PM ਮੋਦੀ ਨਾਲ ਮੁਲਾਕਾਤ ਕਰਾਂਗੀ, ਬੀ. ਐੱਸ. ਐੱਫ. ਅਧਿਕਾਰ ਖੇਤਰ ਦਾ ਮੁੱਦਾ ਚੁਕਾਂਗੀ: ਮਮਤਾ
Monday, Nov 22, 2021 - 04:09 PM (IST)
ਕੋਲਕਾਤਾ (ਭਾਸ਼ਾ)— ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਯਾਨੀ ਕਿ ਅੱਜ ਕਿਹਾ ਕਿ ਉਹ ਦਿੱਲੀ ਦੀ ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰੇਗੀ ਅਤੇ ਸਰਹੱਦ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਨਾਲ-ਨਾਲ ਤ੍ਰਿਪੁਰਾ ’ਚ ਵਿਆਪਕ ਹਿੰਸਾ ਨਾਲ ਸਬੰਧਤ ਮੁੱਦਿਆਂ ਨੂੰ ਚੁੱਕੇਗੀ। ਬੈਨਰਜੀ ਨੇ ਇਹ ਵੀ ਕਿਹਾ ਉਹ ਤਿ੍ਰਪੁਰਾ ’ਚ ਪਾਰਟੀ ਵਰਕਰਾਂ ’ਤੇ ਹਮਲੇ ਦੇ ਵਿਰੋਧ ’ਚ ਤਿ੍ਰਣਮੂਲ ਕਾਂਗਰਸ (ਟੀ. ਐੱਮ. ਸੀ.) ਦੇ ਸੰਸਦ ਮੈਂਬਰਾਂ ਵਲੋਂ ਕੀਤੇ ਜਾ ਰਹੇ ਧਰਨੇ ’ਚ ਸ਼ਾਮਲ ਨਹੀਂ ਹੋ ਸਕੇਗੀ ਪਰ ਨਿਸ਼ਚਿਤ ਰੂਪ ਨਾਲ ਉਨ੍ਹਾਂ ਨਾਲ ਇਕਜੁਟਤਾ ਜ਼ਾਹਰ ਕਰੇਗੀ।
ਮਮਤਾ ਨੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੀ ਦਿੱਲੀ ਯਾਤਰਾ ਦੌਰਾਨ ਮੈਂ ਪ੍ਰਧਾਨ ਮੰਤਰੀ ਨੂੰ ਮਿਲਾਂਗੀ। ਸੂਬਿਆਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਤੋਂ ਇਲਾਵਾ, ਮੈਂ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਨਾਲ-ਨਾਲ ਤਿ੍ਰਪੁਰਾ ਹਿੰਸਾ ਨਾਲ ਸਬੰਧਤ ਮੁੱਦਿਆਂ ਨੂੰ ਚੁਕਾਂਗੀ। ਬੈਨਰਜੀ ਨੇ ਹੈਰਾਨੀ ਜ਼ਾਹਰ ਕੀਤੀ ਕਿ ਮਨੁੱਖੀ ਅਧਿਕਾਰ ਕਮਿਸ਼ਨ ਪੂਰਬੀ-ਉੱਤਰੀ ਸੂਬੇ ਵਿਚ ਫੋਰਸ ਦੇ ਭਾਰਤੀ ਇਸਤੇਮਾਲ ਦਾ ਨੋਟਿਸ ਕਿਉਂ ਨਹੀਂ ਲੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਤਿ੍ਰਪੁਰਾ ਦੇ ਮੁੱਖ ਮੰਤਰੀ ਬਿਪਲਬ ਦੇਵ ਅਤੇ ਉਨ੍ਹਾਂ ਦੀ ਸਰਕਾਰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ।