ਹੁਣ ਲਾਲ ਬੱਤੀ ਹੋਣ 'ਤੇ ਗੱਡੀ ਦਾ ਇੰਜਣ ਕਰਨਾ ਪਵੇਗਾ ਬੰਦ

Tuesday, Oct 22, 2024 - 06:46 PM (IST)

ਹੁਣ ਲਾਲ ਬੱਤੀ ਹੋਣ 'ਤੇ ਗੱਡੀ ਦਾ ਇੰਜਣ ਕਰਨਾ ਪਵੇਗਾ ਬੰਦ

ਨਵੀਂ ਦਿੱਲੀ- ਵੱਧਦੇ ਪ੍ਰਦੂਸ਼ਣ ਨੂੰ ਮਾਤ ਦੇਣ ਲਈ ਦਿੱਲੀ ਸਰਕਾਰ ਨੇ ਇਕ ਨਵੀਂ ਮੁਹਿੰਮ ਦਾ ਆਗਾਜ਼ ਕੀਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਰਾਜਧਾਨੀ ਵਿਚ ਵਾਹਨ ਪ੍ਰਦੂਸ਼ਣ ਘੱਟ ਕਰਨ ਦੇ ਉਦੇਸ਼ ਨਾਲ ‘ਰੈੱਡ ਲਾਈਟ ਆਨ, ਗਾੜੀ ਆਫ’ ਮੁਹਿੰਮ ਦੀ ਸ਼ੁਰੂਆਤ ਕੀਤੀ। ਵਾਤਾਵਰਣ ਮੰਤਰੀ ਨੇ ਕਿਹਾ ਕਿ ਧੂੜ ਅਤੇ ਪ੍ਰਦੂਸ਼ਣ ਪੈਦਾ ਕਰਨ ਵਾਲੇ ਹੋਰਨਾਂ ਕਾਰਨਾਂ ਵਿਚ ਵਾਹਨਾਂ ਤੋਂ ਹੋਣ ਵਾਲਾ ਪ੍ਰਦੂਸ਼ਣ ਇਕ ਵੱਡਾ ਹਿੱਸਾ ਪਾਉਂਦਾ ਹੈ। ਲਾਲ ਬੱਤੀ 'ਤੇ ਖੜ੍ਹਨ ਸਮੇਂ ਉਹ ਆਪਣੇ ਵਾਹਨ ਦਾ ਇੰਜਣ ਬੰਦ ਕਰ ਲੈਣ। ਦੱਸ ਦੇਈਏ ਕਿ ਵਾਹਨਾਂ ਦੇ ਪ੍ਰਦੂਸ਼ਣ ਵਿਚ ਕਟੌਤੀ ਵਾਸਤੇ ਇਹ ਯੋਜਨਾਂ ਪਹਿਲਾਂ 2020 ਵਿੱਚ ਵੀ ਲਾਗੂ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ-  40 ਹਜ਼ਾਰ ਰੁਪਏ ਕਿਲੋ ਵਿਕਦੀ ਹੈ ਭਾਰਤ ਦੀ ਸਭ ਤੋਂ ਮਹਿੰਗੀ ਸਬਜ਼ੀ 'ਗੁੱਛੀ', ਵਿਦੇਸ਼ਾਂ 'ਚ ਭਾਰੀ ਮੰਗ

ਦਿੱਲੀ ਦੇ ਆਈ. ਟੀ. ਓ. ਚੌਕ ਤੋਂ ਸ਼ੁਰੂ ਹੋਈ ਇਸ ਮੁਹਿੰਮ ਵਿਚ ਵਾਲੰਟੀਅਰਾਂ ਨੇ ‘ਜੰਗ ਪ੍ਰਦੂਸ਼ਣ ਵਿਰੁੱਧ’ ਵਰਗੇ ਪ੍ਰੇਰਕ ਸੰਦੇਸ਼ਾਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਦੋਂ ਉਹ ਲਾਲ ਬੱਤੀ ਦੀ ਉਡੀਕ ਕਰਨ ਤਾਂ ਉਸ ਸਮੇਂ ਆਪਣੇ ਵਾਹਨਾਂ ਦਾ ਇੰਜਣ ਬੰਦ ਕਰ ਦੇਣ। ਮੰਤਰੀ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਗੁਲਾਬ ਦੇ ਫੁੱਲ ਵੀ ਵੰਡੇ। ਮੰਤਰੀ ਨੇ ਕਿਹਾ ਕਿ ਪੰਜਾਬ ਵਿਚ 2 ਸਾਲ ਪਹਿਲਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਤੋਂ ਹੁਣ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਦੇਖੀ ਗਈ ਹੈ, ਦੂਜੇ ਪਾਸੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਵੱਧ ਗਈਆਂ ਹਨ।

ਇਹ ਵੀ ਪੜ੍ਹੋ- ਮੋਹਲੇਧਾਰ ਮੀਂਹ ਕਾਰਨ ਪਾਣੀ 'ਚ ਡੁੱਬਿਆ ਬੈਂਗਲੁਰੂ, ਜਨ-ਜੀਵਨ ਪ੍ਰਭਾਵਿਤ

‘ਬਹੁਤ ਮਾੜੀ’ ਸ਼੍ਰੇਣੀ ਵਿਚ ਪਹੁੰਚਿਆ ਹਵਾ ਦਾ ਗੁਣਵੱਤਾ ਸੂਚਕ ਅੰਕ

ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ 'ਚ ਸੋਮਵਾਰ ਨੂੰ ਧੁੰਦ ਦੀ ਇਕ ਪਰਤ ਛਾਈ ਰਹੀ ਅਤੇ ਹਵਾ ਗੁਣਵੱਤਾ ਸੂਚਕ ਅੰਕ (ਏ. ਕਿਊ. ਆਈ.) ਇਸ ਸੀਜ਼ਨ ਵਿਚ ਪਹਿਲੀ ਵਾਰ ‘ਬਹੁਤ ਮਾੜੀ’ ਸ਼੍ਰੇਣੀ ਵਿਚ ਪਹੁੰਚ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਅੰਕੜਿਆਂ ਮੁਤਾਬਕ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕ ਅੰਕ 307 ’ਤੇ ਰਿਹਾ, ਜਦ ਕਿ ਆਨੰਦ ਵਿਹਾਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ, ਜਿਥੇ ਏ. ਕਿਊ. ਆਈ. 361 ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਖਰਾਬ ਹੋਈ ਦਿੱਲੀ ਦੀ ਆਬੋ-ਹਵਾ, ਛਾਈ ਧੁੰਦ ਦੀ ਚਿੱਟੀ ਚਾਦਰ


author

Tanu

Content Editor

Related News