ਪੱਛਮੀ ਬੰਗਾਲ ''ਚ ਵੋਟਿੰਗ ਦੌਰਾਨ ਕਈ ਥਾਵਾਂ ''ਤੇ ਭੜਕੀ ਹਿੰਸਾ, ਕੀਤੀ ਭੰਨਤੋੜ
Wednesday, Apr 29, 2026 - 10:20 AM (IST)
ਕੋਲਕਾਤਾ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਦੇ ਸ਼ੁਰੂਆਤੀ ਕੁਝ ਘੰਟਿਆਂ ਵਿਚ ਬੁੱਧਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਤੋਂ ਹਿੰਸਾ ਅਤੇ ਭੰਨਤੋੜ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਦੇ ਅਨੁਸਾਰ ਚਾਪੜਾ, ਸ਼ਾਂਤੀਪੁਰ, ਨਿਮਤਲਾ ਅਤੇ ਭਾਂਗੜ ਸਣੇ ਕਈ ਸਥਾਨਾਂ ਵਿਚ ਹਿੰਸਾ ਅਤੇ ਭੰਨਤੋੜ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਨਦੀਆਂ ਜ਼ਿਲ੍ਹੇ ਦੇ ਚਾਪੜਾ ਵਿਚ ਬੂਥ ਨੰਬਰ 53 'ਤੇ ਭਾਜਪਾ ਦੇ ਇਕ ਪੋਲਿੰਗ ਏਜੰਟ 'ਤੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨਾਲ ਜੁੜੇ ਬਦਮਾਸ਼ਾਂ ਨੇ ਹਮਲਾ ਕੀਤਾ।
ਇਹ ਵੀ ਪੜ੍ਹੋ - 'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਇਸ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਹਿੰਸਾ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਮੁਸ਼ੱਰਫ ਸੀਰ ਦੇ ਰੂਪ ਵਿਚ ਹੋਈ ਹੈ, ਜਿਸ ਨੂੰ ਸਥਾਨਕ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਭਾਜਪਾ ਉਮੀਦਵਾਰ ਸੈਕਤ ਸਰਕਾਰ ਨੇ ਕਿਹਾ ਕਿ ਇਹ ਘਟਨਾ ਮੌਕ ਪੋਲ ਸ਼ੁਰੂ ਹੋਣ ਤੋਂ ਬਾਅਦ ਹੋਈ। ਉਨ੍ਹਾਂ ਕਿਹਾ, ਤ੍ਰਿਣਮੂਲ ਸਮਰਥਕਾਂ ਨੇ ਇਕ ਭਾਜਪਾ ਏਜੰਟ ਨੂੰ ਰੋਕਿਆ ਅਤੇ ਉਸ ਦੇ ਸਿਰ 'ਤੇ ਵਾਰ ਕੀਤਾ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਸਥਾਨਕ ਪੁਲਸ ਸਟੇਸ਼ਨ ਵਿਚ ਸ਼ਿਕਾਇਕ ਦਰਜ ਕਰਵਾਈ ਗਈ ਹੈ। ਹਾਲਾਂਕਿ ਤ੍ਰਿਣਮੂਲ ਨੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ। ਜ਼ਖਮੀ ਵਿਅਕਤੀ ਨੇ ਦੱਸਿਆ ਕਿ 15-16 ਤ੍ਰਿਣਮੂਲ ਸਮਰਥਕ ਉਸ ਵੱਲ ਨੂੰ ਦੌੜੇ, ਜਿਨ੍ਹਾਂ ਵਿਚੋਂ ਇਕ ਵਿਅਕਤੀ ਕੋਲ ਬੰਦੂਕ ਸੀ।
ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ
ਉਸ ਦੇ ਸਿਰ 'ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਉਹ ਜ਼ਮੀਨ 'ਤੇ ਡਿੱਗ ਪਿਆ। ਪੁਲਸ ਨੇ ਦੱਸਿਆ ਕਿ ਸ਼ਾਂਤੀਪੁਰ ਵਿਚ ਵਾਰਡ ਨੰਬਰ 16 ਸਥਿਤ ਭਾਜਪਾ ਕੈਂਪ ਦਫ਼ਤਰ ਵਿਚ ਬੁੱਧਵਾਰ ਸਵੇਰੇ ਭੰਨਤੋੜ ਕੀਤੀ ਗਈ। ਉਥੇ ਫਰਨੀਚਰ ਤੋੜ ਦਿੱਤਾ ਗਿਆ, ਜਿਸ ਨਾਲ ਇਲਾਕੇ ਵਿਚ ਤਣਾਅ ਪੈਦਾ ਹੋ ਗਿਆ। ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਭਾਂਗੜ ਵਿਚ ਦੋਸ਼ ਲੱਗੇ ਕਿ ਇੰਡੀਅਨ ਸੈਕੂਲਰ ਫਰੰਟ ਦੇ ਏਜੰਟ ਨੂੰ ਪੋਲਿੰਗ ਸਟੇਸ਼ਨ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ, ਜਿਸ ਕਾਰਨ ਅਸ਼ਾਂਤੀ ਫੈਲ ਗਈ। ISF ਦੇ ਨੇਤਾ ਅਰਾਬੁਲ ਇਸਲਾਮ ਨੇ ਦਾਅਵਾ ਕੀਤਾ ਕਿ ਏਜੰਟਾਂ ਦੇ ਫਾਰਮ ਖੋਹ ਕੇ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਔਰਤਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਅਸੀਂ ਏਜੰਟ ਇਸ ਲਈ ਤਾਇਨਾਤ ਕੀਤੇ ਹਨ ਤਾਂਕਿ ਸਾਰੇ ਆਪਣੀ ਵੋਟ ਪਾ ਸਕਣ।
ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ ਫੈਸਲਾ
ਨਿਮਤਲਾ ਦੇ ਬੂਥ ਨੰਬਰ 140 'ਤੇ ਵੋਟਿੰਗ ਵਿੱਚ ਦੇਰੀ ਹੋਈ, ਜਿੱਥੇ ਸਵੇਰੇ 7:30 ਵਜੇ ਤੱਕ ਵੋਟਿੰਗ ਸ਼ੁਰੂ ਨਹੀਂ ਹੋਈ। ਇਸ ਨਾਲ ਵੋਟਰਾਂ ਵਿੱਚ ਗੁੱਸਾ ਅਤੇ ਤਣਾਅ ਪੈਦਾ ਹੋ ਗਿਆ। ਮੁੱਖ ਚੋਣ ਅਧਿਕਾਰੀ (ਸੀਈਓ) ਦਫ਼ਤਰ ਦੇ ਇੱਕ ਅਧਿਕਾਰੀ ਨੇ ਕਿਹਾ, "ਅਸੀਂ ਸਬੰਧਤ ਅਧਿਕਾਰੀਆਂ ਤੋਂ ਰਿਪੋਰਟਾਂ ਮੰਗੀਆਂ ਹਨ। ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਵੋਟਿੰਗ ਸੁਤੰਤਰ, ਨਿਰਪੱਖ ਅਤੇ ਡਰ-ਮੁਕਤ ਹੋਵੇ ਅਤੇ ਹਰ ਕੋਈ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈ ਸਕੇ।" ਇਸ ਦੌਰਾਨ ਪੁਲਸ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਰਾ, ਕਾਰਤਿਕ ਬੈਨਰਜੀ ਅਤੇ ਤ੍ਰਿਣਮੂਲ ਵਰਕਰਾਂ ਨੂੰ ਚੇਤਾਵਨੀ ਦਿੱਤੀ, ਜੋ ਇੱਕ ਪੋਲਿੰਗ ਸਟੇਸ਼ਨ ਦੇ ਨੇੜੇ ਇਕੱਠੇ ਹੋਏ ਸਨ। ਅਧਿਕਾਰੀਆਂ ਨੇ ਕਿਹਾ ਕਿ ਚਾਰ ਤੋਂ ਵੱਧ ਲੋਕਾਂ ਦੇ ਇਕੱਠ ਦੀ ਇਜਾਜ਼ਤ ਨਹੀਂ ਹੈ।
ਇਹ ਵੀ ਪੜ੍ਹੋ - ਹੁਣ ₹5,000 ਦੀ ਥਾਂ ਮਿਲੇਗੀ ₹10,000 ਪੈਨਸ਼ਨ! ਮੋਦੀ ਸਰਕਾਰ ਦਾ ਵੱਡਾ ਤੋਹਫ਼ਾ
ਇਸ ਦੌਰਾਨ ਉੱਤਰ ਪ੍ਰਦੇਸ਼ ਪੁਲਿਸ ਅਧਿਕਾਰੀ ਅਜੈ ਪਾਲ ਸ਼ਰਮਾ ਨੂੰ ਸਵੇਰ ਤੋਂ ਹੀ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਫਾਲਟਾ ਖੇਤਰ ਵਿੱਚ ਕਾਫਲੇ ਨਾਲ ਗਸ਼ਤ ਕਰਦੇ ਦੇਖਿਆ ਗਿਆ। ਡਾਇਮੰਡ ਹਾਰਬਰ ਅਤੇ ਫਾਲਟਾ ਵਿੱਚ ਭਾਰੀ ਗਿਣਤੀ ਵਿੱਚ ਕੇਂਦਰੀ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਰੈਪਿਡ ਐਕਸ਼ਨ ਫੋਰਸ (RAF) ਦੇ ਜਵਾਨਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
