ਦਿਲ ਦਹਿਲਾਉਣ ਵਾਲੀ ਵਾਰਦਾਤ: ਸਿਰਫਿਰੇ ਪਤੀ ਨੇ ਪਤਨੀ ਤੇ 3 ਜਵਾਕਾਂ ਨੂੰ ਇੰਝ ਉਤਾਰਿਆ ਮੌਤ ਦੇ ਘਾਟ
Wednesday, Feb 25, 2026 - 12:49 PM (IST)
ਨਵੀਂ ਦਿੱਲੀ : ਰਾਜਧਾਨੀ ਦੇ ਬਾਹਰੀ ਦਿੱਲੀ ਇਲਾਕੇ ਵਿੱਚ ਪੈਂਦੇ ਸਮੇਪੁਰ ਬਾਦਲੀ ਦੇ ਚੰਦਨ ਪਾਰਕ ਵਿੱਚ ਬੁੱਧਵਾਰ ਨੂੰ ਇੱਕੋ ਪਰਿਵਾਰ ਦੇ ਚਾਰ ਜੀਆਂ ਦੇ ਕਤਲ ਕੀਤੇ ਜਾਣ ਦੇ ਮਾਮਲੇ ਨਾਲ ਸਨਸਨੀ ਫੈਲ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇੱਕ ਮਹਿਲਾ ਅਤੇ ਉਸ ਦੇ ਤਿੰਨ ਨਾਬਾਲਗ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਦੇ ਅੰਦਰੋਂ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀਆਂ।
ਇਹ ਵੀ ਪੜ੍ਹੋ : ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ
ਇਸ ਘਟਨਾ ਦੀ ਸੂਚਨਾ ਲੋਕਾਂ ਨੇ ਪੁਲਸ ਨੂੰ ਦਿੱਤੀ। ਪ੍ਰਾਰੰਭਿਕ ਜਾਂਚ ਮੁਤਾਬਕ ਮਹਿਲਾ ਦੇ ਪਤੀ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਅਤੇ ਤਿੰਨਾਂ ਬੱਚਿਆਂ ਦਾ ਗਲਾ ਵੱਢ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੂੰ ਸ਼ੱਕ ਹੈ ਕਿ ਘਰੇਲੂ ਕਲੇਸ਼ ਜਾਂ ਕਿਸੇ ਹੋਰ ਕਾਰਨ ਕਰਕੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਚੰਦਨ ਪਾਰਕ ਇਲਾਕੇ ਵਿੱਚ ਵਾਪਰੀ, ਜਿੱਥੇ ਔਰਤ ਅਤੇ ਉਸਦੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਦੇ ਅੰਦਰੋਂ ਮਿਲੀਆਂ।
ਇਹ ਵੀ ਪੜ੍ਹੋ : ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ
ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਪਰਾਧ ਸ਼ਾਖਾ ਦੀ ਟੀਮ ਅਤੇ ਫੋਰੈਂਸਿਕ ਮਾਹਿਰਾਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ ਹੈ। ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅਧਿਕਾਰੀ ਨੇ ਕਿਹਾ, "ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮਾਂ ਨੂੰ ਫੜਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ।"
ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
