ਪੱਛਮੀ ਬੰਗਾਲ ਭਰਤੀ ਵਿਵਾਦ: SC ਨੇ ਬਰਖਾਸਤ ਅਧਿਆਪਕਾਂ ਦੀਆਂ ਸੇਵਾਵਾਂ ''ਚ ਕੀਤਾ ਵਾਧਾ

Thursday, Apr 17, 2025 - 03:53 PM (IST)

ਪੱਛਮੀ ਬੰਗਾਲ ਭਰਤੀ ਵਿਵਾਦ: SC ਨੇ ਬਰਖਾਸਤ ਅਧਿਆਪਕਾਂ ਦੀਆਂ ਸੇਵਾਵਾਂ ''ਚ ਕੀਤਾ ਵਾਧਾ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਨੂੰ ਵੱਡੀ ਰਾਹਤ ਦਿੰਦੇ ਹੋਏ ਵੀਰਵਾਰ ਨੂੰ ਸੀ. ਬੀ. ਆਈ. ਵਲੋਂ ਬੇਦਾਗ ਪਾਏ ਗਏ ਬਰਖਾਸਤ ਅਧਿਆਪਕਾਂ ਦੀਆਂ ਸੇਵਾਵਾਂ 'ਚ ਵਾਧਾ ਕਰਨ ਦਾ ਹੁਕਮ ਦਿੱਤਾ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੇ ਬੈਂਚ ਨੇ ਸੂਬਾ ਸਰਕਾਰ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਵੱਖ-ਵੱਖ ਸਕੂਲਾਂ 'ਚ ਪੜ੍ਹਾਈ 'ਤੇ ਮਾੜਾ ਪ੍ਰਭਾਵ ਪਿਆ ਹੈ ਅਤੇ ਨਵੀਂ ਭਰਤੀ 'ਚ ਸਮਾਂ ਲੱਗੇਗਾ। ਹਾਲਾਂਕਿ ਅਦਾਲਤ ਨੇ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਗ੍ਰੇਡ 'ਸੀ' ਅਤੇ 'ਡੀ' ਕਰਮਚਾਰੀਆਂ ਦੀਆਂ ਸੇਵਾਵਾਂ ਦਾ ਵਿਸਥਾਰ ਨਹੀਂ ਕੀਤਾ। ਅਦਾਲਤ ਨੇ ਸੂਬਾ ਸਰਕਾਰ ਨੂੰ ਭਰਤੀ ਪ੍ਰਕਿਰਿਆ 31 ਮਈ ਜਾਂ ਇਸ ਤੋਂ ਪਹਿਲਾਂ ਸ਼ੁਰੂ ਕਰਨ ਅਤੇ ਇਸ ਸਾਲ 31 ਦਸੰਬਰ ਤੱਕ ਇਸ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤਾ।

ਅਦਾਲਤ ਨੇ ਸੂਬਾ ਸਰਕਾਰ ਅਤੇ ਉਸ ਦੇ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (WBSSC) ਨੂੰ 31 ਮਈ ਨੂੰ ਜਾਂ ਇਸ ਤੋਂ ਪਹਿਲਾਂ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਬਾਰੇ ਸੂਚਿਤ ਕਰਨ ਲਈ ਇਕ ਪਾਲਣਾ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ। 3 ਅਪ੍ਰੈਲ ਨੂੰ ਅਦਾਲਤ ਨੇ ਸੂਬਾ ਸਰਕਾਰ ਵਲੋਂ ਸੰਚਾਲਿਤ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ 25,753 ਅਧਿਆਪਕਾਂ ਅਤੇ ਕਰਮਚਾਰੀਆਂ ਦੀ ਨਿਯੁਕਤੀ ਨੂੰ ਗੈਰ-ਕਾਨੂੰਨੀ ਘੋਸ਼ਿਤ ਕੀਤਾ ਸੀ, ਜਿਸ ਨਾਲ ਪੂਰੀ ਚੋਣ ਪ੍ਰਕਿਰਿਆ ਨੂੰ "ਦੋਸ਼ਪੂਰਨ" ਕਰਾਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ 22 ਅਪ੍ਰੈਲ, 2024 ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ, ਜਿਸ 'ਚ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ।


author

Tanu

Content Editor

Related News