ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਪਤਨੀ ਤੇ ਬੱਚਿਆਂ ਨੂੰ ਦਿੱਤਾ ਜ਼ਹਿਰ, ਖੁਦ ਵੀ ਲਿਆ ਫਾਹਾ

Friday, Jun 05, 2020 - 03:03 PM (IST)

ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਪਤਨੀ ਤੇ ਬੱਚਿਆਂ ਨੂੰ ਦਿੱਤਾ ਜ਼ਹਿਰ, ਖੁਦ ਵੀ ਲਿਆ ਫਾਹਾ

ਬਾਰਾਬੰਕੀ (ਉੱਤਰ ਪ੍ਰਦੇਸ਼)- ਥਾਣਾ ਕੋਤਵਾਲੀ ਸਥਿਤ ਸਫੇਦਾਬਾਦ ਕਸਬੇ 'ਚ ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨੂੰ ਜ਼ਹਿਰੀਲਾ ਪਦਾਰਥ ਦੇ ਕੇ ਖੁਦ ਖੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਖੁਦਕੁਸ਼ੀ ਕਰਨ ਵਾਲਿਆਂ 'ਚ ਮਾਂ-ਬਾਪ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ। ਬੱਚਿਆਂ 'ਚ 2 ਕੁੜੀਆਂ ਅਤੇ ਇਕ ਮੁੰਡਾ ਹੈ। ਸ਼ੁਰੂਆਤੀ ਪੁੱਛ-ਗਿੱਛ 'ਚ ਪਰਿਵਾਰ ਦੇ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰਨ ਦੀ ਗੱਲ ਸਾਹਮਣੇ ਆਈ ਹੈ। ਕੋਤਵਾਲੀ ਪੁਲਸ ਇੰਚਾਰਜ ਪੰਕਜ ਸਿੰਘ ਨੇ ਦੱਸਿਆ ਕਿ ਨਗਰ ਕੋਤਵਾਲੀ ਖੇਤਰ ਦੇ ਸਫੇਦਾਬਾਦ 'ਚ ਰਹਿਣ ਵਾਲੇ 37 ਸਾਲਾ ਵਿਵੇਕ ਸ਼ੁਕਲਾ, ਉਸਦੀ ਪਤਨੀ ਅਨਾਮਿਕਾ (34), 2 ਬੇਟੀਆਂ ਪੋਯਮ ਸ਼ੁਕਲਾ (10) ਰਿਤੂ ਸ਼ੁਕਲਾ (7) ਅਤੇ ਬੇਟਾ ਬਬਲ ਸ਼ੁਕਲਾ (5) ਸ਼ੁੱਕਰਵਾਰ ਨੂੰ ਮ੍ਰਿਤਕ ਮਿਲੇ।

ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਅਜਿਹਾ ਲੱਗ ਰਿਹਾ ਹੈ ਕਿ ਪਤਨੀ, ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਪਿਤਾ ਨੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ 'ਚ ਵਿਵੇਕ ਸ਼ੁਕਲਾ ਨੇ ਲਿਖਿਆ ਹੈ ਕਿ ਆਰਥਿਕ ਤੰਗੀ ਕਾਰਨ ਉਹ ਇਹ ਕਦਮ ਚੁੱਕ ਰਿਹਾ ਹੈ। ਉਹ ਆਪਣੇ ਪਰਿਵਾਰ ਨੂੰ ਕੋਈ ਸੁੱਖ ਨਹੀਂ ਦੇ ਸਕਿਆ। ਉਨ੍ਹਾਂ ਦੱਸਿਆ ਕਿ ਵਿਵੇਕ 'ਤੇ ਲੋਕਾਂ ਦਾ ਕਾਫੀ ਪੈਸਾ ਉਧਾਰ ਹੋ ਗਿਆ ਸੀ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

DIsha

Content Editor

Related News