ਪੱਛਮੀ ਬੰਗਾਲ ਚੋਣਾਂ: ਪਹਿਲੀ ਵਾਰ ਵੋਟ ਪਾਉਣ ਆਏ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Saturday, Apr 10, 2021 - 12:14 PM (IST)

ਪੱਛਮੀ ਬੰਗਾਲ ਚੋਣਾਂ: ਪਹਿਲੀ ਵਾਰ ਵੋਟ ਪਾਉਣ ਆਏ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਪੱਛਮੀ ਬੰਗਾਲ (ਭਾਸ਼ਾ)— ਪੱਛਮੀ ਬੰਗਾਲ ਦੇ ਕੂਚਬਿਹਾਰ ਜ਼ਿਲ੍ਹੇ ਵਿਚ ਸ਼ਨੀਵਾਰ ਯਾਨੀ ਕਿ ਅੱਜ ਇਕ ਵੋਟਿੰਗ ਕੇਂਦਰ ਦੇ ਬਾਹਰ ਅਣਪਛਾਤੇ ਲੋਕਾਂ ਨੇ ਪਹਿਲੀ ਵਾਰ ਵੋਟ ਪਾਉਣ ਆਏ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਤ੍ਰਿਣਮੂਲ ਕਾਂਗਰਸ (ਟੀ. ਐੱਸ. ਸੀ.) ਨੇ ਦੋਸ਼ ਲਾਇਆ ਕਿ ਇਸ ਕਤਲ ਦੇ ਪਿੱਛੇ ਭਾਜਪਾ ਦਾ ਹੱਥ ਹੈ, ਜਦਕਿ ਭਾਜਪਾ ਨੇ ਦਾਅਵਾ ਕੀਤਾ ਕਿ ਨੌਜਵਾਨ ਵੋਟਿੰਗ ਕੇਂਦਰ ’ਤੇ ਪੋਲਿੰਗ ਏਜੰਟ ਸੀ ਅਤੇ ਉਸ ਨੇ ਇਸ ਲਈ ਸੂਬੇ ਵਿਚ ਸੱਤਾਧਾਰੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਆਨੰਦ ਬਰਮਨ ਨਾਂ ਦੇ ਨੌਜਵਾਨ ਨੂੰ ਸਿਤਾਲਕੁਚੀ ਦੇ ਪਠਾਨਤੁਲੀ ਇਲਾਕੇ ’ਚ ਬੂਥ ਨੰਬਰ-85 ਦੇ ਬਾਹਰ ਘਸੀੜ ਕੇ ਲਿਆਂਦਾ ਗਿਆ ਅਤੇ ਗੋਲੀ ਮਾਰ ਦਿੱਤੀ ਗਈ। ਘਟਨਾ ਦੇ ਸਮੇਂ ਵੋਟਾਂ ਪੈ ਰਹੀਆਂ ਸਨ।

ਇਹ ਵੀ ਪੜ੍ਹੋ- ਬੰਗਾਲ ਚੋਣਾਂ : ਚੌਥੇ ਗੇੜ 'ਚ 44 ਸੀਟਾਂ ਲਈ ਵੋਟਿੰਗ ਜਾਰੀ

ਇਸ ਘਟਨਾ ਮਗਰੋਂ ਤ੍ਰਿਣਮੂਲ ਅਤੇ ਭਾਜਪਾ ਸਮਰਥਕਾਂ ਵਿਚਾਲੇ ਝੜਪ ਸ਼ੁਰੂ ਹੋ ਗਈ ਅਤੇ ਵੋਟਿੰਗ ਕੇਂਦਰ ਦੇ ਬਾਹਰ ਬੰਬ ਸੁੱਟੇ ਜਾਣ ਕਾਰਨ ਕਈ ਲੋਕ ਜ਼ਖਮੀ ਹੋ ਗਏ। ਕੇਂਦਰੀ ਸੁਰੱਖਿਆ ਫੋਰਸ ਨੂੰ ਸਥਿਤੀ ਨੂੰ ਕੰਟਰੋਲ ਕਰਨ ਲਈ ਲਾਠੀਚਾਰਜ ਕਰਨਾ ਪਿਆ। ਇਕ ਚੋਣ ਅਧਿਕਾਰੀ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਕੂਚਬਿਹਾਰ ਜ਼ਿਲ੍ਹੇ ਵਿਚ ਸਿਤਾਲਕੁਚੀ ’ਚ ਇਕ ਵੋਟਿੰਗ ਕੇਂਦਰ ਦੇ ਬਾਹਰ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਅਸੀਂ ਸੁਪਰਵਾਈਜ਼ਰ ਨੂੰ ਛੇਤੀ ਤੋਂ ਛੇਤੀ ਰਿਪੋਰਟ ਦੇਣ ਨੂੰ ਕਿਹਾ ਹੈ ਅਤੇ ਹਾਲਾਤ ਬਾਰੇ ਜਾਣਕਾਰੀ ਲਈ ਹੈ। ਇਲਾਕੇ ਵਿਚ ਪੁਲਸ ਅਤੇ ਰੈਪਿਡ ਐਕਸ਼ਨ ਫੋਰਸ (ਆਰ. ਏ. ਐੱਫ.) ਨੂੰ ਤਾਇਨਾਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੱਛਮੀ ਬੰਗਾਲ ਵਿਚ ਅੱਜ ਚੌਥੇ ਗੇੜ ਦੀਆਂ ਚੋਣਾਂ ਲਈ ਸੂਬਾ ਵਿਧਾਨ ਸਭਾ ਦੀਆਂ 44 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਇਸ ਗੇੜ ਵਿਚ 373 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਵੋਟਰ ਕਰਨਗੇ। 

ਇਹ ਵੀ ਪੜ੍ਹੋ- ਕਿਸਾਨੀ ਘੋਲ: ਕਿਸਾਨਾਂ ਨੇ KMP ਐਕਸਪ੍ਰੈੱਸ ਵੇਅ ਕੀਤਾ ਜਾਮ, ਪੁਲਸ ਨੇ ਬਦਲੇ ਰੂਟ


author

Tanu

Content Editor

Related News