ਬੱਚਿਆਂ ਦੇ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਗੱਡੀਆਂ, ਪਈ ਭਾਜੜ
Friday, Jun 09, 2023 - 10:37 AM (IST)
![ਬੱਚਿਆਂ ਦੇ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਗੱਡੀਆਂ, ਪਈ ਭਾਜੜ](https://static.jagbani.com/multimedia/2023_6image_10_41_480266203fire.jpg)
ਨਵੀਂ ਦਿੱਲੀ (ਭਾਸ਼ਾ)- ਪੱਛਮੀ ਦਿੱਲੀ ਦੇ ਜਨਕਪੁਰੀ ਇਲਾਕੇ 'ਚ ਵੀਰਵਾਰ ਦੇਰ ਰਾਤ ਇਕ ਹਸਪਤਾਲ 'ਚ ਅੱਗ ਲੱਗ ਗਈ, ਜਿਸ ਤੋਂ ਬਾਅਦ ਉੱਥੋਂ 20 ਨਵਜਨਮੇ ਬੱਚਿਆਂ ਨੂੰ ਹੋਰ ਹਸਪਤਾਲਾਂ 'ਚ ਰੈਫਰ ਕੀਤਾ ਗਿਆ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਦੇਰ ਰਾਤ 1.35 ਵਜੇ ਹਸਪਤਾਲ 'ਚ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ।
ਅਧਿਕਾਰੀਆਂ ਅਨੁਸਾਰ ਹਸਪਤਾਲ ਦੇ ਅੰਡਰਗਰਾਊਂਡ ਮੰਜ਼ਿਲ 'ਚ ਰੱਖੇ ਫਰਨੀਚਰ 'ਚ ਅੱਗ ਲੱਗ ਗਈ ਸੀ। ਉਨ੍ਹਾਂ ਦੱਸਿਆ ਕਿ ਅੱਗ 'ਤੇ ਦੇਰ ਰਾਤ 2.25 ਵਜੇ ਤੱਕ ਕਾਬੂ ਪਾ ਲਿਆ ਗਿਆ। ਅਧਿਕਾਰੀਆਂ ਅਨੁਸਾਰ, ਹਸਪਤਾਲ 'ਚ ਅੱਗ ਲੱਗਣ ਕਾਰਨ 20 ਨਵਜਨਮੇ ਬੱਚਿਆਂ ਨੂੰ ਤੁਰੰਤ ਹੋਰ ਹਸਪਤਾਲਾਂ 'ਚ ਰੈਫਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਘਟਨਾ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।