ਪਤਨੀ ਕਰ ਰਹੀ ਸੀ ਕਰਵਾਚੌਥ ਦੀ ਪੂਜਾ ਦੀ ਤਿਆਰੀ, ਆਈ ਮੌਤ ਦੀ ਖ਼ਬਰ

Monday, Oct 21, 2024 - 04:14 PM (IST)

ਜੰਮੂ- ਜੰਮੂ-ਕਸ਼ਮੀਰ ਦੇ ਗਾਂਦੇਰਬਲ ਜ਼ਿਲ੍ਹੇ ਦੇ ਗਗਨਗੀਰ ਇਲਾਕੇ 'ਚ ਕਰਵਾਚੌਥ ਦੀ ਰਾਤ ਇਕ ਦਰਦਨਾਕ ਹਾਦਸਾ ਵਾਪਰ ਗਿਆ। ਅੱਤਵਾਦੀ ਹਮਲੇ 'ਚ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਿਨ੍ਹਾਂ 'ਚ ਆਰਕੀਟੈਕਟ ਸ਼ਸ਼ੀ ਭੂਸ਼ਣ ਅਬਰੋਲ  ਵੀ ਸ਼ਾਮਲ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਪੂਰੇ ਇਲਾਕੇ ਨੂੰ ਡੂੰਘੇ ਸਦਮੇ ਵਿਚ ਪਾ ਦਿੱਤਾ ਹੈ ਅਤੇ ਇਹ ਕਰਵਾਚੌਥ ਉਸ ਦੇ ਪਰਿਵਾਰ ਲਈ ਇਕ ਡਰਾਉਣਾ ਸੁਪਨਾ ਸਾਬਤ ਹੋਇਆ। ਸ਼ਸ਼ੀ ਦੀ ਪਤਨੀ ਨੇ ਕਰਵਾਚੌਥ ਦਾ ਵਰਤ ਰੱਖਿਆ ਸੀ ਅਤੇ ਚੰਦਰਮਾ ਵੇਖਣ ਮਗਰੋਂ ਉਸ ਨੇ ਸ਼ਸ਼ੀ ਨਾਲ ਲਗਾਤਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਫੋਨ ਨਹੀਂ ਚੁੱਕ ਸਕੇ।

PunjabKesari

ਸ਼ਸ਼ੀ ਅਬਰੋਲ ਦੀ ਮੌਤ ਦੀ ਖ਼ਬਰ ਸੁਣਦੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਤੇ ਮਾਤਮ ਛਾ ਗਿਆ। ਤਿਉਹਾਰ ਦੀਆਂ ਖੁਸ਼ੀਆਂ ਵਿਚਕਾਰ ਵਾਪਰੇ ਇਸ ਅਚਾਨਕ ਹਾਦਸੇ ਨੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜਾ ਦਿੱਤੀ। ਸ਼ਸ਼ੀ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਇਹ ਕਰਵਾਚੌਥ ਉਨ੍ਹਾਂ ਦੀ ਜ਼ਿੰਦਗੀ ਦਾ ਕਦੇ ਨਾ ਭੁੱਲਣ ਵਾਲਾ ਦਿਨ ਬਣ ਗਿਆ ਹੈ। 

PunjabKesari

ਸ਼ਸ਼ੀ ਦੀ 6 ਸਾਲ ਦੀ ਧੀ ਨੇ ਰੋਂਦੇ ਹੋਏ ਕਿਹਾ ਕਿ ਅੱਤਵਾਦੀ ਬਹੁਤ ਗੰਦੇ ਹਨ, ਉਨ੍ਹਾਂ ਨੇ ਮੇਰੇ ਪਿਤਾ ਨੂੰ ਮਾਰ ਦਿੱਤਾ। ਉਸ ਨੇ ਦੱਸਿਆ ਕਿ ਜਦੋਂ ਉਸ ਦੀ ਮਾਂ ਪੂਜਾ ਦੀ ਤਿਆਰੀ ਕਰ ਰਹੀ ਸੀ ਤਾਂ ਉਦੋਂ ਥੋੜ੍ਹੀ ਦੇਰ ਲਈ ਮੈਂ ਪਾਪਾ ਨਾਲ ਗੱਲ ਕੀਤੀ ਸੀ। ਉਹ ਕਹਿ ਰਹੇ ਸੀ ਕਿ ਤੁਸੀਂ ਕੀ ਕਰ ਰਹੇ ਹੋ? ਇਸ ਤੋਂ ਬਾਅਦ ਧੀ ਨੇ ਫੋਨ ਆਪਣੀ ਮਾਂ ਨੂੰ ਦੇ ਦਿੱਤਾ। ਮਾਸੂਮ ਧੀ ਮਾਂ ਨੂੰ ਦਿਲਾਸਾ ਦਿੰਦੀ ਹੋਈ ਕਹਿੰਦੀ ਰਹੀ ਪਲੀਜ਼ ਮੰਮੀ, ਨਾ ਰੋਵੋ। ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਅੱਤਵਾਦੀ ਗਤੀਵਿਧੀਆਂ ਕਾਰਨ ਸਥਾਨਕ ਲੋਕਾਂ ਨੂੰ ਅਕਸਰ ਅਜਿਹੀਆਂ ਭਿਆਨਕ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੁਲਸ ਅਤੇ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Tanu

Content Editor

Related News