ਸ਼ਾਂਤੀਨਿਕੇਤਨ UNESCO ਦੀ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਲ, PM ਮੋਦੀ ਬੋਲੇ- ਭਾਰਤੀਆਂ ਲਈ ਮਾਣ ਵਾਲਾ ਪਲ

09/18/2023 1:28:10 AM

ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੇ ਸ਼ਾਂਤੀਨਿਕੇਤਨ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ। ਇਸ ਸ਼ਾਂਤੀਨਿਕੇਤਨ ਵਿੱਚ ਹੀ ਕਵੀ ਰਬਿੰਦਰਨਾਥ ਟੈਗੋਰ ਨੇ ਇਕ ਸਦੀ ਪਹਿਲਾਂ ਵਿਸ਼ਵ-ਭਾਰਤੀ ਦੀ ਸਥਾਪਨਾ ਕੀਤੀ ਸੀ। ਯੂਨੈਸਕੋ ਨੇ ਐਤਵਾਰ ਨੂੰ ਸੋਸ਼ਲ ਮੀਡੀਆ 'ਐਕਸ' 'ਤੇ ਇਕ ਪੋਸਟ 'ਚ ਇਹ ਐਲਾਨ ਕੀਤਾ। ਯੂਨੈਸਕੋ ਨੇ ਕਿਹਾ, “ਸ਼ਾਂਤੀਨਿਕੇਤਨ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ। ਭਾਰਤ ਨੂੰ ਵਧਾਈ।'' ਭਾਰਤ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਸਥਿਤ ਇਸ ਸੱਭਿਆਚਾਰਕ ਸਥਾਨ ਨੂੰ ਯੂਨੈਸਕੋ ਦੀ ਵਿਰਾਸਤੀ ਸੂਚੀ ਵਿੱਚ ਸ਼ਾਮਲ ਕਰਨ ਲਈ ਲੰਬੇ ਸਮੇਂ ਤੋਂ ਯਤਨ ਕਰ ਰਿਹਾ ਸੀ। ਸ਼ਾਂਤੀਨਿਕੇਤਨ ਨੂੰ ਇਸ ਸੂਚੀ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਸਾਊਦੀ ਅਰਬ ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 45ਵੇਂ ਸੈਸ਼ਨ ਦੌਰਾਨ ਲਿਆ ਗਿਆ।

ਇਹ ਵੀ ਪੜ੍ਹੋ : ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਗ੍ਰਿਫ਼ਤਾਰ, ਪੁਲਸ ਨੇ ਰਾਵਲਪਿੰਡੀ ਸਥਿਤ ਘਰ 'ਚ ਮਾਰਿਆ ਛਾਪਾ

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਸ਼ਾਂਤੀਨਿਕੇਤਨ ਨੂੰ ਯੂਨੈਸਕੋ ਦੀਆਂ ਵਿਸ਼ਵ ਵਿਰਾਸਤੀ ਥਾਵਾਂ ਦੀ ਸੂਚੀ 'ਚ ਸ਼ਾਮਲ ਕੀਤੇ ਜਾਣ ਨੂੰ ਸਾਰੇ ਭਾਰਤੀਆਂ ਲਈ ਮਾਣ ਦਾ ਪਲ ਦੱਸਿਆ ਹੈ। ਪੀਐੱਮ ਮੋਦੀ ਨੇ ਸੋਸ਼ਲ ਮੀਡੀਆ 'ਤੇ ਕਿਹਾ: "ਖੁਸ਼ੀ ਹੈ ਕਿ ਗੁਰੂਦੇਵ ਰਬਿੰਦਰਨਾਥ ਟੈਗੋਰ ਦੇ ਦ੍ਰਿਸ਼ਟੀਕੋਣ ਅਤੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਪ੍ਰਤੀਕ ਸ਼ਾਂਤੀਨਿਕੇਤਨ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਸਾਰੇ ਭਾਰਤੀਆਂ ਲਈ ਮਾਣ ਵਾਲਾ ਪਲ ਹੈ।"

ਇਹ ਵੀ ਪੜ੍ਹੋ : ਮਣੀਪੁਰ 'ਚ ਫ਼ੌਜ ਦੇ ਜਵਾਨ ਦਾ ਕਤਲ, 3 ਹਥਿਆਰਬੰਦ ਬਦਮਾਸ਼ਾਂ ਨੇ ਅਗਵਾ ਕਰ ਸਿਰ 'ਚ ਮਾਰੀ ਗੋਲ਼ੀ

PunjabKesari

ਸ਼ਾਂਤੀਨਿਕੇਤਨ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ 'ਤੇ ਬੇਹੱਦ ਖੁਸ਼ ਹਾਂ : ਮਮਤਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਕਿਹਾ ਕਿ ਉਹ ਸ਼ਾਂਤੀਨਿਕੇਤਨ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਤੋਂ ਬੇਹੱਦ ਖੁਸ਼ ਹੈ। ਸਪੇਨ ਦੇ ਦੌਰੇ 'ਤੇ ਗਈ ਮਮਤਾ ਨੇ ਸੋਸ਼ਲ ਮੀਡੀਆ 'ਐਕਸ' 'ਤੇ ਪੋਸਟ ਕੀਤਾ, ''ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਸਾਡਾ ਸ਼ਾਂਤੀਨਿਕੇਤਨ - ਗੁਰੂਦੇਵ ਰਬਿੰਦਰਨਾਥ ਟੈਗੋਰ ਦਾ ਸ਼ਹਿਰ ਹੁਣ ਆਖਿਰਕਾਰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਲ ਹੋ ਗਿਆ ਹੈ। ਵਿਸ਼ਵ ਬੰਗਲਾ ਦਾ ਗੌਰਵ ਸ਼ਾਂਤੀਨਿਕੇਤਨ ਗੁਰੂਦੇਵ ਦੁਆਰਾ ਤਿਆਰ ਕੀਤਾ ਗਿਆ ਸੀ ਅਤੇ ਬੰਗਾਲ ਦੇ ਲੋਕਾਂ ਨੇ ਪੀੜ੍ਹੀਆਂ ਤੋਂ ਇਸ ਵਿੱਚ ਯੋਗਦਾਨ ਪਾਇਆ ਹੈ। ਪੱਛਮੀ ਬੰਗਾਲ ਸਰਕਾਰ ਦੀ ਤਰਫੋਂ ਅਸੀਂ ਪਿਛਲੇ 12 ਸਾਲਾਂ ਵਿੱਚ ਇਸ ਦੇ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਵਾਧਾ ਕੀਤਾ ਗਿਆ ਹੈ ਅਤੇ ਦੁਨੀਆ ਹੁਣ ਇਸ ਵਿਰਾਸਤੀ ਸਥਾਨ ਦੀ ਸ਼ਾਨ ਨੂੰ ਮਾਨਤਾ ਦਿੰਦੀ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈ ਜੋ ਬੰਗਾਲ, ਟੈਗੋਰ ਅਤੇ ਉਨ੍ਹਾਂ ਦੇ ਭਾਈਚਾਰੇ ਦੇ ਸੰਦੇਸ਼ਾਂ ਨੂੰ ਪਿਆਰ ਕਰਦੇ ਹਨ। ਜੈ ਬੰਗਲਾ, ਗੁਰੂਦੇਵ ਨੂੰ ਪ੍ਰਣਾਮ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News