨ੍ਹਾਂ ਕਿਹਾ ਕਿ ਇਹ ਤੇਜ਼ੀ ਨਾਲ ਹਲਦੀਆ ਨਗਰਪਾਲਿਕਾ ਦੇ ਵਾਰਡ 13 ਦੇ ਚਿਰੰਜੀਬਪੁਰ ਖੇਤਰ 'ਚ ਫੈਲ ਗਈ, ਜਿਸ ਨਾਲ ਕਈ ਘਰ ਸੜ ਕੇ ਸੁਆਹ ਹੋ ਗਏ। ਉਨ੍ਹਾਂ ਕਿਹਾ ਕਿ ਅੱਗ 'ਤੇ ਕਾਬੂ ਪਾਉਣ ਲਈ 12 ਫਾਇਰ ਇੰਜਣ ਮੌਕੇ 'ਤੇ ਤਾਇਨਾਤ ਕੀਤੇ ਗਏ ਹਨ।
ਅੱਗ ਬੁਝਾਉਣ ਦਾ ਕੰਮ ਅਜੇ ਵੀ ਜਾਰੀ ਹੈ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਜ਼ਖਮੀਆਂ ਨੂੰ ਹਲਦੀਆ ਸਬ-ਡਿਵੀਜ਼ਨਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ 'ਚੋਂ ਪੰਜ ਨੂੰ ਬਾਅਦ 'ਚ ਤਾਮਲੁਕ ਮੈਡੀਕਲ ਕਾਲਜ ਅਤੇ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਧਿਕਾਰੀ ਨੇ ਕਿਹਾ,"ਖੇਤਰ ਨੂੰ ਸੁਰੱਖਿਅਤ ਕਰ ਦਿੱਤਾ ਗਿਆ ਹੈ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਘਟਨਾ ਦਾ ਸਹੀ ਕਾਰਨ ਵਿਸਥਾਰਤ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।'' ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਸਥਾਨ ਦੇ ਨੇੜੇ ਰੇਲਵੇ ਓਵਰਹੈੱਡ ਪਾਵਰ ਲਾਈਨਾਂ ਨੂੰ ਵੀ ਨੁਕਸਾਨ ਪਹੁੰਚਿਆ, ਜਿਸ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
