ਮਮਤਾ ਦਾ ਤੰਜ- ਪੀ. ਐੱਮ. ਮੋਦੀ ਨੇ ਦੇਸ਼ ਦੀ ਅਰਥਵਿਵਸਥਾ ਨੂੰ ਬਰਬਾਦ ਕਰ ਦਿੱਤਾ

03/20/2021 2:08:58 PM

ਹਲਦੀਆ— ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ 2021 ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਜਿੱਥੇ ਆਉਂਦੀ 27 ਮਾਰਚ ਤੋਂ ਵਿਧਾਨ ਸਭਾ ਚੋਣਾਂ ਹੋਣਗੀਆਂ। ਚੋਣਾਂ ’ਚ ਆਪਣੀ ਜਿੱਤ ਨੂੰ ਯਕੀਨੀ ਕਰਨ ਲਈ ਸਿਆਸੀ ਪਾਰਟੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੀਆਂ ਹਨ। ਪੱਛਮੀ ਬੰਗਾਲ ਚੋਣਾਂ ’ਚ ਮੁੱਖ ਮੁਕਾਬਲਾ, ਭਾਜਪਾ- ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਅਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਹੋਵੇਗਾ। 

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹਲਦੀਆ ’ਚ ਚੋਣਾਵੀ ਸਭਾ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਮਮਤਾ ਨੇ ਮੋਦੀ ’ਤੇ ਦੇਸ਼ ਦੀ ਅਰਥਵਿਵਸਥਾ ਨੂੰ ਤਬਾਹ ਕਰਨ ਦਾ ਦੋਸ਼ ਲਾਇਆ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਛੇਤੀ ਹੀ ਹਲਦੀਆ ਬੰਦਰਗਾਹ ਨੂੰ ਵੀ ਵੇਚ ਦੇਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਨੋਟਬੰਦੀ ਤੋਂ ਲੈ ਕੇ ਬੈਂਕ ਬੰਦੀ ਤੱਕ ਦੇਸ਼ ਦੀ ਅਰਥਵਿਵਸਥਾ ਨੂੰ ਬਰਬਾਦ ਕਰ ਦਿੱਤਾ ਹੈ।

ਮਮਤਾ ਨੇ ਇਹ ਵੀ ਕਿਹਾ ਕਿ ਬੰਗਾਲ ’ਚ ਨੈਸ਼ਨਲ ਰਜਿਸਟਰ ਸਿਟੀਜ਼ਨ (ਐੱਨ. ਆਰ. ਸੀ.)  ਨੂੰ ਲਾਗੂ ਨਹੀਂ ਹੋਣ ਦੇਵਾਂਗੇ। ਭਾਜਪਾ ਸਰਕਾਰ ਕੋਲ ਨੈਸ਼ਨਲ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ (ਐੱਨ. ਆਰ. ਸੀ.) ਕਾਰਡ ਹੈ। ਦੇਸ਼ ਦੇ ਕਈ ਸੂਬਿਆਂ ’ਚ ਐੱਨ. ਪੀ. ਆਰ. ਦਾ ਕੰਮ ਸ਼ੁਰੂ ਹੋਇਆ ਹੈ ਪਰ ਬੰਗਾਲ ਵਿਚ ਸ਼ੁਰੂ ਨਹੀਂ ਕਰਨ ਦਿੱਤਾ ਗਿਆ ਹੈ।

Tanu

This news is Content Editor Tanu