ਗ੍ਰਿਫ਼ਤਾਰੀ ਤੋਂ ਬਾਅਦ ED ਮੁਲਜ਼ਮ ਨੂੰ ਕਿਸ ਅਦਾਲਤ 'ਚ ਕਰਦੀ ਹੈ ਪੇਸ਼, ਜਾਣੋ ਪੂਰੀ ਜਾਣਕਾਰੀ
Friday, Mar 22, 2024 - 04:24 PM (IST)
ਨੈਸ਼ਨਲ ਡੈਸਕ : ਦਿੱਲੀ ਸ਼ਰਾਬ ਘਪਲੇ ਦੇ ਮਾਮਲੇ 'ਚ ਇਨਫੋਰਸਮੈਂਟ ਡਾਈਰੈਕਟੋਰੇਟ (ਈ.ਡੀ.) ਨੇ ਵੀਰਵਾਰ ਸ਼ਾਮ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਦਰਅਸਲ, ਈਡੀ ਦੀ ਟੀਮ 10ਵੇਂ ਸੰਮਨ ਅਤੇ ਸਰਚ ਵਾਰੰਟ ਨੂੰ ਲੈ ਕੇ ਵੀਰਵਾਰ ਸ਼ਾਮ 7 ਵਜੇ ਦੇ ਕਰੀਬ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ ਦੋ ਘੰਟਿਆਂ ਦੀ ਪੁੱਛਗਿੱਛ ਅਤੇ ਘਰ ਦੀ ਤਲਾਸ਼ੀ ਲੈਣ ਤੋਂ ਬਾਅਦ ਈ.ਡੀ. ਨੇ ਕੇਜਰੀਵਾਲ ਨੂੰ 9 ਵਜੇ ਦੇ ਕਰੀਬ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ - ਮੈਕਲੋਡਗੰਜ ਘੁੰਮਣ ਗਏ ਪੰਜਾਬੀ ਮੁੰਡੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, 2 ਸਾਲ ਪਹਿਲਾ ਹੋਇਆ ਸੀ ਵਿਆਹ
ਸੂਤਰਾਂ ਅਨੁਸਾਰ ਈਡੀ ਦੀ ਟੀਮ ਨੂੰ ਕੇਜਰੀਵਾਲ ਦੇ ਘਰੋਂ ਛਾਪੇਮਾਰੀ ਦੌਰਾਨ ਸਿਰਫ਼ 70 ਹਜ਼ਾਰ ਰੁਪਏ ਦੀ ਨਕਦੀ ਮਿਲੀ ਹੈ। ਇਸ ਤੋਂ ਇਲਾਵਾ ਕਿਸੇ ਜਾਈਦਾਦ ਦੇ ਦਸਤਾਵੇਜ਼ ਜਾਂ ਕੋਈ ਹੋਰ ਚੀਜ਼ ਨਹੀਂ ਮਿਲੀ। ਈਡੀ ਨੇ ਕੇਜਰੀਵਾਲ ਦੇ ਘਰ ਤੋਂ ਸਬੂਤਾਂ ਨਾਲ ਜੁੜੇ ਕੁਝ ਇਲੈਕਟ੍ਰਾਨਿਕ ਯੰਤਰ ਅਤੇ ਦਸਤਾਵੇਜ਼ ਵੀ ਜ਼ਬਤ ਕੀਤੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਜਿਸ ਮਾਮਲੇ ਦੇ ਸਬੰਧ ਵਿਚ ਅਰਵਿੰਦ ਕੇਦਰੀਵਾਲ ਨੂੰ ਗ੍ਰਿਫਤਾਰ ਕੀਤਾ ਹੈ, ਉਸ 'ਚ ਜ਼ਮਾਨਤ ਮਿਲਣਾ ਬਹੁਤ ਮੁਸ਼ਕਲ ਹੈ।
ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ
ਈਡੀ ਦੇ ਅਧਿਕਾਰੀਆਂ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘਪਲਾ ਮਾਮਲੇ 'ਚ ਪੁੱਛਗਿੱਛ ਜਾਂ ਹੋਰ ਜਾਂਚ ਲਈ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸਵਾਲ ਇਹ ਹੈ ਕਿ ਅਜਿਹੀ ਸਥਿਤੀ ਵਿਚ ਈਡੀ ਦੇ ਅਧਿਕਾਰੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਂ ਕਿਸੇ ਹੋਰ ਦੋਸ਼ੀ ਨੂੰ ਕਿਸ ਅਦਾਲਤ ਵਿੱਚ ਪੇਸ਼ ਕਰਦੇ ਹੋਣਗੇ?
ਇਹ ਵੀ ਪੜ੍ਹੋ - ਹੋਲੀ ਵਾਲੇ ਦਿਨ ਲੱਗ ਰਿਹੈ ਸਾਲ ਦਾ ਪਹਿਲਾ 'ਚੰਦਰ ਗ੍ਰਹਿਣ', 100 ਸਾਲਾਂ ਬਾਅਦ ਬਣ ਰਿਹੈ ਅਜਿਹਾ ਸੰਯੋਗ
ਦੱਸ ਦੇਈਏ ਕਿ ਇਹ ਕਾਨੂੰਨ ਸਾਲ 2002 ਵਿੱਚ ਪਾਸ ਹੋਇਆ ਸੀ ਅਤੇ ਇਸਨੂੰ 1 ਜੁਲਾਈ 2005 ਨੂੰ ਲਾਗੂ ਕੀਤਾ ਗਿਆ ਸੀ। ਇਸ ਕਾਨੂੰਨ ਦਾ ਮੁੱਖ ਉਦੇਸ਼ ਮਨੀ ਲਾਂਡਰਿੰਗ ਨੂੰ ਰੋਕਣਾ ਹੈ। ਸਾਲ 2012 ਵਿੱਚ ਪੀਐੱਮਐੱਲ ਵਿੱਚ ਸੋਧ ਕਰਕੇ ਬੈਂਕਾਂ, ਮਿਊਚਲ ਫੰਡਾਂ ਅਤੇ ਬੀਮਾ ਕੰਪਨੀਆਂ ਨੂੰ ਵੀ ਇਸ ਦੇ ਦਾਇਰੇ ਵਿੱਚ ਲਿਆਂਦਾ ਗਿਆ। ਇਸ ਤੋਂ ਬਾਅਦ ਈਡੀ ਵਿਸ਼ੇਸ਼ ਪੀਐੱਮਐੱਲਏ ਤਹਿਤ ਮੁਲਜ਼ਮਾਂ ਨੂੰ ਪੀਐੱਮਐੱਲਏ ਅਦਾਲਤ ਵਿੱਚ ਪੇਸ਼ ਕਰਦੀ ਹੈ। ਕੋਰਟ ਮੁਲਜ਼ਮ ਦੇ ਦੋਸ਼ਾਂ ਦੇ ਆਧਾਰ 'ਤੇ ਉਸ ਨੂੰ ਸਜ਼ਾ ਸੁਣਾਉਂਦੀ ਹੈ।
ਇਹ ਵੀ ਪੜ੍ਹੋ - iPhone ਖਰੀਦਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ: iPhone 15 Plus 'ਤੇ ਮਿਲ ਰਿਹਾ ਵੱਡਾ ਆਫਰ
ਇਸ ਦੌਰਾਨ ਜੇਕਰ ਅਸੀਂ ਕੇਜਰੀਵਾਲ ਦੀ ਗੱਲ ਕਰਦੇ ਹਾਂ ਤਾਂ ਈਡੀ ਦੇ ਅਧਿਕਾਰੀ ਅੱਜ ਉਸ ਨੂੰ ਕੋਰਟ ਵਿਚ ਪੇਸ਼ ਕਰਕੇ ਪੁੱਛਗਿੱਛ ਲਈ ਅਦਾਲਤ ਤੋਂ ਹਿਰਾਸਤ ਵਿਚ ਲੈਣ ਦੀ ਮੰਗ ਕਰਨਗੇ। ਈਡੀ ਦੇ ਹੈੱਡਕੁਆਰਟਰ 'ਚ ਦੋ ਲਾਕਅੱਪ ਹਨ। ਪੂਰੇ ਦਫ਼ਤਰ ਵਿੱਚ ਸੈਂਟਰਲਾਈਜ਼ਡ ਏ.ਸੀ. ਲੱਗੇ ਹੋਏ ਹਨ। ਅਰਵਿੰਦ ਕੇਜਰੀਵਾਲ ਗਰਾਊਂਡ ਫਲੋਰ ਦੇ ਲਾਕਅੱਪ 'ਚ ਰਾਤ ਤੋਂ ਬੰਦ ਹਨ। ਸੂਤਰਾਂ ਅਨੁਸਾਰ ਅੱਜ ਸਵੇਰੇ ਜਦੋਂ ਕੇਜਰੀਵਾਲ ਉੱਠੇ ਤਾਂ ਉਹਨਾਂ ਨੂੰ ਨਾਸ਼ਤਾ ਪਰੋਸਿਆ ਗਿਆ, ਜਿਸ ਤੋਂ ਬਾਅਦ ਉਹਨਾਂ ਨੇ ਆਪਣੀਆਂ ਰੋਜ਼ਾਨਾ ਰੁਟੀਨ ਦੀਆਂ ਦਵਾਈਆਂ ਦਾ ਸੇਵਨ ਕੀਤਾ। ਫਿਰ ਈਡੀ ਦੀ ਟੀਮ ਨੇ ਉਹਨਾਂ ਤੋਂ ਮੁੜ ਪੁੱਛਗਿੱਛ ਕੀਤੀ ਹੈ।
ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8