ਨੂਪੁਰ ਸ਼ਰਮਾ ਦੀ ਟਿੱਪਣੀ ਖਿਲਾਫ ਬੰਗਾਲ ਵਿਧਾਨ ਸਭਾ ’ਚ ਨਿੰਦਾ ਮਤਾ ਪਾਸ

Tuesday, Jun 21, 2022 - 11:46 AM (IST)

ਕੋਲਕਾਤਾ– ਪੱਛਮੀ ਬੰਗਾਲ ਵਿਧਾਨ ਸਭਾ ਨੇ ਸੋਮਵਾਰ ਨੂੰ ਇਕ ਨਿੰਦਾ ਮਤਾ ਪਾਸ ਕੀਤਾ, ਜਿਸ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੁਅੱਤਲ ਬੁਲਾਰਾ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਖਿਲਾਫ ਕੀਤੀ ਕਥਿਤ ਵਿਵਾਦਤ ਟਿੱਪਣੀ ਦੀ ਨਿੰਦਾ ਕੀਤੀ ਗਈ ਹੈ।

ਸੂਬੇ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪਾਰਥਾ ਚੈਟਰਜੀ ਨੇ ਸਦਨ ਵਿਚ ਇਹ ਮਤਾ ਪੇਸ਼ ਕੀਤਾ। ਇਸ ਮਤੇ ਨੂੰ ਪੇਸ਼ ਕਰਨ ਦਾ ਸਮਾਂ ਪਹਿਲਾਂ ਤੋਂ ਤੈਅ ਨਹੀਂ ਸੀ ਅਤੇ ਇਸ ਵਿਚ ਕਿਸੇ ਦਾ ਨਾਂ ਨਹੀਂ ਲਿਆ ਗਿਆ ਹੈ, ਕਿਉਂਕਿ ਮਾਮਲਾ ਵਿਚਾਰ ਅਧੀਨ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵਿਧਾਨ ਸਭਾ ’ਚ ਕਿਹਾ, ‘‘ਮੈਂ ਕੁਝ ਨੇਤਾਵਾਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦੀ ਸਖਤ ਨਿੰਦਾ ਕਰਦੀ ਹਾਂ। ਇਹ ਟਿੱਪਣੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਈਚਾਰਿਆਂ ਵਿਚ ਨਫ਼ਰਤ ਫੈਲਾਉਣ ਦੀ ਇਕ ਵੱਡੀ ਸਾਜ਼ਿਸ਼ ਦਾ ਹਿੱਸਾ ਹਨ।

ਧਮਕੀ ਦੇਣ ਦੇ ਦੋਸ਼ ’ਚ ਗ੍ਰਿਫਤਾਰ ਭੀਮ ਸੈਨਾ ਮੁਖੀ ਨੂੰ ਜ਼ਮਾਨਤ
ਦਿੱਲੀ ਦੀ ਇਕ ਅਦਾਲਤ ਨੇ ਭਾਜਪਾ ਦੀ ਮੁਅੱਤਲ ਬੁਲਾਰਾ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਟਿੱਪਣੀ ਕਰਨ ’ਤੇ 1 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕਰਨ ਦੇ ਦੋਸ਼ ’ਚ ਗ੍ਰਿਫਤਾਰ ਭੀਮ ਸੈਨਾ ਦੇ ਮੁਖੀ ਨਵਾਬ ਸਤਪਾਲ ਤੰਵਰ ਨੂੰ ਜ਼ਮਾਨਤ ਦੇ ਦਿੱਤੀ। ਪੁਲਸ ਨੇ ਕਿਹਾ ਕਿ ਤੰਵਰ ਨੇ ਇਕ ਵੀਡੀਓ ਪੋਸਟ ਕੀਤਾ ਸੀ, ਜਿਸ ’ਚ ਉਸ ਨੇ ਸ਼ਰਮਾ ਦੇ ਬਿਆਨ ਨੂੰ ਲੈ ਕੇ ਉਨ੍ਹਾਂ ’ਤੇ ਇਨਾਮ ਦੇਣ ਦਾ ਐਲਾਨ ਕੀਤਾ ਸੀ ਅਤੇ ਫਿਰਕੂ ਨਫ਼ਰਤ ਨੂੰ ਹੱਲਾਸ਼ੇਰੀ ਦੇਣ ਦੀ ਕੋਸ਼ਿਸ਼ ਕੀਤੀ।


Rakesh

Content Editor

Related News