ਪੱਛਮੀ ਬੰਗਾਲ ਦੇ ਮੰਤਰੀ ਸੁਬਰਤ ਮੁਖਰਜੀ ਦਾ ਹੋਇਆ ਦਿਹਾਂਤ

Thursday, Nov 04, 2021 - 10:52 PM (IST)

ਪੱਛਮੀ ਬੰਗਾਲ ਦੇ ਮੰਤਰੀ ਸੁਬਰਤ ਮੁਖਰਜੀ ਦਾ ਹੋਇਆ ਦਿਹਾਂਤ

ਕੋਲਕਾਤਾ - ਪੱਛਮੀ ਬੰਗਾਲ ਸਰਕਾਰ ਦੇ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਨੇਤਾ ਸੁਬਰਤ ਮੁਖਰਜੀ ਦਾ ਦਿਹਾਂਤ ਹੋ ਗਿਆ ਹੈ। ਸੁਬਰਤ ਮੁਖਰਜੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਨੇ ਕੋਲਕਾਤਾ ਵਿੱਚ ਆਖਰੀ ਸਾਹ ਲਿਆ। ਸੁਬਰਤ ਮੁਖਰਜੀ 75 ਸਾਲਾ ਦੇ ਸਨ।

ਇਹ ਵੀ ਪੜ੍ਹੋ - ਹਿਮਾਚਲ ਪ੍ਰਦੇਸ਼ 'ਚ ਪੈਟਰੋਲ 12 ਅਤੇ ਡੀਜ਼ਲ 17 ਰੁਪਏ ਹੋਇਆ ਸਸਤਾ

ਸੁਬਰਤ ਮੁਖਰਜੀ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਐੱਸ.ਐੱਸ.ਕੇ.ਐੱਮ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਖੁਦ ਹਸਪਤਾਲ ਪਹੁੰਚੀ ਅਤੇ ਆਪਣੇ ਸਾਥੀ ਨੇਤਾ ਦੀ ਮੌਤ ਦੀ ਖਬਰ ਦੀ ਪੁਸ਼ਟੀ ਕੀਤੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News