ਬੰਗਲਾਦੇਸ਼ ’ਚ ਜੋ ਹੋ ਰਿਹਾ ਹੈ, ਉਹ ਇੱਥੇ ਵੀ ਹੋ ਸਕਦੈ : ਸਲਮਾਨ ਖੁਰਸ਼ੀਦ

Thursday, Aug 08, 2024 - 09:56 AM (IST)

ਬੰਗਲਾਦੇਸ਼ ’ਚ ਜੋ ਹੋ ਰਿਹਾ ਹੈ, ਉਹ ਇੱਥੇ ਵੀ ਹੋ ਸਕਦੈ : ਸਲਮਾਨ ਖੁਰਸ਼ੀਦ

ਨਵੀਂ ਦਿੱਲੀ- ਕਾਂਗਰਸ ਨੇਤਾ ਸਲਮਾਨ ਖੁਰਸ਼ੀਦ ਨੇ ਬੀਤੇ ਦਿਨੀਂ ਕਿਹਾ ਕਿ ‘ਉੱਪਰੋਂ-ਉੱਪਰੋਂ ਸਭ ਕੁਝ ਭਾਵੇਂ ਆਮ ਲੱਗੇ’ ਪਰ ਜੋ ਬੰਗਲਾਦੇਸ਼ ਵਿਚ ਜੋ ਹੋ ਰਿਹਾ ਹੈ, ਉਹ ਭਾਰਤ ਵਿਚ ਵੀ ਹੋ ਸਕਦਾ ਹੈ। ਸਾਬਕਾ ਕੇਂਦਰੀ ਮੰਤਰੀ ਖੁਰਸ਼ੀਦ ਨੇ ਸਿੱਖਿਆ ਸ਼ਾਸਤਰੀ ਮੁਜੀਬੁਰ ਰਹਿਮਾਨ ਦੀ ਕਿਤਾਬ ‘ਸ਼ਿਕਵਾ-ਏ-ਹਿੰਦ : ਭਾਰਤੀ ਮੁਸਲਮਾਨਾਂ ਦਾ ਸਿਆਸੀ ਭਵਿੱਖ’ ਦੇ ਰਿਲੀਜ਼ ਮੌਕੇ ਇਹ ਗੱਲ ਆਖੀ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿਚ ਸਭ ਕੁਝ ਆਮ ਵਾਂਗ ਲੱਗ ਸਕਦਾ ਹੈ। ਅਸੀਂ ਜਿੱਤ ਦਾ ਜਸ਼ਨ ਮਨਾ ਰਹੇ ਹਾਂ। ਹਾਲਾਂਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਉਹ ਜਿੱਤ ਜਾਂ 2024 ਦੀ ਸਫਲਤਾ ਮਾਮੂਲੀ ਸੀ, ਸ਼ਾਇਦ ਅਜੇ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ।

ਇਹ ਵੀ ਪੜ੍ਹੋ- 'ਰੱਦ ਹੋ ਗਈਆਂ ਸਾਰੀਆਂ ਟਰੇਨਾਂ', ਬੰਗਲਾਦੇਸ਼ 'ਚ ਵਿਗੜੇ ਹਲਾਤਾਂ ਵਿਚਾਲੇ ਭਾਰਤ ਸਰਕਾਰ ਦਾ ਫ਼ੈਸਲਾ

ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਤੱਥ ਇਹ ਹੈ ਕਿ ਅੰਦਰ ਹੀ ਅੰਦਰ ਕੁਝ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ’ਚ ਜੋ ਹੋ ਰਿਹਾ ਹੈ, ਉਹ ਇੱਥੇ ਵੀ ਹੋ ਸਕਦਾ ਹੈ। ਬੰਗਲਾਦੇਸ਼ ’ਚ ਚੀਜ਼ਾਂ ਨੂੰ ਲੈ ਕੇ ਜਿਸ ਤਰ੍ਹਾਂ ਲੋਕਾਂ ਦਾ ਗੁੱਸਾ ਭੜਕਿਆ, ਸਾਡੇ ਦੇਸ਼ ਦਾ ਸੁਭਾਅ ਸਾਨੂੰ ਅਜਿਹੀਆਂ ਚੀਜ਼ਾਂ ’ਤੇ ਗੁੱਸੇ ਹੋਣ ਤੋਂ ਰੋਕਦਾ ਹੈ। ਜਦਕਿ ਭਾਜਪਾ ਨੇ ਖੁਰਸ਼ੀਦ ਦੇ ਬਿਆਨ ਨੂੰ ‘ਅਰਾਜਕਤਾਵਾਦੀ’ ਕਰਾਰ ਦਿੱਤਾ ਹੈ। ਭਾਜਪਾ ਦੇ ਸੰਸਦ ਮੈਂਬਰ ਸੰਬਿਤ ਪਾਤਰਾ ਨੇ ਸੰਸਦ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ ਕਿ ਇਹ ਇਕ ਗੰਭੀਰ ਮੁੱਦਾ ਹੈ। ਜਦੋਂ ਅਸੀਂ ਗੁਆਂਢੀ ਦੇਸ਼ਾਂ ਵਿਚ ਅਜਿਹੀ ਸਥਿਤੀ ਦੇਖ ਰਹੇ ਹਾਂ ਤਾਂ ਮੁੱਖ ਵਿਰੋਧੀ ਪਾਰਟੀ ਕਾਂਗਰਸ ਚਾਹੁੰਦੀ ਹੈ ਕਿ ਭਾਰਤ ਵਿਚ ਵੀ ਅਜਿਹੀ ਹੀ ਸਥਿਤੀ ਪੈਦਾ ਹੋਵੇ।

ਇਹ ਵੀ ਪੜ੍ਹੋ- ਸ਼ੇਖ ਹਸੀਨਾ ਨੇ ਗੁਆਈ ਸੱਤਾ, ਜਾਣੋ ਬੰਗਲਾਦੇਸ਼ 'ਚ ਤਖ਼ਤਾਪਲਟ ਦੇ ਵੱਡੇ ਕਾਰਨ

ਲੋਕਾਂ ਦੇ ਸਬਰ ਦਾ ਇਮਤਿਹਾਨ ਨਾ ਲਓ : ਊਧਵ

ਓਧਰ ਸ਼ਿਵ ਸੈਨਾ (ਯੂ. ਬੀ. ਟੀ.) ਦੇ ਮੁਖੀ ਊਧਵ ਠਾਕਰੇ ਨੇ ਕਿਹਾ ਕਿ ਬੰਗਲਾਦੇਸ਼ ਵਿਚ ਹਾਲ ਹੀ ਦੇ ਘਟਨਾਚੱਕਰ ਨੇ ਦੁਨੀਆ ਨੂੰ ਸੰਦੇਸ਼ ਦਿੱਤਾ ਹੈ ਕਿ ਲੋਕ ਸਰਵਉੱਚ ਹਨ ਅਤੇ ਸਰਕਾਰਾਂ ਨੂੰ ਉਨ੍ਹਾਂ ਦੇ ਸਬਰ ਦਾ ਇਮਤਿਹਾਨ ਨਹੀਂ ਲੈਣਾ ਚਾਹੀਦਾ। ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਊਧਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੰਗਲਾਦੇਸ਼ ਵਿਚ ਹਿੰਸਾ ਅਤੇ ਅੱਤਿਆਚਾਰ ਦਾ ਸ਼ਿਕਾਰ ਹੋਏ ਹਿੰਦੂਆਂ ਨੂੰ ਬਚਾਉਣ ਦੀ ਚੁਣੌਤੀ ਵੀ ਦਿੱਤੀ। ਮੁੱਖ ਮੰਤਰੀ ਊਧਵ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਯੂਕ੍ਰੇਨ ਵਿਚ ਜੰਗ ਨੂੰ ਰੋਕ ਸਕਦੇ ਹਨ, ਤਾਂ ਉਨ੍ਹਾਂ ਨੂੰ ਬੰਗਲਾਦੇਸ਼ ਵਿਚ ਵੀ ਅਜਿਹਾ ਕਦਮ ਚੁੱਕਣਾ ਚਾਹੀਦਾ ਹੈ ਅਤੇ ਉੱਥੋਂ ਦੇ ਹਿੰਦੂਆਂ ਨੂੰ ਬਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀਲੰਕਾ ਅਤੇ ਇਜ਼ਰਾਈਲ ਵਿਚ ਵੀ ਇਸੇ ਤਰ੍ਹਾਂ ਦੇ ਪ੍ਰਦਰਸ਼ਨ ਦੇਖਣ ਨੂੰ ਮਿਲੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Tanu

Content Editor

Related News