ਬਿਲਕਿਸ ਬਾਨੋ ਕੇਸ: ਸਵਾਤੀ ਮਾਲੀਵਾਲ ਨੇ ਕਿਹਾ- ਜੇਕਰ SC ''ਚ ਨਿਆਂ ਨਹੀਂ ਮਿਲੇਗਾ ਤਾਂ ਲੋਕ ਕਿੱਥੇ ਜਾਣਗੇ

12/17/2022 4:28:25 PM

ਨਵੀਂ ਦਿੱਲੀ- ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਬਿਲਕਿਸ ਬਾਨੋ ਦੀ ਮੁੜ ਨਿਰੀਖਣ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ ਕੀਤੇ ਜਾਣ ਮਗਰੋਂ ਸਵਾਲ ਚੁੱਕੇ। ਸਵਾਤੀ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਸੁਪਰੀਮ ਕੋਰਟ ਤੋਂ ਵੀ ਨਿਆਂ ਨਹੀਂ ਮਿਲੇਗਾ, ਤਾਂ ਉਹ ਕਿੱਥੇ ਜਾਣਗੇ। ਬਾਨੋ 2002 'ਚ ਗੁਜਰਾਤ ਦੰਗਿਆਂ ਦੌਰਾਨ ਸਮੂਹਿਕ ਰੇਪ ਦੀ ਸ਼ਿਕਾਰ ਹੋਈ ਸੀ ਅਤੇ ਉਨ੍ਹਾਂ ਦੇ ਪਰਿਵਾਰ ਦੇ 7 ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਬਾਨੋ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਸੁਪਰੀਮ ਕੋਰਟ ਤੋਂ ਉਸ ਦੇ ਸਾਬਕਾ ਆਦੇਸ਼ ਦੀ ਸਮੀਖਿਆ ਕੀਤੇ ਜਾਣ ਦੀ ਬੇਨਤੀ ਕੀਤੀ ਗਈ ਸੀ। ਇਸ ਹੁਕਮ 'ਚ ਸੁਪਰੀਮ ਕੋਰਟ ਨੇ ਸਮੂਹਿਕ ਰੇਪ ਮਾਮਲੇ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਨ ਦੀ ਪਟੀਸ਼ਨ 'ਤੇ ਗੁਜਰਾਤ ਸਰਕਾਰ ਨੂੰ ਵਿਚਾਰ ਕਰਨ ਨੂੰ ਕਿਹਾ ਸੀ। 

ਸਵਾਤੀ ਨੇ ਟਵੀਟ ਕੀਤਾ ਕਿ ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਦੀ ਪਟੀਸ਼ਨ ਖਾਰਜ ਕਰ ਦਿੱਤੀ। ਬਾਨੋ ਨਾਲ 21 ਸਾਲ ਦੀ ਉਮਰ ਵਿਚ ਸਮੂਹਿਕ ਰੇਪ ਕੀਤਾ ਗਿਆ ਸੀ, ਉਸ ਦੇ 3 ਸਾਲਾ ਪੁੱਤਰ ਅਤੇ ਪਰਿਵਾਰ ਦੇ 6 ਹੋਰ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ ਪਰ ਗੁਜਰਾਤ ਸਰਕਾਰ ਨੇ ਸਾਰੇ ਬਲਾਤਕਾਰੀਆਂ ਨੂੰ ਆਜ਼ਾਦ ਕਰ ਦਿੱਤਾ। ਜੇਕਰ ਸੁਪਰੀਮ ਕੋਰਟ ਤੋਂ ਵੀ ਨਿਆਂ ਨਹੀਂ ਮਿਲੇਗਾ, ਤਾਂ ਲੋਕ ਕਿੱਥੇ ਜਾਣਗੇ?

ਬਾਨੋ ਨੇ ਇਕ ਦੋਸ਼ੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ 13 ਮਈ ਨੂੰ ਦਿੱਤੇ ਹੁਕਮਾਂ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਸੀ। ਕੋਰਟ ਨੇ ਗੁਜਰਾਤ ਸਰਕਾਰ ਨੂੰ 9 ਜੁਲਾਈ 1992 ਦੀ ਨੀਤੀ ਦੇ ਤਹਿਤ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਦੋ ਮਹੀਨਿਆਂ ਦੇ ਅੰਦਰ ਵਿਚਾਰ ਕਰਨ ਲਈ ਕਿਹਾ ਸੀ। ਗੁਜਰਾਤ ਸਰਕਾਰ ਨੇ 15 ਅਗਸਤ ਨੂੰ ਸਾਰੇ 11 ਦੋਸ਼ੀਆਂ ਨੂੰ ਸਜ਼ਾ ਮੁਆਫ਼ ਕਰਦੇ ਹੋਏ ਰਿਹਾਅ ਕਰ ਦਿੱਤਾ ਸੀ।


Tanu

Content Editor

Related News