ਪਤੀ ਦੇ ਸ਼ਰਾਬ ਪੀਣ ਦੀ ਆਦਤ ਤੋਂ ਤੰਗ ਆ ਕੇ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿੱਤਾ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ

Tuesday, Dec 19, 2023 - 02:19 AM (IST)

ਪਤੀ ਦੇ ਸ਼ਰਾਬ ਪੀਣ ਦੀ ਆਦਤ ਤੋਂ ਤੰਗ ਆ ਕੇ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿੱਤਾ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ

ਨੈਸ਼ਨਲ ਡੈਸਕ- ਆਗਰਾ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਪਤਨੀ ਵੱਲੋਂ ਆਪਣੇ ਪਤੀ ਨਾਲ ਹੀ ਇਕ ਖ਼ਤਰਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਔਰਤ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ, ਜਿਸ ਕਾਰਨ ਉਹ ਆਪਣੀ ਪਤਨੀ ਨੂੰ ਰੋਜ਼ ਤੰਗ-ਪ੍ਰੇਸ਼ਾਨ ਕਰਦਾ ਸੀ, ਜਿਸ ਤੋਂ ਤੰਗ ਆ ਕੇ ਪਤਨੀ ਨੇ ਬਹੁਤ ਹੀ ਖ਼ੌਫ਼ਨਾਕ ਕਦਮ ਚੁੱਕਿਆ ਹੈ। 

ਇਹ ਵੀ ਪੜ੍ਹੋ- ਘਰ 'ਚ ਖੜ੍ਹੀ ਐਕਟਿਵਾ ਦਾ ਹੀ ਹੋ ਗਿਆ ਚਲਾਨ, ਮਾਮਲਾ ਜਾਣ ਹੋ ਜਾਓਗੇ ਹੈਰਾਨ

ਦੱਸਿਆ ਜਾ ਰਿਹਾ ਹੈ ਕਿ ਪ੍ਰੀਤੀ ਦਾ ਪਤੀ ਨੀਰਜ ਸ਼ਰਾਬ ਪੀਣ ਦਾ ਆਦੀ ਸੀ ਤੇ ਸ਼ਰਾਬ ਦੇ ਨਸ਼ੇ 'ਚ ਉਹ ਉਸ ਨੂੰ ਬਹੁਤ ਤੰਗ ਕਰਦਾ ਸੀ। ਇਸ ਤੋਂ ਅੱਕ ਕੇ ਪ੍ਰੀਤੀ ਨੇ ਨੀਰਜ ਦੇ ਨਸ਼ੇ ਦੀ ਹਾਲਤ 'ਚ ਹੋਣ ਦੌਰਾਨ ਉਸ ਦੇ ਪੈਰ ਨਾਲ ਬਿਜਲੀ ਦੀ ਤਾਰ ਬੰਨ੍ਹ ਦਿੱਤੀ ਤੇ ਉਸ ਨੂੰ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ। 

ਇਹ ਵੀ ਪੜ੍ਹੋ- ਪਤਨੀ ਕਰਦੀ ਹੈ ਨਸ਼ਾ, ਉਸ ਦੇ ਨਸ਼ੇ ਦੀ ਪੂਰਤੀ ਲਈ ਜਗਦੀਪ ਬਣ ਗਿਆ ਹੈਰੋਇਨ ਸਮੱਗਲਰ

ਇਹੀ ਨਹੀਂ, ਉਸ ਨੇ ਆਪਣੇ ਪਤੀ ਦੀ ਲਾਸ਼ ਨੂੰ 2 ਦਿਨ ਤੱਕ ਘਰ ਦੇ ਕਮਰੇ 'ਚ ਬੰਦ ਰੱਖਿਆ, ਜਿਸ ਕਾਰਨ ਆਸੇ-ਪਾਸੇ ਬਦਬੂ ਫੈਲ ਗਈ। ਉਸ ਨੇ ਕਮਰੇ ਨੂੰ ਜਿੰਦਾ ਲਗਾਇਆ ਤੇ ਖ਼ੁਦ ਹੀ ਥਾਣੇ ਪਹੁੰਚ ਗਈ ਤੇ ਦੱਸ ਦਿੱਤਾ ਕਿ ਉਸ ਨੇ ਆਪਣੇ ਪਤੀ ਦੀ ਹੱਤਿਆ ਕਰ ਦਿੱਤੀ ਹੈ। 

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਉਨ੍ਹਾਂ ਇਸ ਕਤਲ ਦਾ ਕਾਰਨ ਘਰੇਲੂ ਕਲੇਸ਼ ਨੂੰ ਦੱਸਿਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News