ਚੋਣ ਨਤੀਜਿਆਂ ਤੋਂ ਬਾਅਦ ਸੁਣੋ ਕੀ ਬੋਲੇ ਅਮਿਤ ਸ਼ਾਹ

10/24/2019 7:43:27 PM

ਨਵੀਂ ਦਿੱਲੀ — ਹਰਿਆਣਾ-ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਜਿਸ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਬੋਧਨ ਕਰਕੇ ਹੋਏ ਕਿਹਾ ਕਿ ਅਸੀਂ ਮਹਾਰਾਸ਼ਟਰ 'ਚ ਪੂਰਨ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੇ ਹਾਂ ਅਤੇ ਹਰਿਆਣਾ 'ਚ ਸਭ ਤੋਂ ਵੱਡੇ ਦਲ ਦੇ ਰੂਪ 'ਚ ਉਭਰ ਕੇ ਸਾਹਮਣੇ ਆਏ ਹਾਂ। ਉਨ੍ਹਾਂ ਕਿਹਾ ਕਿ ਹਰਿਆਣਾ 'ਚ ਬੀਜੇਪੀ ਸਭ ਤੋਂ ਵੱਡੀ ਪਾਰਟੀ ਬਣੀ ਹੈ। ਬੀਜੇਪੀ ਦੀ ਜ਼ੀਰੋ ਕਰੱਪਸ਼ਨ ਵਾਲੀ ਸਰਕਾਰ ਨੇ 5 ਸਾਲ ਕੰਮ ਕੀਤਾ ਹੈ।
ਹਰਿਆਣਾ ਦੇ ਨਤੀਜਿਆਂ 'ਤੇ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਪ੍ਰਦੇਸ਼ ਪ੍ਰਧਾਨ ਸੁਭਾਸ਼ ਬਰਾਲਾ ਨੂੰ ਵਧਾਈ ਦਿੱਤੀ ਹੈ। ਸ਼ਾਹ ਨੇ ਟਵੀਟ 'ਚ ਲਿਖਿਆ, 'ਪਿਛਲੇ 5 ਸਾਲਾਂ 'ਚ ਪੀ.ਐੱਮ ਮੋਦੀ ਦੀ ਕੇਂਦਰੀ ਅਗਵਾਈ 'ਚ ਸਰਕਾਰ ਨੇ ਹਰਿਆਣਾ ਦੀ ਜਨਤਾ ਦੇ ਕਲਿਆਣ ਲਈ ਹਰ ਸੰਭਵ ਕੋਸ਼ਿਸ਼ ਕੀਤੀ। ਭਾਜਪਾ ਨੂੰ ਸਭ ਤੋਂ ਵੱਡੀ ਪਾਰਟੀ ਬਣਾ ਕੇ ਮੁੜ ਸੇਵਾ ਦਾ ਮੌਕਾ ਦੇਣ ਲਈ ਜਨਤਾ ਦਾ ਧੰਨਵਾਦ ਕਰਦਾ ਹਾਂ।

Inder Prajapati

This news is Content Editor Inder Prajapati