ਭਾਜਪਾ ਉਮੀਦਵਾਰ ਦੇ ਨਾਂ 'ਤੇ ਲਾ 'ਤੀ ਟੇਪ, ਪੱਛਮੀ ਬੰਗਾਲ 'ਚ EVM ਨਾਲ ਛੇੜਛਾੜ!

Wednesday, Apr 29, 2026 - 01:10 PM (IST)

ਭਾਜਪਾ ਉਮੀਦਵਾਰ ਦੇ ਨਾਂ 'ਤੇ ਲਾ 'ਤੀ ਟੇਪ, ਪੱਛਮੀ ਬੰਗਾਲ 'ਚ  EVM ਨਾਲ ਛੇੜਛਾੜ!

ਕੋਲਕਾਤਾ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 142 ਸੀਟਾਂ 'ਤੇ ਵੋਟਿੰਗ ਅੱਜ ਹੋ ਰਹੀ ਹੈ। ਸਵੇਰੇ 11 ਵਜੇ ਤੱਕ 40 ਫੀਸਦੀ ਤੋਂ ਵੱਧ ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਚੋਣਾਂ ਦੌਰਾਨ ਕਈ ਇਲਾਕਿਆਂ ਤੋਂ ਹਿੰਸਾ, ਬੂਥ ਕੈਪਚਰਿੰਗ ਅਤੇ ਈਵੀਐੱਮ ਮਸ਼ੀਨਾਂ ਦੇ ਖ਼ਰਾਬ ਅਤੇ ਉਨ੍ਹਾਂ ਨਾਲ ਛੇੜਛਾੜ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਰਹੀਆਂ ਹਨ। 

ਇਹ ਵੀ ਪੜ੍ਹੋ - 'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

EVM 'ਤੇ ਟੇਪ ਲਗਾਉਣ ਦਾ ਇਲਜ਼ਾਮ
ਭਾਰਤੀ ਜਨਤਾ ਪਾਰਟੀ (BJP) ਨੇ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਡਾਇਮੰਡ ਹਾਰਬਰ ਦੇ ਫਾਲਟਾ ਵਿੱਚ EVM ਮਸ਼ੀਨਾਂ ਨਾਲ ਛੇੜਛਾੜ ਕੀਤੀ ਗਈ ਹੈ। ਦੋਸ਼ ਹੈ ਕਿ ਭਾਜਪਾ ਦੇ ਚੋਣ ਨਿਸ਼ਾਨ ਵਾਲੇ ਬਟਨ 'ਤੇ ਟੇਪ ਲਗਾ ਕੇ ਉਸ ਨੂੰ 'ਬਲਾਕ' ਕਰ ਦਿੱਤਾ ਗਿਆ ਸੀ ਤਾਂ ਜੋ ਵੋਟਰ ਬਟਨ ਨਾ ਦਬਾ ਸਕਣ। ਚੋਣ ਕਮਿਸ਼ਨ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਹੈ ਕਿ ਜੇਕਰ ਸ਼ਿਕਾਇਤ ਸਹੀ ਪਾਈ ਗਈ ਤਾਂ ਉਨ੍ਹਾਂ ਬੂਥਾਂ 'ਤੇ ਦੁਬਾਰਾ ਵੋਟਿੰਗ ਕਰਵਾਈ ਜਾਵੇਗੀ। ਰਾਜਰਹਾਟ-ਗੋਪਾਲਪੁਰ ਦੇ ਪੰਚਾਨੰਤਲਾ, ਘੋਸ਼ਪਾਰਾ ਅਤੇ ਕੇਸਟੋਪੁਰ ਸਮੇਤ ਕਈ ਬੂਥਾਂ 'ਤੇ EVM ਵਿੱਚ ਤਕਨੀਕੀ ਖ਼ਰਾਬੀ ਦੀਆਂ ਖ਼ਬਰਾਂ ਮਿਲੀਆਂ, ਜਿਸ ਕਾਰਨ ਵੋਟਿੰਗ ਕਾਫੀ ਦੇਰ ਰੁਕੀ ਰਹੀ। ਹਾਲਾਂਕਿ, ਹੁਣ ਦਿੱਕਤਾਂ ਦੂਰ ਕਰ ਲਈਆਂ ਗਈਆਂ ਹਨ ਅਤੇ ਮਤਦਾਨ ਮੁੜ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ

ਬੂਥ ਕੈਪਚਰਿੰਗ ਕਰਦਾ ਨੌਜਵਾਨ ਰੰਗੇ ਹੱਥੀਂ ਕਾਬੂ
ਡਾਇਮੰਡ ਹਾਰਬਰ ਦੇ ਰਾਇਨਗਰ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਵੋਟਰਾਂ ਨੇ ਇੱਕ ਨੌਜਵਾਨ ਨੂੰ ਬੂਥ ਕੈਪਚਰਿੰਗ ਅਤੇ ਫ਼ਰਜ਼ੀ ਵੋਟਾਂ ਪਾਉਣ ਦੀ ਕੋਸ਼ਿਸ਼ ਕਰਦੇ ਹੋਏ ਰੰਗੇ ਹੱਥੀਂ ਫੜ ਲਿਆ। ਫੜੇ ਗਏ ਮੁਲਜ਼ਮ ਦੀ ਪਛਾਣ ਮਹੇਸ਼ਤਲਾ ਦੇ ਸ਼ੇਖ ਅਲੀ ਹੁਸੈਨ ਵਜੋਂ ਹੋਈ ਹੈ, ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਕੁਝ ਵੋਟਰਾਂ ਨੇ ਮੁੱਖ ਮੰਤਰੀ ਮਮਤਾ ਬਨਰਜੀ 'ਤੇ ਸਿੱਧੇ ਤੌਰ 'ਤੇ ਧਮਕਾਉਣ ਦੇ ਦੋਸ਼ ਲਗਾਏ ਹਨ। ਵੋਟਰਾਂ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਇੱਕ ਵੋਟਰ ਨੇ ਦਾਅਵਾ ਕੀਤਾ ਕਿ, "ਮਮਤਾ ਬਨਰਜੀ ਨੂੰ ਲੱਗ ਰਿਹਾ ਹੈ ਕਿ ਉਹ ਚੋਣ ਹਾਰ ਰਹੇ ਹਨ, ਇਸ ਲਈ ਉਹ ਆਪਣੇ ਨਾਲ ਗੁੰਡੇ ਲੈ ਕੇ ਆਈ ਸੀ। ਉਨ੍ਹਾਂ ਦੀ ਗੱਡੀ ਵਿੱਚੋਂ ਇੱਕ ਵਿਅਕਤੀ ਉਤਰਿਆ ਅਤੇ ਲੋਕਾਂ ਨੂੰ ਧਮਕੀਆਂ ਦਿੱਤੀਆਂ।"

ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News