ਭਾਜਪਾ ਵਰਕਰ ਦੀ ਮਾਂ ਨਾਲ ਕੁੱਟਮਾਰ ਮਾਮਲੇ ’ਤੇ ਮਹਿਲਾ ਕਮਿਸ਼ਨ ਸਖ਼ਤ

Monday, Mar 01, 2021 - 03:13 PM (IST)

ਭਾਜਪਾ ਵਰਕਰ ਦੀ ਮਾਂ ਨਾਲ ਕੁੱਟਮਾਰ ਮਾਮਲੇ ’ਤੇ ਮਹਿਲਾ ਕਮਿਸ਼ਨ ਸਖ਼ਤ

ਨਵੀਂ ਦਿੱਲੀ— ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੱਛਮੀ ਬੰਗਾਲ ’ਚ ਭਾਜਪਾ ਪਾਰਟੀ ਦੇ ਵਰਕਰ ਦੀ ਮਾਂ ਨਾਲ ਕੁੱਟਮਾਰ ਕਰਨ ਦੀਆਂ ਖ਼ਬਰਾਂ ਨੂੰ ਆਪਣੇ ਧਿਆਨ ’ਚ ਲੈਂਦੇ ਹੋਏ ਮੁੱਖ ਚੋਣ ਕਮਿਸ਼ਨ ਤੋਂ ਤੁਰੰਤ ਕਾਰਵਾਈ ਕਰਨ ਨੂੰ ਕਿਹਾ ਹੈ। ਉਨ੍ਹਾਂ ਇਸ ਮਾਮਲੇ ਨਾਲ ਸਬੰਧਤ ਕਾਰਵਾਈ ਦੀ ਰਿਪੋਰਟ ਵੀ ਮੰਗੀ ਹੈ। ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਖਾ ਸ਼ਰਮਾ ਨੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੂੰ ਸੋਮਵਾਰ ਨੂੰ ਇਸ ਮਾਮਲੇ ਵਿਚ ਇਕ ਚਿੱਠੀ ਲਿਖੀ ਅਤੇ ਕਿਹਾ ਕਿ ਇਕ ਸਿਆਸੀ ਦਲ ਦੇ ਵਰਕਰਾਂ ਵਲੋਂ ਦੂਜੇ ਦਲ ਦੇ ਵਰਕਰ ਦੀ ਮਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

PunjabKesari

ਰੇਖਾ ਸ਼ਰਮਾ ਨੇ ਕਿਹਾ ਕਿ ਬੀਬੀਆਂ ਦੀ ਸੁਰੱਖਿਆ ਨੂੰ ਲੈ ਕੇ ਕਮਿਸ਼ਨ ਚਿੰਤਤ ਹੈ ਅਤੇ ਇਸ ਤਰ੍ਹਾਂ ਦੇ ਕੰਮ ਨਾ-ਮਨਜ਼ੂਰ ਹਨ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਮਾਮਲੇ ਵਿਚ ਕਾਰਵਾਈ ਕੀਤੇ ਜਾਣ ਦੀ ਲੋੜ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਲੋੜ ਹੈ। ਕਮਿਸ਼ਨ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਾਰਵਾਈ ਰਿਪੋਰਟ ਈ-ਮੇਲ ਜਾਂ ਫੈਕਸ ਜ਼ਰੀਏ ਮਹਿਲਾ ਕਮਿਸ਼ਨ ਨੂੰ ਭੇਜੀ ਜਾਣੀ ਚਾਹੀਦੀ ਹੈ। 

PunjabKesari

ਜ਼ਿਕਰਯੋਗ ਹੈ ਕਿ ਖ਼ਬਰਾਂ ਮੁਤਾਬਕ 27 ਫਰਵਰੀ ਨੂੰ ਪੱਛਮੀ ਬੰਗਾਲ ’ਚ ਉੱਤਰੀ 24 ਪਰਗਨਾ ਦੇ ਭਾਜਪਾ ਵਰਕਰ ਗੋਪਾਲ ਮਜੂਮਦਾਰ ਦੇ ਘਰ ਟੀ. ਐੱਮ. ਸੀ. ਦੇ ਵਰਕਰਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਗੋਪਾਲ ਮਜੂਮਦਾਰ ਦੀ ਮਾਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਪੁਲਸ ਨੇ ਇਸ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕਰ ਲਈ ਹੈ। ਭਾਜਪਾ ਨੇ ਗੋਪਾਲ ਦੀ ਮਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਹੈ, ਜਿਸ ’ਚ ਬਜ਼ੁਰਗ ਮਾਂ ਦੇ ਚਿਹਰੇ ’ਤੇ ਸੱਟਾਂ ਦੇ ਨਿਸ਼ਾਨ ਵੇਖੇ ਜਾ ਸਕਦੇ ਹਨ। ਬਜ਼ੁਰਗ ਮਾਂ ਨੂੰ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਹਰ ਕੋਈ ਸੋਸ਼ਲ ਮੀਡੀਆ ’ਤੇ ਨਿੰਦਾ ਕਰ ਰਿਹਾ ਹੈ। 
 


author

Tanu

Content Editor

Related News