ਹਾਦਸੇ ਦਾ ਸ਼ਿਕਾਰ ਹੋਈ ਪੱਛਮੀ ਬੰਗਾਲ ਦੀ CM, ਮਮਤਾ ਬੈਨਰਜੀ ਦੇ ਸਿਰ ''ਚ ਲੱਗੀ ਸੱਟ

Wednesday, Jan 24, 2024 - 07:13 PM (IST)

ਹਾਦਸੇ ਦਾ ਸ਼ਿਕਾਰ ਹੋਈ ਪੱਛਮੀ ਬੰਗਾਲ ਦੀ CM, ਮਮਤਾ ਬੈਨਰਜੀ ਦੇ ਸਿਰ ''ਚ ਲੱਗੀ ਸੱਟ

ਵਰਧਮਾਨ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਸੂਤਰਾਂ ਅਨੁਸਾਰ ਧੁੰਦ ਕਾਰਨ ਕਾਰ ਦੇ ਬਰੇਕ ਲਗਾਉਣ ਦੌਰਾਨ ਮਮਤਾ ਬੈਨਰਜੀ ਦੇ ਸਿਰ 'ਤੇ ਹਲਕੀ ਸੱਟ ਲੱਗੀ। ਦੱਸਿਆ ਜਾ ਰਿਹਾ ਹੈ ਕਿ ਮਮਤਾ ਦੇ ਕਾਫ਼ਲੇ 'ਚ ਇਕ ਹੋਰ ਕਾਰ ਦੇ ਆਉਣ ਨਾਲ ਡਰਾਈਵਰ ਨੂੰ ਅਚਾਨਕ ਬਰੇਕ ਲਗਾਉਣੀ ਪਈ, ਜਿਸ ਕਾਰਨ ਉਨ੍ਹਾਂ ਦੇ ਸਿਰ 'ਚ ਸੱਟ ਲੱਗੀ।

ਇਹ ਵੀ ਪੜ੍ਹੋ : 'INDIA' ਗਠਜੋੜ ਨੂੰ ਵੱਡਾ ਝਟਕਾ, ਮਮਤਾ ਬੈਨਰਜੀ ਨੇ ਬੰਗਾਲ 'ਚ ਇਕੱਲੇ ਚੋਣਾਂ ਲੜਨ ਦਾ ਕੀਤਾ ਐਲਾਨ

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਮਤਾ ਬੈਨਰਜੀ ਬਰਧਮਾਨ ਜ਼ਿਲ੍ਹੇ 'ਚ ਇਕ ਜਨਤਕ ਪ੍ਰੋਗਰਾਮ 'ਚ ਹਿੱਸਾ ਲੈਣ ਗਈ ਸੀ। ਪਹਿਲੇ ਉਨ੍ਹਾਂ ਨੇ ਹੈਲੀਕਾਪਟਰ 'ਤੇ ਵਾਪਸ ਆਉਣਾ ਸੀ ਪਰ ਮੌਸਮ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਸੜਕ ਮਾਰਗ ਚੁਣਨਾ ਪਿਆ। ਦੱਸਿਆ ਜਾ ਰਿਹਾ ਹੈ ਕਿ ਸੱਟ ਜ਼ਿਆਦਾ ਗੰਭੀਰ ਨਹੀਂ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News