ਪੱਛਮੀ ਬੰਗਾਲ 'ਚ ਸਿਹਤ ਸਕੱਤਰ ਦਾ ਤਬਾਦਲਾ

Tuesday, May 12, 2020 - 03:01 PM (IST)

ਪੱਛਮੀ ਬੰਗਾਲ 'ਚ ਸਿਹਤ ਸਕੱਤਰ ਦਾ ਤਬਾਦਲਾ

ਕੋਲਕਾਤਾ-ਪੱਛਮੀ ਬੰਗਾਲ ਸਰਕਾਰ ਨੇ ਸਿਹਤ ਸਕੱਤਰ ਵਿਵੇਕ ਕੁਮਾਰ ਦਾ ਤਬਾਦਲਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਉਨ੍ਹਾਂ ਦਾ ਤਬਾਦਲਾ ਵਾਤਾਵਰਣ ਵਿਭਾਗ 'ਚ ਕਰਨ ਤੋਂ ਬਾਅਦ ਨਰਾਇਣ ਸਵਰੂਪ ਨਿਗਮ ਨੂੰ ਨਵਾਂ ਸਿਹਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਧਿਕਾਰੀਆਂ ਨੇ ਅੱਜ ਭਾਵ ਮੰਗਲਵਾਰ ਨੂੰ ਦੱਸਿਆ ਹੈ ਕਿ ਸੂਬੇ 'ਚ ਕੋਰੋਨਾ ਵਾਇਰਸ ਪੀੜਤ ਦੇ ਅੰਕੜਿਆਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੌਰਾਨ ਕੁਮਾਰ ਦਾ ਤਬਾਦਲਾ ਵਾਤਾਵਰਣ ਵਿਭਾਗ 'ਚ ਕਰ ਦਿੱਤਾ ਗਿਆ। 

ਦੱਸਣਯੋਗ ਹੈ ਕਿ ਪੱਛਮੀ ਬੰਗਾਲ 'ਚ ਹੁਣ ਤੱਕ ਕੋਰੋਨਾ ਇਨਫੈਕਸ਼ਨ ਨਾਲ 190 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ 'ਚ 72 ਲੋਕ ਪਹਿਲਾਂ ਤੋਂ ਹੀ ਵੱਖ-ਵੱਖ ਬੀਮਾਰੀਆਂ ਦੇ ਸ਼ਿਕਾਰ ਸੀ। ਸੂਬੇ 'ਚ ਹੁਣ ਤੱਕ ਕੋਰੋਨਾ ਦੇ 2063 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 1374 ਲੋਕਾਂ ਦਾ ਇਲਾਜ ਚੱਲ ਰਿਹਾ ਹੈ।

ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਮਿਲੇ ਅੰਕੜਿਆਂ ਮੁਤਾਬਕ ਹੁਣ ਤੱਕ ਦੇਸ਼ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 70756 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 2293 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 22454 ਲੋਕ ਠੀਕ ਵੀ ਹੋ ਚੁੱਕੇ ਹਨ। ਸੂਬੇ 'ਚ ਹੁਣ ਤੱਕ 46008 ਸਰਗਰਮ ਮਾਮਲੇ ਹਨ।


author

Iqbalkaur

Content Editor

Related News