ਪੱਛਮੀ ਬੰਗਾਲ ਨੇ ''ਦਿ ਕੇਰਲਾ ਸਟੋਰੀ'' ਫ਼ਿਲਮ ''ਤੇ ਲਗਾਈ ਪਾਬੰਦੀ, 5 ਮਈ ਨੂੰ ਹੋਈ ਸੀ ਰਿਲੀਜ਼

Monday, May 08, 2023 - 11:09 PM (IST)

ਕਲਕੱਤਾ (ਭਾਸ਼ਾ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਵਿਵਾਦਿਤ ਫ਼ਿਲਮ 'ਦਿ ਕੇਰਲਾ ਸਟੋਰੀ' ਦੀ ਸਕ੍ਰੀਨਿੰਗ 'ਤੇ ਤੁਰੰਤ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ, ਤਾਂ ਜੋ 'ਕਿਸੇ ਵੀ ਨਫ਼ਰਤ ਅਤੇ ਹਿੰਸਾ ਦੀ ਘਟਨਾ' ਤੋਂ ਬਚਿਆ ਜਾ ਸਕੇ। ਇਕ ਸੀਨੀਅਰ ਅਧਿਕਾਰੀ ਨੇ ਇੱਥੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਫ਼ਿਲਮ ਦੀ ਸਕ੍ਰੀਨਿੰਗ ਕਰਨ ਵਾਲੇ ਸਿਨੇਮਾ ਹਾਲ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਕ ਦਿਨ ਪਹਿਲਾਂ ਮਮਤਾ ਬੈਨਰਜੀ ਨੇ ਕਿਹਾ ਸੀ ਕਿ 'ਦਿ ਕੇਰਲਾ ਸਟੋਰੀ' 'ਚ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ, ਜਿਸ ਦਾ ਮਕਸਦ ਕੇਰਲ ਨੂੰ ਬਦਨਾਮ ਕਰਨਾ ਹੈ।

ਇਹ ਖ਼ਬਰ ਵੀ ਪੜ੍ਹੋ - ਭਾਰਤ-ਪਾਕਿ ਕ੍ਰਿਕਟ ਮੈਚ ਦੀ ਉਡੀਕ 'ਚ ਬੈਠੇ ਫੈਨਜ਼ ਦੀਆਂ ਉਮੀਦਾਂ ਨੂੰ ਝਟਕਾ! ਏਸ਼ੀਆ ਕੱਪ ਨੂੰ ਲੈ ਕੇ ਹੋਇਆ ਇਹ ਫ਼ੈਸਲਾ

ਅਧਿਕਾਰੀ ਨੇ ਪੀ.ਟੀ.ਆਈ.-ਭਾਸ਼ਾ ਨੂੰ ਦੱਸਿਆ, "ਨਫ਼ਰਤ ਅਤੇ ਹਿੰਸਾ ਦੀ ਕਿਸੇ ਵੀ ਘਟਨਾ ਤੋਂ ਬਚਣ ਅਤੇ ਰਾਜ ਵਿਚ ਸ਼ਾਂਤੀ ਬਣਾਈ ਰੱਖਣ ਲਈ, ਮੁੱਖ ਮੰਤਰੀ ਨੇ 'ਦਿ ਕੇਰਲਾ ਸਟੋਰੀ' ਦੀ ਸਕ੍ਰੀਨਿੰਗ 'ਤੇ ਤੁਰੰਤ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ।" ਇਸ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਿਨੇਮਾ ਹਾਲ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।” ਸੁਦੀਪਤੋ ਸੇਨ ਦੁਆਰਾ ਨਿਰਦੇਸ਼ਿਤ, ਇਹ ਫ਼ਿਲਮ ਕੇਰਲਾ ਵਿਚ ਔਰਤਾਂ ਦੇ ਇਕ ਸਮੂਹ ਦੇ ਆਲੇ-ਦੁਆਲੇ ਘੁੰਮਦੀ ਹੈ ਜਿਨ੍ਹਾਂ ਨੂੰ ਧਰਮ ਪਰਿਵਰਤਨ ਕਰਨ ਅਤੇ ISIS ਵਿਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਜਾਂਦਾ ਹੈ। ਇਹ ਫ਼ਿਲਮ 5 ਮਈ ਨੂੰ ਰਿਲੀਜ਼ ਹੋਈ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News