ਕੀ ਗਾਰੰਟੀ ਹੈ ਕਿ CAA ਦੇ ਸਹਾਰੇ ਜਾਸੂਸਾਂ ਨੂੰ ਨਹੀਂ ਭੇਜੇਗਾ ਪਾਕਿਸਤਾਨ : ਕੇਜਰੀਵਾਲ

01/05/2020 12:01:07 AM

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਗੱਲ ਦੀ ਕੋਈ ਗਾਰੰਟੀ ਨਹੀਂ ਹੈ ਕਿ ਨਾਗਰਿਕਤਾ (ਸੋਧ) ਕਾਨੂੰਨ (ਸੀ. ਏ. ਏ.) ਦੇ ਤਹਿਤ ਪਾਕਿਸਤਾਨ ਜਾਸੂਸਾਂ ਨੂੰ ਹਿੰਦੂਆਂ ਦੇ ਰੂਪ ਵਿਚ ਭਾਰਤ ਨਹੀਂ ਭੇਜੇਗਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਹਿੰਦੂਆਂ ਅਤੇ ਮੁਸਲਮਾਨਾਂ ਦੋਵਾਂ ’ਤੇ ਅਸਰ ਪਵੇਗਾ। ਕੇਂਦਰ ਸਰਕਾਰ ਨੂੰ ਪਹਿਲਾਂ ਆਪਣੇ ਨਾਗਰਿਕਾਂ ਦੀ ਚਿੰਤਾ ਕਰਨੀ ਚਾਹੀਦੀ ਹੈ, ਉਸ ਤੋਂ ਬਾਅਦ ਦੂਸਰੇ ਦੇਸ਼ ਦੇ ਲੋਕਾਂ ਦੀ। ਸੀ. ਏ. ਏ. ਅਨੁਸਾਰ ਹਿੰਦੂ, ਸਿੱਖ, ਬੋਧ, ਜੈਨ, ਪਾਰਸੀ ਅਤੇ ਈਸਾਈ ਭਾਈਚਾਰਿਆਂ ਦੇ ਮੈਂਬਰ ਜੋ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਧਾਰਮਿਕ ਸ਼ੋਸ਼ਣ ਦੇ ਕਾਰਣ 31 ਦਸੰਬਰ 2014 ਤੱਕ ਭਾਰਤ ਆਏ ਹਨ, ਨੂੰ ਭਾਰਤੀ ਨਾਗਰਿਕਤਾ ਮਿਲੇਗੀ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਲਈ ਪੂਰਨ ਸੂਬੇ ਦੀ ਮੰਗ ‘ਆਪ’ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਹੋਵੇਗੀ ਅਤੇ ਪਾਰਟੀ ਇਸ ਲਈ ਲੜਾਈ ਜਾਰੀ ਰੱਖੇਗੀ।


Inder Prajapati

Content Editor

Related News