ਸੰਬੰਧ ਬਣਾਉਣ ਤੋਂ ਇਨਕਾਰ ਕੀਤਾ ਤਾਂ ਪਤਨੀ ਦੀ ਲੈ ਲਈ ਜਾਨ

11/17/2017 12:33:41 PM

ਕੁਰੂਕੁਸ਼ੇਤਰ— ਹਰਿਆਣਾ ਦੇ ਕੁਰੂਕੁਸ਼ੇਤਰ 'ਚ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਪਤੀ ਨੇ ਆਪਣੀ ਪਤਨੀ ਦਾ ਸਿਰਫ ਇਸ ਲਈ ਕਤਲ ਕਰ ਦਿੱਤਾ, ਕਿਉਂਕਿ ਉਸ ਨੇ ਸੰਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ ਸੀ। ਪੁਲਸ ਅਨੁਸਾਰ 35 ਸਾਲਾ ਸੰਜੀਵ ਕੁਮਾਰ ਨੇ ਆਪਣੀ ਪਤਨੀ ਨੂੰ ਇਸ ਲਈ ਮਾਰ ਦਿੱਤਾ, ਕਿਉਂਕਿ ਉਸ ਨੇ ਸੰਜੀਵ ਦੇ ਜ਼ਬਰਨ ਸੰਬੰਧ ਬਣਾਉਣ ਦਾ ਵਿਰੋਧ ਕੀਤਾ ਸੀ। ਕੁਰੂਕੁਸ਼ੇਤਰ ਯੂਨੀਵਰਸਿਟੀ ਪੁਲਸ ਸਟੇਸ਼ਨ 'ਚ ਸੰਜੀਵ ਕੁਮਾਰ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਮੰਗਲਵਾਰ ਦੀ ਰਾਤ ਵਿਆਹ ਅਧਿਕਾਰਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ 'ਤੇ ਪਤੀ-ਪਤਨੀ ਦੀ ਬਹਿਸ ਤੋਂ ਬਾਅਦ ਸੰਜੀਵ ਨੇ 30 ਸਾਲਾ ਸੁਮਨ ਦੀ ਹੱਤਿਆ ਕਰ ਦਿੱਤੀ। ਦੋਹਾਂ ਦਾ ਵਿਆਹ ਕਰੀਬ 10 ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦੇ 2 ਬੱਚੇ ਵੀ ਹਨ। ਦੋਸ਼ੀ ਪੇਸ਼ੇ ਤੋਂ ਪੇਂਟਰ ਹੈ ਅਤੇ ਉਸ ਦੇ ਪਰਿਵਾਰ ਦੇ 6 ਹੋਰ ਮੈਂਬਰਾਂ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਕੁਰੂਕੁਸ਼ੇਤਰ ਯੂਨੀਵਰਸਿਟੀ ਪੁਲਸ ਸਟੇਸ਼ਨ ਦੇ ਐੱਸ.ਐੱਚ.ਓ. ਨੇ ਦੱਸਿਆ,''ਪੁੱਛ-ਗਿੱਛ ਦੌਰਾਨ ਸੰਜੀਵ ਨੇ ਮੰਨਿਆ ਕਿ ਉਹ ਸੁਮਨ ਨਾਲ ਸੰਬੰਧ ਬਣਾਉਣਾ ਚਾਹੁੰਦਾ ਸੀ ਪਰ ਸੁਮਨ ਨੇ ਇਸ ਦਾ ਵਿਰੋਧ ਕੀਤਾ। ਸੰਜੀਵ ਨੂੰ ਇਸ 'ਤੇ ਗੁੱਸਾ ਆ ਗਿਆ ਅਤੇ ਉਸ ਨੇ ਜ਼ਬਰਦਸਤੀ ਕੀਤੀ ਅਤੇ ਇਸੇ ਬਹਿਸ ਦੌਰਾਨ ਦੋਸ਼ੀ ਨੇ ਸੁਮਨ ਦੀ ਜਾਨ ਲੈ ਲਈ।'' ਸੰਜੀਵ ਨੇ ਦੱਸਿਆ ਕਿ ਉਸ ਦੀ ਪਤਨੀ ਇਸ ਲਈ ਸੰਬੰਧ ਨਹੀਂ ਬਣਾਉਣਾ ਚਾਹੁੰਦੀ ਸੀ, ਕਿਉਂਕਿ ਉਸ ਦੀ (ਸੰਜੀਵ ਦੀ) ਸਿਹਤ ਠੀਕ ਨਹੀਂ ਚੱਲ ਰਹੀ ਅਤੇ ਉਸ ਦੀ ਹੈਲਥ ਰਿਪੋਰਟ 'ਚ ਡੇਂਗੂ ਹੋਣ ਦੀ ਗੱਲ ਸਾਹਮਣੇ ਆਈ ਸੀ।


Related News