ਪਤਨੀ ਨਾਲ ਵਿਵਾਦ ਮਗਰੋਂ ਬੰਦੇ ਨੇ ਕਰ''ਤਾ ਕਾਂਡ ! ਬੇਰਹਿਮੀ ਨਾਲ ਮਾਰ ਸੁੱਟਿਆ ਸਹੁਰਾ
Saturday, May 24, 2025 - 10:42 AM (IST)

ਨਾਗਪੁਰ- ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ 'ਚ ਪਤਨੀ ਨਾਲ ਵਿਵਾਦ ਤੋਂ ਬਾਅਦ ਇਕ ਵਿਅਕਤੀ ਨੇ ਆਪਣੇ ਸਹੁਰੇ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸੰਬੰਧ 'ਚ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸ਼ਾਮ ਬੁਟੀਬੋਰੀ ਥਾਣਾ ਖੇਤਰ ਦੇ ਅਧੀਨ ਬੋਰਖੇੜੀ ਪਿੰਡ 'ਚ ਹੋਈ। ਅਧਿਕਾਰੀ ਅਨੁਸਾਰ, ਦੋਸ਼ੀ ਪੰਕਜ ਦੇਵਰਾਓ ਗਜਭਿਏ (30) ਨੇ ਆਪਣੇ ਸਹੁਰੇ ਅਰੁਣ ਧਿਆਨਦੇਵ ਭਗਤ (65) 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸਕੂਲਾਂ 'ਚ ਹੋ ਗਈਆਂ ਛੁੱਟੀਆਂ ! ਅੱਗ ਵਰ੍ਹਾਊ ਗਰਮੀ ਦੌਰਾਨ ਪ੍ਰਸ਼ਾਸਨ ਨੇ ਲਿਆ ਫ਼ੈਸਲਾ
ਉਨ੍ਹਾਂ ਦੱਸਿਆ ਕਿ ਗਜਭਿਏ ਦਾ ਪਿਛਲੇ ਸਾਲ ਭਗਤ ਦੀ ਧੀ ਨਾਲ ਵਿਆਹ ਹੋਇਆ ਸੀ ਪਰ ਵਿਆਹ ਦੇ ਬਾਅਦ ਤੋਂ ਹੀ ਉਨ੍ਹਾਂ ਦੇ ਰਿਸ਼ਤੇ 'ਚ ਘਰੇਲੂ ਹਿੰਸਾ ਕਾਰਨ ਤਣਾਅ ਬਣਿਆ ਹੋਇਆ ਸੀ। ਅਧਿਕਾਰੀ ਨੇ ਦਰਜ ਮਾਮਲੇ ਦੇ ਆਧਾਰ 'ਤੇ ਕਿਹਾ ਕਿ ਸ਼ੁੱਕਰਵਾਰ ਸਵੇਰੇ ਮੁਲਜ਼ਮ ਨੇ ਅਕੋਲੀ ਸਥਿਤ ਆਪਣੇ ਘਰ ਪਤਨੀ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਪੀੜਤਾ ਨੇ ਇਸ ਦੀ ਜਾਣਕਾਰੀ ਆਪਣੇ ਪਿਤਾ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪੀੜਤਾ ਨੇ ਇਸ ਦੀ ਜਾਣਕਾਰੀ ਆਪਣੇ ਪਿਤਾ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਭਗਤ ਆਪਣੀ ਧੀ ਨੂੰ ਆਪਣੇ ਨਾਲ ਲੈ ਗਏ। ਪੁਲਸ ਅਨੁਸਾਰ ਇਸ ਤੋਂ ਨਾਰਾਜ਼ ਮੁਲਜ਼ਮ ਬੋਰਖੇੜੀ ਸਥਿਤ ਉਨ੍ਹਾਂ ਦੇ ਘਰ ਪਹੁੰਚਿਆ ਅਤੇ ਭਗਤ 'ਤੇ ਹਮਲਾ ਕਰ ਦਿੱਤਾ। ਇਸ ਸੰਬੰਧ 'ਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e