ਪਤਨੀ ਅਤੇ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਵਿਅਕਤੀ ਨੇ ਚੁੱਕਿਆ ਖ਼ੌਫਨਾਕ ਕਦਮ

Tuesday, Dec 15, 2020 - 05:34 PM (IST)

ਪਤਨੀ ਅਤੇ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਵਿਅਕਤੀ ਨੇ ਚੁੱਕਿਆ ਖ਼ੌਫਨਾਕ ਕਦਮ

ਸਤਨਾ- ਮੱਧ ਪ੍ਰਦੇਸ਼ ਦੇ ਸਤਨਾ ਜ਼ਿਲ੍ਹੇ 'ਚ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ 37 ਸਾਲਾ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ 2 ਬੱਚਿਆਂ ਦਾ ਗਲ਼ਾ ਵੱਢ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਖ਼ੁਦ ਵੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਸੋਮਵਾਰ ਰਾਤ ਨੂੰ ਵਾਪਰੀ ਇਨ੍ਹਾਂ ਚਾਰਾਂ ਦੀਆਂ ਲਾਸ਼ਾਂ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰੋਂ ਮਿਲੀਆਂ ਹਨ। ਮਝਗਵਾਂ ਪੁਲਸ ਥਾਣਾ ਇੰਚਾਰਜ ਓ.ਪੀ ਚੌਗੜੇ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਜਦੋਂ 11.30 ਵਜੇ ਤੱਕ ਧਰਮੂ ਵਰਮਾ ਦੇ ਘਰ ਦਾ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਗੁਆਂਢ 'ਚ ਰਹਿਣ ਵਾਲੇ ਲੋਕਾਂ ਨੇ ਦਰਵਾਜ਼ਾ ਖੜਕਾਇਆ।

ਦਰਵਾਜ਼ਾ ਨਹੀਂ ਖੁੱਲ੍ਹਣ 'ਤੇ ਲੋਕਾਂ ਨੇ ਜਦੋਂ ਖਿੜਕੀ ਰਾਹੀਂ ਅੰਦਰ ਦੇਖਿਆ ਤਾਂ ਧਰਮੂ ਨੂੰ ਫਾਹਾ ਨਾਲ ਲਟਕੇ ਦੇਖਿਆ। ਇਸ ਤੋਂ ਬਾਅਦ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪੁੱਜੀ ਪੁਲਸ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਗਈ ਤਾਂ ਉੱਥੇ 4 ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਚੌਗੜੇ ਨੇ ਕਿਹਾ ਕਿ ਧਰਮੂ ਵਰਮਾ (37) ਦੀਲਾਸ਼ ਫਾਹੇ ਨਾਲ ਲਟਕੀ ਮਿਲੀ, ਜਦੋਂ ਕਿ ਉਸ ਦੀ 34 ਸਾਲਾ ਪਤਨੀ ਅਤੇ 2 ਬੱਚਿਆਂ ਦੀਆਂ ਲਾਸ਼ਾਂ ਕਮਰੇ 'ਚ ਮਿਲੀਆਂ। ਉਸ ਦੀ ਪਤਨੀ ਅਤੇ ਦੋਵੇਂ ਬੱਚਿਆਂ ਦਾ ਗਲ਼ਾ ਵੱਢ ਕੇ ਹੱਤਿਆ ਕੀਤੀ ਗਈ ਹੈ। ਇਨ੍ਹਾਂ 'ਚੋਂ ਇਕ ਬੱਚਾ 5 ਸਾਲ ਦਾ ਸੀ ਅਤੇ ਦੂਜਾ ਇਕ ਸਾਲ ਦਾ ਸੀ। ਚਾਰੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਹਾਲੇ ਤੱਕ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।


author

DIsha

Content Editor

Related News