ਪੱਛਮੀ ਬੰਗਾਲ: ਦੋ ਕਾਰਾਂ ''ਚ ਭਿਆਨਕ ਟੱਕਰ, 2 ਲੋਕਾਂ ਦੀ ਮੌਤ
Sunday, Feb 09, 2020 - 12:39 PM (IST)

ਕੋਲਕਾਤਾ—ਪੱਛਮੀ ਬੰਗਾਲ ਦੇ ਬੀਰਮੂਭ ਜ਼ਿਲ੍ਹੇ ‘ਚ ਅੱਜ ਭਾਵ ਐਤਵਾਰ ਸਵੇਰਸਾਰ ਭਿਆਨਕ ਸੜਕ ਹਾਦਸਾ ਵਾਪਰ ਗਿਆ । ਇਸ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਇਸ ਘਟਨਾ ਤੋਂ ਮਗਰੋਂ ਸਥਾਨਕ ਲੋਕਾਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਮੌਕੇ ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਪੋਸਟਮਾਟਮ ਲਈ ਭੇਜ ਦਿੱਤਾ ਗਿਆ ਹੈ।