ਪੱਛਮੀ ਬੰਗਾਲ ਰੇਲ ਹਾਦਸਾ; ਰੇਲ ਮੰਤਰੀ ਵਲੋਂ ਮ੍ਰਿਤਕ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

06/17/2024 3:42:06 PM

ਨਵੀਂ ਦਿੱਲੀ- ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸੋਮਵਾਰ ਯਾਨੀ ਕਿ ਅੱਜ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਸਟੇਸ਼ਨ ਨੇੜੇ ਵਾਪਰੇ ਰੇਲ ਹਾਦਸਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਹਾਦਸੇ ਮਗਰੋਂ ਰਾਹਤ ਕੰਮਾਂ ਦਾ ਜਾਇਜ਼ਾ ਲੈਣ ਲਈ ਪੱਛਮੀ ਬੰਗਾਲ ਰਵਾਨਾ ਹੋਏ ਰੇਲ ਮੰਤਰੀ ਨੇ ਹਾਦਸੇ 'ਚ ਗੰਭੀਰ ਰੂਪ ਨਾਲ ਜ਼ਖ਼ਮੀ ਲੋਕਾਂ ਲਈ 2.5 ਲੱਖ ਰੁਪਏ ਅਤੇ ਮਾਮੂਲੀ ਰੂਪ ਨਾਲ ਜ਼ਖ਼ਮੀ ਹੋਏ ਲੋਕਾਂ ਲਈ 50,000 ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ- ਵੱਡਾ ਰੇਲ ਹਾਦਸਾ: ਕੰਚਨਜੰਗਾ ਐਕਸਪ੍ਰੈਸ ਚ ਵੱਜੀ ਮਾਲ ਗੱਡੀ, 5 ਲੋਕਾਂ ਦੀ ਮੌਤ

ਅਧਿਕਾਰੀਆਂ ਨੇ ਦੱਸਿਆ ਕਿ ਇਕ ਮਾਲ ਗੱਡੀ ਦੇ ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈੱਸ ਨਾਲ ਟਕਰਾ ਜਾਣ ਕਾਰਨ 15 ਯਾਤਰੀਆਂ ਦੀ ਮੌਤ ਹੋ ਗਈ ਅਤੇ 60 ਹੋਰ ਜ਼ਖ਼ਮੀ ਹੋ ਗਏ। ਰੇਲ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਤੇ ਪੋਸਟ ਵਿਚ ਕਿਹਾ ਕਿ ਇਹ ਬਦਕਿਸਮਤੀਪੂਰਨ ਹਾਦਸਾ ਉੱਤਰ-ਪੂਰਬੀ ਸਰਹੱਦੀ ਰੇਲਵੇ ਖੇਤਰ 'ਚ ਵਾਪਰਿਆ। ਬਚਾਅ ਮੁਹਿੰਮ ਜੰਗੀ ਪੱਧਰ 'ਤੇ ਚੱਲ ਰਹੀ ਹੈ। ਰੇਲਵੇ, ਰਾਸ਼ਟਰੀ ਆਫ਼ਤ ਮੋਚਨ ਬਲ (NDRF) ਅਤੇ ਸੂਬਾ ਆਫ਼ਤ ਮੋਚਨ ਬਲ (SDRF) ਤਾਲਮੇਲ ਨਾਲ ਕੰਮ ਕਰ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਹਨ।

ਇਹ ਵੀ ਪੜ੍ਹੋ- PM ਮੋਦੀ ਨੇ ਬੰਗਾਲ ਰੇਲ ਹਾਦਸੇ 'ਤੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਓਧਰ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਘਟਨਾ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹੈ। ਉਨ੍ਹਾਂ ਨੇ 'ਐਕਸ' 'ਤੇ ਪੋਸਟ ਕੀਤਾ ਕਿ ਇਹ ਰੇਲ ਹਾਦਸਾ ਬਦਕਿਸਮਤੀਪੂਰਨ ਹਾਦਸਾ ਹੈ। ਰੇਲਵੇ, ਰਾਸ਼ਟਰੀ ਆਫ਼ਤ ਮੋਚਨ ਬਲ (NDRF) ਅਤੇ ਸੂਬਾ ਆਫ਼ਤ ਮੋਚਨ ਬਲ (SDRF) ਦੇ ਤਾਲਮੇਲ ਨਾਲ ਤੇਜ਼ੀ ਨਾਲ ਬਚਾਅ ਕੰਮ ਕੀਤਾ ਜਾ ਰਿਹਾ ਹੈ। ਜ਼ਖ਼ਮੀਆਂ ਨੂੰ ਛੇਤੀ ਤੋਂ ਛੇਤੀ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਨਿਗਰਾਨੀ ਲਈ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ।

ਇਹ ਵੀ ਪੜ੍ਹੋ- ਗਰਮੀ ਦੇ ਕਹਿਰ ਤੋਂ ਬੱਚਿਆਂ ਨੂੰ ਰਾਹਤ, ਇਕ ਹਫ਼ਤੇ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Tanu

Content Editor

Related News