ਪੱਛਮੀ ਬੰਗਾਲ ’ਚ ਹਿੰਸਾ ਪਹਿਲਾਂ ਤੋਂ ਤੈਅ, ਸ਼ਾਂਤੀ ਬਹਾਲੀ ਲਈ ਕਦਮ ਚੁੱਕੇ ਕੇਂਦਰ : RSS

05/08/2021 4:29:53 PM

ਨਵੀਂ ਦਿੱਲੀ- ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਤੋਂ ਬਾਅਦ ਭਾਜਪਾ ਦੇ ਕਾਰਜਕਰਤਾਵਾਂ ’ਤੇ ਹੋ ਰਹੇ ਹਮਲੇ ਅਤੇ ਕਤਲ ਦੀ ਘਟਨਾਵਾਂ ’ਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਨੇ ਗੰਭੀਰ ਰੁੱਖ ਅਪਣਾਇਆ ਹੈ। ਆਰ. ਐੱਸ. ਐੱਸ ਨੇ ਕੇਂਦਰ ਸਰਕਾਰ ਤੋਂ ਬੰਗਾਲ ’ਚ ਸ਼ਾਂਤੀ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਸੰਘ ਨੇ ਕਿਹਾ ਹੈ ਕਿ ਚੋਣ ਨਤੀਜਿਆਂ ਦੇ ਤੁਰੰਤ ਬਾਅਦ ਬੇਕਾਬੂ ਢੰਗ ਨਾਲ ਸੂਬੇ ’ਚ ਹੋਈ ਹਿੰਸਾ ਨਾ ਸਿਰਫ਼ ਨਿੰਦਾ ਯੋਗ ਹੈ ਬਲਕਿ ਪਹਿਲਾਂ ਤੋਂ ਤੈਅ ਵੀ ਹੈ। ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਰਕਾਰਯਵਾਹ ਦੱਤਾਤ੍ਰੇਅ ਹੋਸਬੋਲੇ ਨੇ ਸ਼ੁੱਕਰਵਾਰ ਨੂੰ ਕਿਹਾ,‘‘ਅਸੀਂ ਕੇਂਦਰ ਸਰਕਾਰ ਵੀ ਨੂੰ ਬੇਨਤੀ ਕਰਦੇ ਹਾਂ ਕਿ ਉਹ ਬੰਗਾਲ ’ਚ ਸ਼ਾਂਤੀ ਕਾਇਮ ਰੱਖਣ ਲਈ ਜ਼ਰੂਰੀ ਹਰ ਸੰਭਵ ਕਦਮ ਚੁੱਕੇ ਅਤੇ ਉਹ ਯਕੀਨੀ ਕਰੇ ਕਿ ਸੂਬਾ ਸਰਕਾਰ ਵੀ ਇਸੇ ਦਿਸ਼ਾ ’ਚ ਕਾਰਵਾਈ ਕਰੇ।’’

ਇਹ ਵੀ ਪੜ੍ਹੋ : ਮਹਿਲਾ ਕਮਿਸ਼ਨ ਦਾ ਖੁਲਾਸਾ, ਪੱਛਮੀ ਬੰਗਾਲ ’ਚ ਕਈ ਜਨਾਨੀਆਂ ਨੂੰ ਮਿਲ ਰਹੀਆਂ ਜਬਰ-ਜ਼ਨਾਹ ਦੀਆਂ ਧਮਕੀਆਂ

ਹਿੰਸਾ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਾ ਹੈ ਆਰ.ਐੱਸ.ਐੱਸ.
ਉਨਾਂ ਕਿਹਾ ਕਿ ਰਾਸ਼ਟਰੀ ਸਵੈਮ ਸੇਵਕ ਸੰਘ ਇਸ ਹਿੰਸਾ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਹਿੰਸਾ ਦਾ ਸਭ ਤੋਂ ਦੁਖਦਾਈ ਪੱਖ ਇਹ ਹੈ ਕਿ ਸ਼ਾਸਨ ਅਤੇ ਪ੍ਰਸ਼ਾਸਨ ਦੀ ਭੂਮਿਕਾ ਕੇਵਲ ਮੂਕਦਰਸ਼ਕ ਦੀ ਹੀ ਦਿਖਾਈ ਦੇ ਰਹੀ ਹੈ। ਦੰਗਾ ਕਰਨ ਵਾਲਿਆਂ ਨੂੰ ਨਾ ਹੀ ਕੋਈ ਡਰ ਦਿਖਾਈ ਦੇ ਰਿਹਾ ਹੈ ਅਤੇ ਨਾ ਹੀ ਪ੍ਰਸ਼ਾਸਨ ਵੱਲੋਂ ਕੰਟਰੋਲ ਕਰਨ ਦੀ ਕੋਈ ਪ੍ਰਭਾਵੀ ਪਹਿਲ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ : ਕੇਂਦਰ ’ਚ ਗੈਰ-ਭਾਜਪਾ ਪਾਰਟੀਆਂ ਨੂੰ ਇਕ ਮੰਚ ’ਤੇ ਲਿਆਏਗੀ ਮਮਤਾ : ਯਸ਼ਵੰਤ ਸਿਨਹਾ

ਕੇਂਦਰੀ ਦਲ ਰਾਜਪਾਲ ਨੂੰ ਮਿਲਿਆ
ਪੱਛਮੀ ਬੰਗਾਲ ’ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਕਾਰਨਾਂ ਦੀ ਜਾਂਚ ਲਈ ਗਠਿਤ ਕੇਂਦਰੀ ਗ੍ਰਹਿ ਮੰਤਰਾਲੇ ਦੇ 4 ਮੈਂਬਰੀ ਦਲ ਨੇ ਸ਼ੁੱਕਰਵਾਰ ਨੂੰ ਇਥੇ ਰਾਜਪਾਲ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਇਹ 4 ਮੈਂਬਰੀ ਦਲ ਵੀਰਵਾਰ ਨੂੰ ਕੋਲਕਾਤਾ ਪਹੁੰਚਿਆ ਸੀ। ਅਧਿਕਾਰੀਆਂ ਮੁਤਾਬਕ ਦਲ ਦੇ ਮੈਂਬਰਾਂ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀ. ਜੀ. ਪੀ ਨਾਲ ਵੀਰਵਾਰ ਨੂੰ ਮੁਲਾਕਾਤ ਕੀਤੀ ਸੀ। ਦਲ ਦੇ ਮੈਂਬਰਾਂ ਨੇ ਦੱਖਣੀ 24 ਪਰਗਨਾ ਅਤੇ ਉੱਤਰੀ 24 ਪਰਗਨਾ ਜ਼ਿਲਿਆਂ ਦਾ ਦੌਰਾ ਕੀਤਾ ਅਤੇ ਪੀੜਤ ਪਰਿਵਾਰਾਂ ਅਤੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਸੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News