ਡਬਲਿਊ.ਐਚ.ਓ. ਨੇ ਦਿੱਤੀ ਚਿਤਾਵਨੀ, ਇਨ੍ਹਾਂ ਸੂਬਿਆਂ ਨੂੰ ਲਾਕਡਾਊਨ ''ਚ ਛੋਟ ਨਾ ਦੇਵੇ ਭਾਰਤ
Saturday, May 23, 2020 - 09:47 PM (IST)
ਨਵੀਂ ਦਿੱਲੀ (ਏਜੰਸੀਆਂ): ਦੇਸ਼ ਵਿਚ ਲਗਾਤਾਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਜਾਰੀ ਹੈ, ਜਿਸ ਤੋਂ ਬਾਅਦ ਡਬਲਿਊ.ਐਚ.ਓ. ਨੇ ਭਾਰਤ ਲਈ ਚਿਤਾਵਨੀ ਜਾਰੀ ਕੀਤੀ ਹੈ, ਜਿਸ ਤਹਿਤ 7 ਸੂਬਿਆਂ ਨੂੰ ਲਾਕਡਾਊਨ ਵਿਚ ਕਿਸੇ ਵੀ ਤਰ੍ਹਾਂ ਦੀ ਛੋਟ ਦੇਣ ਦੀ ਮਨਾਹੀ ਕੀਤੀ ਹੈ। ਜਿਨ੍ਹਾਂ ਸੂਬਿਆਂ ਨੂੰ ਇਹ ਸਲਾਹ ਦਿੱਤੀ ਗਈ ਹੈ, ਉਨ੍ਹਾਂ ਵਿਚ ਮਹਾਰਾਸ਼ਟਰ, ਗੁਜਰਾਤ, ਦਿੱਲੀ, ਤੇਲੰਗਾਨਾ, ਚੰਡੀਗੜ੍ਹ, ਤਾਮਿਲਨਾਜੂ ਤੇ ਬਿਹਾਰ ਸ਼ਾਮਲ ਹਨ।
ਯਾਦ ਰਹੇ ਕਿ ਦੇਸ਼ ਵਿਚ ਕੋਰੋਨਾ ਪਾਜ਼ੇਟਿਵ ਦੀ ਗਿਣਤੀ ਹੁਣ ਸਵਾ ਲੱਖ ਨੂੰ ਪਾਰ ਕਰ ਗਈ ਹੈ ਤਾਂ ਉਥੇ ਹੀ 3,700 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਹੈ। ਮਾਹੌਲ ਇਹ ਹੈ ਕਿ ਸ਼ੁੱਕਰਵਾਰ ਨੂੰ ਹੀ 6,654 ਨਵੇਂ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆਏ ਹਨ, ਜੋ ਕਿ ਹੁਣ ਤੱਕ ਇਕ ਰਿਕਾਰਡ ਹੈ ਜਦਕਿ ਇਸ ਦੌਰਾਨ 137 ਲੋਕਾਂ ਦੀ ਮੌਤ ਹੋ ਗਈ ਹੈ, ਜੋ ਕਿ ਚੰਗੇ ਸੰਕੇਤ ਨਹੀਂ ਕਹੇ ਜਾ ਸਕਦੇ ਹਨ।