ਇਸ ਵਾਰ ਗਣਤੰਤਰ ਦਿਵਸ ਸਮਾਰੋਹ ਰੱਦ ਕਿਉਂ ਨਾ ਕਰ ਦਿੱਤਾ ਜਾਵੇ : ਸ਼ਸ਼ੀ ਥਰੂਰ

01/06/2021 1:21:03 PM

ਨਵੀਂ ਦਿੱਲੀ– ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਭਾਰਤ ਦੌਰਾਨ ਰੱਦ ਹੋਣ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਮੁੱਖ ਮਹਿਮਾਨ ਨਾ ਹੋਣ ਦੀ ਸਥਿਤੀ ’ਚ ਇਸ ਵਾਰ ਗਣਤੰਤਰ ਦਿਵਸ ਸਮਾਰੋਹ ਨੂੰ ਰੱਦ ਕਿਉਂ ਨਾ ਕਰ ਦਿੱਤਾ ਜਾਵੇ। ਉਨ੍ਹਾਂ ਮੰਗਲਵਾਰ ਰਾਤ ਨੂੰ ਟਵੀਟ ਕੀਤਾ ਕਿ ਹੁਣ ਜਦੋਂ ਇਸ ਮਹੀਨੇ ਬੋਰਿਸ ਜਾਨਸਨ ਨੇ ਭਾਰਤ ਯਾਤਰਾ ਕੋਵਿਡ ਦੀ ਦੂਜੀ ਲਹਿਰ ਕਾਰਨ ਰੱਦ ਕਰ ਦਿੱਤੀ ਹੈ ਅਤੇ ਸਾਡੇ ਕੋਲ ਗਣਤੰਤਰ ਦਿਵਸ ’ਤੇ ਮੁੱਖ ਮਹਿਮਾਨ ਨਹੀਂ ਹੈ ਤਾਂ ਅਜਿਹੇ ’ਚ ਇਕ ਕਦਮ ਅੱਗੇ ਕਿਉਂ ਨਾ ਜਾਈਏ ਅਤੇ ਜਸ਼ਨ ਨੂੰ ਪੂਰੀ ਤਰ੍ਹਾਂ ਰੱਦ ਕਰ ਦੇਈਏ? ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਥਰੂਰ ਨੇ ਇਹ ਵੀ ਕਿਹਾ ਕਿ ਇਸ ਵਾਰ ਪਰੇਡ ਲਈ ਲੋਕਾਂ ਨੂੰ ਬੁਲਾਉਣਾ ‘ਗੈਰ-ਜ਼ਿੰਮੇਵਾਰ’ ਹੋਵੇਗਾ। 

 

ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਜਾਨਸਨ ਨੇ ਆਪਣੇ ਦੇਸ਼ ’ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਸਟ੍ਰੇਨ ਨਾਲ ਪੈਦਾ ਹੋਏ ਖ਼ਤਰੇ ਦੇ ਵਧਣ ਦੇ ਚਲਦੇ 26 ਜਨਵਰ ਦੇ ਗਣਤੰਤਰ ਦਿਵਸ ਸਮਾਰੋਹ ’ਤੇ ਭਾਰਤ ਦੀ ਆਪਣੀ ਤੈਅ ਯਾਤਰਾ ਰੱਦ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਾਨਸਨ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲ ਕਰਕੇ ਆਪਣਾ ਦੌਰਾਨ ਰੱਦ ਕਰਨ ਲਈ ਦੁੱਖ ਜ਼ਾਹਿਰ ਕੀਤਾ। ਜਾਨਸਨ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਲਈ ਮੁੱਖ ਮਹਿਮਾਨ ਦੇ ਤੌਰ ’ਤੇ ਸੱਦਾ ਦਿੱਤਾ ਗਿਆ ਸੀ। 


Rakesh

Content Editor

Related News