ਪੱਛਮੀ ਬੰਗਾਲ ਚੋਣਾਂ ''ਤੇ EC ਦੀ ਪ੍ਰੈੱਸ ਕਾਨਫਰੰਸ, ਕਿਹਾ- ਸ਼ਾਂਤੀਪੂਰਨ ਚੋਣ ਕਰਵਾਉਣੀ ਸਾਡੀ ਪਹਿਲ

Friday, Jan 22, 2021 - 01:59 PM (IST)

ਨੈਸ਼ਨਲ ਡੈਸਕ- ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ  ਕਿ 2 ਦਿਨਾਂ 'ਚ ਟੀਮ ਨੇ ਸੂਬੇ 'ਚ ਸਾਰੇ ਸਿਆਸੀ ਦਲਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਸ਼ਾਂਤੀਪੂਰਨ ਚੋਣ ਕਰਵਾਉਣੀ ਸਾਡੀ ਪਹਿਲ ਹੈ। ਉਨ੍ਹਾਂ ਕਿਹਾ ਕਿ ਰਾਜਨੇਤਾਵਾਂ ਨਾਲ ਹੋਈ ਬੈਠਕ 'ਚ ਸੂਬੇ 'ਚ ਹਿੰਸਾ 'ਤੇ ਸਵਾਲ ਚੁੱਕੇ ਹਨ। ਚੋਣ ਕਮਿਸ਼ਨਰ ਨੇ ਕਿਹਾ ਕਿ ਸੂਬੇ 'ਚ ਕੇਂਦਰੀ ਫ਼ੋਰਸਾਂ ਦੀ ਤਾਇਨਾਤੀ ਕੀਤੀ ਗਈ ਹੈ। ਨਾਲ ਹੀ ਜਿਨ੍ਹਾਂ ਸੂਬਿਆਂ 'ਚ ਹਿੰਸਾ ਦਾ ਖ਼ਦਸ਼ਾ ਹੈ, ਉੱਥੇ ਨੇਤਾਵਾਂ ਨੇ ਵੀਡੀਓਗ੍ਰਾਫ਼ੀ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਈ 'ਚ ਬੰਗਾਲ ਵਿਧਾਨ ਸਭਾ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ।

ਚੋਣ ਕਮਿਸ਼ਨਰ ਨੇ ਕਿਹਾ ਕਿ ਸਾਲ 2016 'ਚ ਸੂਬੇ 6 ਪੜਾਵਾਂ 'ਚ ਚੋਣਾਂ ਹੋਈਆਂ ਸਨ। ਦੱਸਣਯੋਗ ਹੈ ਕਿ ਬੁੱਧਵਾਰ ਨੂੰ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦੀ ਅਗਵਾਈ 'ਚ ਅਧਿਕਾਰੀ ਆਸਾਮ ਤੋਂ ਇੱਥੇ ਪੁੱਜੇ। ਅਰੋੜਾ ਨਾਲ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਅਤੇ ਰਾਜੀਵ ਕੁਮਾਰ ਵੀ ਸਨ। ਉਨ੍ਹਾਂ ਨੇ ਵੀਰਵਾਰ ਮੁੱਖ ਚੋਣ ਅਧਿਕਾਰੀ ਅਰੀਜ ਆਫਤਾਬ ਅਤੇ ਐਡੀਸ਼ਨਲ ਡਾਇਰੈਕਟਰ ਜਨਰਲ ਗਿਆਨਵੰਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੇ ਅਧਿਕਾਰੀ ਸਿਆਸੀ ਦਲਾਂ ਦੇ ਪ੍ਰਤੀਨਿਧੀਆਂ ਨਾਲ ਵੀ ਮਿਲੇ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਵੀ ਕੀਤੀ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News