ਮਮਤਾ ਨੇ ਫਿਰ ਦੁਹਰਾਇਆ, ''ਸੀ. ਏ. ਏ. ਤੇ ਐੱਨ. ਆਰ. ਸੀ. ਸਾਨੂੰ ਮਨਜ਼ੂਰ ਨਹੀਂ''
Thursday, Apr 11, 2024 - 07:47 PM (IST)
ਕੋਲਕਾਤਾ, (ਭਾਸ਼ਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਰਾਸ਼ਟਰੀ ਨਾਗਰਿਕ ਰਜਿਸਟਰ (ਐੱਨ. ਆਰ. ਸੀ.) ਅਤੇ ਯੂਨੀਫਾਰਮ ਸਿਵਲ ਕੋਡ ਨੂੰ ਰਾਜ ਵਿਚ ਲਾਗੂ ਨਹੀਂ ਹੋਣ ਦੇਵੇਗੀ। ਇਥੇ ਈਦ-ਉਲ-ਫਿਤਰ ਮੌਕੇ ‘ਰੈੱਡ ਰੋਡ’ ਵਿਖੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੁਝ ਲੋਕ ਚੋਣਾਂ ਦੌਰਾਨ ‘ਦੰਗੇ’ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਨਾਲ ਹੀ ਉਨ੍ਹਾਂ ਲੋਕਾਂ ਨੂੰ ‘ਸਾਜ਼ਿਸ਼ ਦਾ ਸ਼ਿਕਾਰ ਨਾ ਹੋਣ’ ਦੀ ਵੀ ਅਪੀਲ ਕੀਤੀ।
ਈਦ ਦਾ ਤਿਉਹਾਰ ਰਮਜ਼ਾਨ ਮਹੀਨੇ ਦੀ ਸਮਾਪਤੀ ’ਤੇ ਮਨਾਇਆ ਜਾਂਦਾ ਹੈ। ਬੈਨਰਜੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਸੋਧਿਆ ਨਾਗਰਿਕਤਾ ਐਕਟ, ਰਾਸ਼ਟਰੀ ਨਾਗਰਿਕ ਰਜਿਸਟਰ ਅਤੇ ਯੂਨੀਫਾਰਮ ਸਿਵਲ ਕੋਡ ਨੂੰ ਸਵੀਕਾਰ ਨਹੀਂ ਕਰਾਂਗੇ। ਮੈਨੂੰ ਲੋਕਾਂ ਨਾਲ ਨਫ਼ਰਤ ਕਰਨੀ ਨਹੀਂ ਆਉਂਦੀ। ਮੈਂ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਨਹੀਂ ਦਿੰਦੀ। ਮੈਂ ਚਾਹੁੰਦੀ ਹਾਂ ਕਿ ਹਰ ਕੋਈ ਸ਼ਾਂਤੀ ਅਤੇ ਸਦਭਾਵਨਾ ਨਾਲ ਭਰਾਵਾਂ ਵਾਂਗ ਰਹਿਣ।