ਬੁਆਏਫ੍ਰੈਂਡ ਨਾਲ ਪਤਨੀ ਦੀ ਫੋਟੋ ਹੋਈ ਵਾਇਰਲ, ਸਰਕਾਰੀ ਅਧਿਆਪਕ ਬਣਿਆ ਕਾਤਲ

Wednesday, Sep 18, 2024 - 11:35 PM (IST)

ਬੁਆਏਫ੍ਰੈਂਡ ਨਾਲ ਪਤਨੀ ਦੀ ਫੋਟੋ ਹੋਈ ਵਾਇਰਲ, ਸਰਕਾਰੀ ਅਧਿਆਪਕ ਬਣਿਆ ਕਾਤਲ

ਮੁੰਬਈ : ਮਹਾਰਾਸ਼ਟਰ ਦੇ ਪੁਣੇ ਤੋਂ ਕਤਲ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਪ੍ਰੇਮੀ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ 'ਚ ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਤਨੀ ਦੀ ਆਪਣੇ ਬੁਆਏਫ੍ਰੈਂਡ ਨਾਲ ਫੋਟੋ ਵਾਇਰਲ ਹੋਣ ਤੋਂ ਬਾਅਦ ਗੁੱਸੇ 'ਚ ਆਏ ਪਤੀ ਨੇ ਆਪਣੇ ਸਾਥੀ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਪਤਨੀ ਦੇ ਪ੍ਰੇਮੀ ਦਾ ਕਤਲ
ਇਸ ਮਾਮਲੇ ਵਿਚ ਪੁਲਸ ਨੇ ਮੁਲਜ਼ਮ ਰਾਜੀਵ ਕੁਮਾਰ ਅਤੇ ਧੀਰਜ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜੀਵ ਕੁਮਾਰ ਬਿਹਾਰ ਵਿਚ ਅਧਿਆਪਕ ਹੈ ਅਤੇ ਉਸ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਅਦਾਲਤ ਵਿਚ ਚੱਲ ਰਿਹਾ ਹੈ।

ਇਸੇ ਤਣਾਅ ਕਾਰਨ ਰਾਜੀਵ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਦਰਅਸਲ, ਰਾਜੀਵ ਕੁਮਾਰ ਨੇ ਆਪਣੀ ਪਤਨੀ ਅਤੇ ਉਸਦੇ ਪ੍ਰੇਮੀ ਦੀ ਇਕੱਠਿਆਂ ਦੀ ਵਾਇਰਲ ਹੋਈ ਫੋਟੋ ਨੂੰ ਦੇਖਿਆ ਸੀ। ਮ੍ਰਿਤਕ ਦੀ ਪਛਾਣ ਪ੍ਰਵੀਨ ਕੁਮਾਰ ਮਹਤੋ ਵਜੋਂ ਹੋਈ ਹੈ।

ਪੁਲਸ ਨੇ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਇਸ ਮਾਮਲੇ 'ਤੇ ਏਸੀਪੀ ਸੁਨੀਲ ਕੁਰੜੇ ਨੇ ਦੱਸਿਆ ਕਿ ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਹੈ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੁੰਬਈ ਭੱਜ ਰਹੇ ਸਨ। ਰਸਤੇ ਵਿਚ ਉਸਨੂੰ ਕਲਿਆਣ ਪੁਲਸ ਨੇ ਫੜ ਲਿਆ।

ਪੁਲਸ ਨੇ ਦੱਸਿਆ ਹੈ ਕਿ ਰਾਜੀਵ ਕੁਮਾਰ ਬਿਹਾਰ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ ਹੈ। ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰਦਿਆਂ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੇ ਰਾਤ ਕਰੀਬ 1 ਵਜੇ ਪ੍ਰਵੀਨ ਕੁਮਾਰ ਦੀ ਗਰਦਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਜਦੋਂ ਉਹ ਸੁੱਤੇ ਪਏ ਸਨ।


author

Baljit Singh

Content Editor

Related News