ਮਾਂ ਨੇ ਮੋਬਾਈਲ ਵਰਤਣ ਤੋਂ ਰੋਕਿਆ ਤਾਂ ਧੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
Friday, Nov 24, 2023 - 07:15 PM (IST)

ਇੰਦੌਰ, (ਭਾਸ਼ਾ)- ਇੰਦੌਰ ਵਿਚ 10ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਸ਼ੁੱਕਰਵਾਰ ਆਪਣੀ ਮਾਂ ਵੱਲੋਂ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਰੋਕਣ ’ਤੇ ਗੁੱਸੇ ਵਿਚ ਆ ਕੇ ਖੁਦਕੁਸ਼ੀ ਕਰ ਲਈ।
ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਹੀਰਾ ਨਗਰ ਥਾਣਾ ਦੇ ਇੰਚਾਰਜ ਪੀ. ਐੱਲ. ਸ਼ਰਮਾ ਨੇ ਦੱਸਿਆ ਕਿ 10ਵੀਂ ਜਮਾਤ ਦੀ ਵਿਦਿਆਰਥਣ ਹੇਮਾ (16) ਨੇ ਕਥਿਤ ਤੌਰ ’ਤੇ ਆਪਣੇ ਘਰ ’ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ। ਹੇਮਾ ਆਪਣੇ ਘਰ ਵਿੱਚ ਮੋਬਾਈਲ ਦੀ ਵਰਤੋਂ ਕਰ ਰਹੀ ਸੀ। ਮਾਂ ਨੇ ਉਸ ਨੂੰ ਮੋਬਾਈਲ ਦੀ ਵਰਤੋਂ ਬੰਦ ਕਰਨ ਅਤੇ ਖਾਣਾ ਖਾਣ ਲਈ ਕਿਹਾ। ਇਹ ਸੁਣ ਕੇ ਉਸ ਨੇ ਗੁੱਸੇ ’ਚ ਆ ਕੇ ਆਪਣਾ ਮੋਬਾਈਲ ਫ਼ੋਨ ਰੱਖ ਦਿੱਤਾ ਅਤੇ ਘਰ ਦੀ ਤੀਜੀ ਮੰਜ਼ਿਲ ’ਤੇ ਜਾ ਕੇ ਫਾਹਾ ਲੈ ਲਿਆ |
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹੇਮਾ ਛੋਟੀਆਂ-ਛੋਟੀਆਂ ਗੱਲਾਂ ’ਤੇ ਗੁੱਸੇ ਹੋ ਜਾਂਦੀ ਸੀ ਅਤੇ ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ ਕਰਦੀ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।