ਮਮਤਾ ਨੂੰ ਇਕ ਹੋਰ ਝਟਕਾ, ਸਾਬਕਾ ਕ੍ਰਿਕਟਰ ਲਕਸ਼ਮੀ ਰਤਨ ਸ਼ੁਕਲਾ ਨੇ ਦਿੱਤਾ ਮੰਤਰੀ ਅਹੁਦੇ ਤੋਂ ਅਸਤੀਫ਼ਾ

Tuesday, Jan 05, 2021 - 05:26 PM (IST)

ਕੋਲਕਾਤਾ (ਭਾਸ਼ਾ) : ਪੱਛਮੀ ਬੰਗਾਲ ਦੇ ਨੌਜਵਾਨ ਅਤੇ ਖੇਡ ਮਾਮਲਿਆਂ ਦੇ ਰਾਜ ਮੰਤਰੀ ਲਕਸ਼ਮੀ ਰਤਨ ਸ਼ੁਕਲਾ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸੂਬਾ ਸਕੱਤਰੇਤ ਦੇ ਸੂਤਰਾਂ ਨੇ ਇਸ ਬਾਰੇ ਵਿੱਚ ਦੱਸਿਆ। ਉਨ੍ਹਾਂ ਦੱਸਿਆ ਕਿ ਸ਼ੁਕਲਾ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ ਅਤੇ ਉਨ੍ਹਾਂ ਨੇ ਇਸ ਦੀ ਇੱਕ ਕਾਪੀ ਰਾਜਪਾਲ ਜਗਦੀਪ ਧਨਖੜ ਨੂੰ ਵੀ ਭੇਜੀ ਹੈ। ਕ੍ਰਿਕਟਰ ਰਹਿ ਚੁਕੇ ਸ਼ੁਕਲਾ ਦੇ ਅਸਤੀਫ਼ਾ ਦੇਣ ਤੋਂ ਪਹਿਲਾਂ ਸੂਬੇ ਦੇ ਟਰਾਂਸਪੋਰਟ ਮੰਤਰੀ ਸ਼ੁਭੇਂਦੁ ਅਧਿਕਾਰੀ ਨੇ ਪਾਰਟੀ ਛੱਡ ਦਿੱਤੀ ਸੀ ਅਤੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।

ਇਹ ਵੀ ਪੜ੍ਹੋ : ਨਵੇਂ ਸਾਲ ’ਤੇ ਸਭ ਤੋਂ ਜ਼ਿਆਦਾ ਕਰੀਬ 60,000 ਬੱਚਿਆਂ ਦਾ ਜਨਮ ਭਾਰਤ ’ਚ ਹੋਇਆ : UNICEF

ਅਧਿਕਾਰੀਆਂ ਨੇ ਦੱਸਿਆ ਕਿ ਬੰਗਾਲ ਦੀ ਰਣਜੀ ਟੀਮ ਦੇ ਸਾਬਕਾ ਕਪਤਾਨ ਅਤੇ ਹਾਵੜਾ (ਉਤਰ) ਦੇ ਵਿਧਾਇਕ ਸ਼ੁਕਲਾ (39) ਨੇ ਬੈਨਰਜੀ ਨੂੰ ਭੇਜੇ ਆਪਣੇ ਤਿਆਗ ਪੱਤਰ ਵਿੱਚ ਕਿਹਾ ਹੈ ਕਿ ਉਹ ਰਾਜਨੀਤੀ ਤੋਂ ‘ਸੰਨਿਆਸ’ ਲੈਣਾ ਚਾਹੁੰਦੇ ਹਨ। ਹਾਵੜਾ ਜ਼ਿਲ੍ਹੇ ਵਿੱਚ ਤਿ੍ਰਣਮੂਲ ਕਾਂਗਰਸ ਦੇ ਪਾਰਟੀ ਮਾਮਲਿਆਂ ਨੂੰ ਵੇਖਣ ਵਾਲੇ ਸ਼ੁਕਲਾ ਨੇ ਹਾਲਾਂਕਿ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਹੈ। ਸ਼ੁਕਲਾ ਵਲੋਂ ਕਈ ਵਾਰ ਸੰਪਰਕ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦਾ ਜਵਾਬ ਨਹੀਂ ਮਿਲ ਸਕਿਆ।

ਇਹ ਵੀ ਪੜ੍ਹੋ : ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਪੱਤਰਕਾਰਾਂ ਨੂੰ ਕੀਤਾ ਸਲਾਮ

ਤੁਹਾਨੂੰ ਦੱਸ ਦੇਈਏ ਕਿ ਲਕਸ਼ਮੀ ਰਤਨ ਸ਼ੁਕਲਾ ਭਾਰਤ ਲਈ 3 ਵਨਡੇ ਖੇਡ ਚੁੱਕੇ ਹਨ। ਇਸ ਦੇ ਇਲਾਵਾ ਆਈ.ਪੀ.ਐਲ. ਵਿੱਚ ਵੀ ਉਹ ਕੋਲਕਾਤਾ ਨਾਈਟ ਰਾਈਡਰਜ਼, ਦਿੱਲੀ ਡੇਅਰਡੈਵਿਲਸ ਅਤੇ ਸਨਰਾਈਜ਼ਰਸ ਹੈਦਰਾਬਾਦ ਨਾਲ ਖੇਡ ਚੁੱਕੇ ਹਨ। 

ਇਹ ਵੀ ਪੜ੍ਹੋ : 5 ਸਾਲ ਦੀ ਉਮਰ ’ਚ ਬਰਾਂਡ ਅੰਬੈਸਡਰ ਬਣੀ ਧੋਨੀ ਦੀ ਧੀ ਜੀਵਾ, ਇਸ ਵਿਗਿਆਪਨ ’ਚ ਆਵੇਗੀ ਨਜ਼ਰ, ਵੇਖੋ ਵੀਡੀਓ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News