ਘਰ 'ਚ ਸੁੱਤਾ ਪਿਆ ਸੀ ਪਤੀ, ਪਤਨੀ ਨੇ ਗੁਆਂਢੀ ਨਾਲ ਮਿਲ ਸਿਰ 'ਚ ਇੱਟਾਂ ਮਾਰ ਕੀਤਾ ਕਤਲ
Saturday, Dec 14, 2024 - 07:36 PM (IST)

ਸ਼ਾਹਜਹਾਂਪੁਰ (ਏਜੰਸੀ)- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ 'ਚ ਇਕ ਔਰਤ ਨੇ ਕਥਿਤ ਤੌਰ 'ਤੇ ਆਪਣੇ ਗੁਆਂਢੀ ਨਾਲ ਮਿਲ ਕੇ ਆਪਣੇ ਪਤੀ ਦਾ ਸੁੱਤੇ ਹੋਏ ਦਾ ਇੱਟਾਂ ਮਾਰ ਕੇ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਔਰਤ ਅਤੇ ਇਕ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ।
ਇਹ ਵੀ ਪੜ੍ਹੋ: ਅਮਰੀਕਾ 'ਚ 18 ਹਜ਼ਾਰ ਭਾਰਤੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ
ਐੱਸ.ਪੀ. ਰਾਜੇਸ਼ ਐੱਸ ਨੇ ਦੱਸਿਆ ਕਿ ਦੋਸ਼ ਹੈ ਕਿ ਪਿੰਡ ਟਾਹ ਖੁਰਦ ਕਲਾ ਦਾ ਰਹਿਣ ਵਾਲਾ ਯੂਨਸ (40) ਸ਼ੁੱਕਰਵਾਰ ਰਾਤ ਘਰ ਵਿੱਚ ਸੁੱਤਾ ਪਿਆ ਸੀ ਤਾਂ ਉਸ ਦੀ ਪਤਨੀ ਸ਼ਮੀਮ ਬਾਨੋ ਨੇ ਗੁਆਂਢ ਵਿੱਚ ਰਹਿਣ ਵਾਲੇ ਮਨੋਸ ਨੂੰ ਫੋਨ ਕਰਕੇ ਸੱਦਿਆ ਅਤੇ ਆਪਣੇ ਪਤੀ ਦੇ ਸਿਰ 'ਤੇ ਲਗਾਤਾਰ ਇੱਟਾਂ ਨਾਲ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਲਈ ਖੜ੍ਹੀ ਕੀਤੀ ਨਵੀਂ ਮੁਸੀਬਤ, ਈ-ਮੇਲ ਭੇਜ ਕੀਤੀ ਇਹ ਮੰਗ
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ। ਯੂਨਸ ਦੇ ਭਰਾ ਨੇ ਬਾਨੋ ਅਤੇ ਮਾਨੋਸ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਵਾਇਆ ਹੈ, ਜਿਸ ਤੋਂ ਬਾਅਦ ਪੁਲਸ ਨੇ ਦੋਵਾਂ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੀ ਖੁੱਲ੍ਹੀ ਧਮਕੀ; ਪ੍ਰਵਾਸੀਆਂ ਨੂੰ ਵਾਪਸ ਨਾ ਲੈਣ ਵਾਲੇ ਦੇਸ਼ਾਂ ਨਾਲ ਕੋਈ ਕਾਰੋਬਾਰ ਨਹੀਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8