ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਾਣੋ ਕੌਣ ਸੰਭਾਲੇਗਾ ਦਿੱਲੀ ਦੀ ਕਮਾਨ (ਵੀਡੀਓ)
Friday, Mar 22, 2024 - 05:51 AM (IST)
ਨੈਸ਼ਨਲ ਡੈਸਕ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਹਰ ਕਿਸੇ ਦੇ ਮਨ 'ਚ ਇਹੀ ਸਵਾਲ ਹੈ ਕਿ ਆਖ਼ਿਰ ਕੇਜਰੀਵਾਲ ਤੋਂ ਬਾਅਦ ਦਿੱਲੀ ਦੀ ਕਮਾਨ ਕੌਣ ਸੰਭਾਲੇਗਾ?
ਇਸ ਬਾਰੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਹੀ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਨਿਭਾਉਣਗੇ। ਇਸ ਬਾਰੇ 'ਆਪ' ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਜੇਲ੍ਹ ਤੋਂ ਹੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਦਾ ਵੀ ਦਰਵਾਜ਼ਾ ਖੜਕਾਇਆ ਗਿਆ ਸੀ, ਪਰ ਉਨ੍ਹਾਂ ਨੂੰ ਦੁੱਖ ਹੈ ਕਿ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਸਕੀ।
ਇਸ ਮੌਕੇ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਕੇਜਰੀਵਾਲ ਜੇਲ੍ਹ ਤੋਂ ਹੀ ਆਪਣਾ ਕੰਮ ਕਰਨਗੇ ਤੇ ਉਹ ਅਸਤੀਫ਼ਾ ਨਹੀਂ ਦੇਣਗੇ। ਪਰ ਜੇਕਰ ਉਨ੍ਹਾਂ ਨੂੰ ਲੰਮੇ ਸਮੇਂ ਲਈ ਜੇਲ੍ਹ 'ਚ ਰਹਿਣਾ ਪੈਂਦਾ ਹੈ ਜਾਂ ਫਿਰ ਅਦਾਲਤ 'ਚ ਫੈਸਲਾ ਉਨ੍ਹਾਂ ਦੇ ਪੱਖ 'ਚ ਨਹੀਂ ਜਾਂਦਾ ਤਾਂ ਹੋ ਸਕਦਾ ਹੈ ਕਿ ਮੁੱਖ ਮੰਤਰੀ ਦਾ ਅਹੁਦਾ ਸੀਨੀਅਰ ਮੰਤਰੀ ਆਤਿਸ਼ੀ ਸੰਭਾਲਣ।
ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਈ.ਡੀ. ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਸਮੇਂ ਉਨ੍ਹਾਂ ਦੇ ਘਰ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਫ਼ੋਨ ਤੱਕ ਜ਼ਬਤ ਕਰ ਲਏ ਗਏ ਸਨ। ਇਸ ਤੋਂ ਬਾਅਦ ਕਰੀਬ 2 ਘੰਟੇ ਜਾਂਚ-ਪੜਤਾਲ ਕਰਨ ਤੋਂ ਬਾਅਦ ਈ.ਡੀ. ਨੇ ਸ਼ਰਾਬ ਘੁਟਾਲਾ ਅਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e