ਤ੍ਰਿਣਮੂਲ ਨੇਤਾ ਤਜਮੁਲ ’ਤੇ ਹੱਤਿਆ ਦੀ ਕੋਸ਼ਿਸ਼ ਦਾ ਦੋਸ਼

Wednesday, Jul 03, 2024 - 01:14 AM (IST)

ਤ੍ਰਿਣਮੂਲ ਨੇਤਾ ਤਜਮੁਲ ’ਤੇ ਹੱਤਿਆ ਦੀ ਕੋਸ਼ਿਸ਼ ਦਾ ਦੋਸ਼

ਕੋਲਕਾਤਾ, (ਭਾਸ਼ਾ)- ਪੱਛਮੀ ਬੰਗਾਲ ’ਚ ਇਕ ਜੋੜੇ ਨੂੰ ਸੜਕ ’ਤੇ ਕੁੱਟਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੇ ਦਬੰਗ ਨੇਤਾ ਤਜਮੁਲ ਇਸਲਾਮ ਵਿਰੁੱਧ ਕਤਲ ਦੀ ਕੋਸ਼ਿਸ਼ , ਔਰਤ ਦੀ ਇੱਜ਼ਤ ਦਾ ਅਪਮਾਨ ਕਰਨ ਦੇ ਇਰਾਦੇ ਨਾਲ ਹਮਲਾ ਕਰਨ ਤੇ ਗੰਭੀਰ ਸੱਟ ਪਹੁੰਚਾਉਣ ਸਮੇਤ ਕਈ ਗੰਭੀਰ ਦੋਸ਼ ਲਾਏ ਗਏ ਹਨ।

ਤਜਮੁਲ ਨੂੰ ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਦੀ ਇੱਕ ਅਦਾਲਤ ਨੇ ਸੋਮਵਾਰ ਪੰਜ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਸੀ। ਉਸ ਖ਼ਿਲਾਫ਼ 12 ਪੁਰਾਣੇ ਅਪਰਾਧਿਕ ਮਾਮਲੇ ਵੀ ਪੈਂਡਿੰਗ ਹਨ, ਜਿਨ੍ਹਾਂ ’ਚ ਕਤਲ ਦਾ ਇਕ ਕੇਸ ਵੀ ਸ਼ਾਮਲ ਹੈ।

ਸਾਹਮਣੇ ਆਈ ਇਕ ਵੀਡੀਓ ’ਚ ਉਹ ਇਕ ਜੋੜੇ ਨੂੰ ਬੇਰਹਿਮੀ ਨਾਲ ਕੁੱਟਦਾ ਵੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਐਤਵਾਰ ਗ੍ਰਿਫਤਾਰ ਕੀਤਾ ਗਿਆ।


author

Rakesh

Content Editor

Related News