ਪਤੀ ਦੀ ਕੋਵਿਡ-19 ਨਾਲ ਮੌਤ ਹੋਣ ਤੋਂ ਬਾਅਦ ਪਤਨੀ ਨੇ ਕੀਤੀ ਖੁਦਕੁਸ਼ੀ

Sunday, Oct 25, 2020 - 12:07 AM (IST)

ਪਤੀ ਦੀ ਕੋਵਿਡ-19 ਨਾਲ ਮੌਤ ਹੋਣ ਤੋਂ ਬਾਅਦ ਪਤਨੀ ਨੇ ਕੀਤੀ ਖੁਦਕੁਸ਼ੀ

ਹੈਦਰਾਬਾਦ -  ਤੇਲੰਗਾਨਾ 'ਚ ਪਤੀ ਦੀ ਕੋਵਿਡ-19 ਇਨਫੈਕਸ਼ਨ ਕਾਰਨ ਮੌਤ ਹੋਣ ਦੇ ਦੋ ਦਿਨ ਬਾਅਦ ਪਤਨੀ ਨੇ ਕਥਿਤ ਤੌਰ 'ਤੇ ਆਤਮ ਹੱਤਿਆ ਕਰ ਲਈ। ਪੁਲਸ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਜਾਣ ਤੋਂ ਬਾਅਦ 58 ਸਾਲਾ ਵਿਅਕਤੀ ਨੂੰ ਉਸ ਦੇ ਘਰ 'ਚ ਹੀ ਇਕਾਂਤਵਾਸ 'ਚ ਰੱਖਿਆ ਗਿਆ ਸੀ ਅਤੇ ਵੀਰਵਾਰ ਨੂੰ ਉਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਉਸ ਵਿਅਕਤੀ ਦੀ 55 ਸਾਲਾ ਪਤਨੀ ਪਤੀ ਦੀ ਮੌਤ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕੀ ਅਤੇ ਆਪਣੇ ਘਰ ਦੀ ਛੱਤ ਤੋਂ ਛਲਾਂਗ ਲਗਾ ਕੇ ਆਪਣੀ ਜਾਨ ਦੇ ਦਿੱਤੀ। ਪਤੀ-ਪਤਨੀ ਦੀ ਕੋਈ ਔਲਾਦ ਨਹੀਂ ਹੈ।

ਪੁਲਸ ਨੇ ਕਿਹਾ ਕਿ ਮੌਤ ਦੇ ਸੰਬੰਧ 'ਚ ਇੱਕ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਨਾਨੀ ਦੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਗਿਆ ਹੈ। ਪੁਲਸ  ਮੁਤਾਬਕ, ਜਨਾਨੀ ਦੇ ਪਤੀ ਦਾ ਅੰਤਿਮ ਸੰਸਕਾਰ ਗ੍ਰੇਟਰ ਹੈਦਰਾਬਾਦ ਨਗਰ ਨਿਗਮ ਨੇ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਸ਼ੁੱਕਰਵਾਰ ਨੂੰ ਕੀਤਾ ਸੀ।
 


author

Inder Prajapati

Content Editor

Related News