ਪੱਛਮੀ ਬੰਗਾਲ ''ਚ 8 ਪੜਾਵਾਂ ''ਚ ਚੋਣਾਂ ਕਰਵਾਉਣ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ
Tuesday, Mar 09, 2021 - 05:47 PM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੱਛਮੀ ਬੰਗਾਲ 'ਚ 8 ਪੜਾਵਾਂ 'ਚ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਮੰਗਲਵਾਰ ਨੂੰ ਖਾਰਜ ਕਰ ਦਿੱਤੀ। ਚੀਫ਼ ਜਸਟਿਸ ਐੱਸ.ਏ. ਬੋਬੜੇ, ਜੱਜ ਏ.ਐੱਸ. ਬੋਪੰਨਾ ਅਤੇ ਜੱਜ ਵੀ. ਰਾਮਸੁਬਰਮਣੀਅਮ ਦੀ ਬੈਂਚ ਨੇ ਸੁਣਵਾਈ ਤੋਂ ਬਾਅਦ ਪਟੀਸ਼ਨ ਖਾਰਜ ਕੀਤੀ। ਪਟੀਸ਼ਨ 'ਚ ਇਹ ਵੀ ਅਪੀਲ ਕੀਤੀ ਗਈ ਸੀ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਸ ਦੇ ਨੇਤਾਵਾਂ ਨੂੰ ਸੂਬੇ 'ਚ ਚੋਣ ਪ੍ਰਚਾਰ ਮੁਹਿੰਮ ਦੌਰਾ 'ਜੈ ਸ਼੍ਰੀਰਾਮ' ਵਰਗੇ ਨਾਅਰਿਆਂ ਦੀ ਵਰਤੋਂ ਕਰਨ ਤੋਂ ਰੋਕਿਆ ਜਾਵੇ। ਬੈਂਚ ਨੇ ਸ਼ੁਰੂਆਤ 'ਚ ਪਟੀਸ਼ਨਕਰਤਾ ਅਤੇ ਵਕੀਲ ਐੱਮ.ਐੱਲ. ਸ਼ਰਮਾ ਨੂੰ ਕਿਹਾ ਕਿ ਉਹ ਕਲਕੱਤਾ ਹਾਈ ਕੋਰਟ ਕੋਲ ਜਾਣ।
ਇਹ ਵੀ ਪੜ੍ਹੋ : ਸਹੁਰੇ ਘਰ ਪਤਨੀ ਨਾਲ ਹੋਈ ਕੁੱਟਮਾਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਹੀ ਵੱਡੀ ਗੱਲ
ਸ਼ਰਮਾ ਨੇ ਬੈਂਚ ਨੂੰ ਕਿਹਾ,''ਮੈਂ ਇਕ ਫ਼ੈਸਲੇ ਨੂੰ ਆਧਾਰ ਬਣਾਇਆ ਹੈ। ਇਹ ਚੋਣ ਸੰਬੰਧੀ ਪਟੀਸ਼ਨ ਨਹੀਂ ਹੈ। ਇਕ ਦਲ ਧਾਰਮਿਕ ਨਾਅਰਿਆਂ ਦੀ ਵਰਤੋਂ ਕਰ ਰਿਹਾ ਹੈ। ਮੈਨੂੰ ਹਾਈ ਕੋਰਟ ਕਿਉਂ ਜਾਣਾ ਚਾਹੀਦਾ?'' ਜਦੋਂ ਪਟੀਸ਼ਨਕਰਤਾ ਨੇ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਕਰਨ ਦੀ ਅਪੀਲ ਕੀਤੀ ਤਾਂ ਬੈਂਚ ਨੇ ਕਿਹਾ,''ਠੀਕ ਹੈ, ਅਸੀਂ ਤੁਹਾਡੇ ਨਾਲ ਸਹਿਮਤ ਨਹੀਂ ਹਾਂ। ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।'' ਪਟੀਸ਼ਨ 'ਚ ਕੋਰਟ ਤੋਂ ਕਮਿਸ਼ਨ ਨੂੰ ਇਹ ਨਿਰਦੇਸ਼ ਦੇਣ ਦੀ ਵੀ ਅਪੀਲ ਕੀਤੀ ਗਈ ਸੀ ਕਿ ਉਹ ਸੂਬੇ 'ਚ 8 ਪੜਾਵਾਂ 'ਚ ਵਿਧਾਨ ਸਭਾ ਚੋਣਾਂ ਨਾ ਕਰਵਾਉਣ, ਕਿਉਂਕਿ ਇਸ ਨਾਲ ਧਾਰਾ 14 (ਸਮਾਨਤਾ ਦੇ ਅਧਿਕਾਰ) ਅਤੇ ਧਾਰਾ 21 (ਜਿਊਂਣ ਦੇ ਅਧਿਕਾਰ) ਦਾ ਉਲੰਘਣ ਹੁੰਦਾ ਹੈ।
ਇਹ ਵੀ ਪੜ੍ਹੋ : ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਸਮੇਤ 4 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਹੋਇਆ ਐਲਾਨ